ਕੈਪਟਨ ਸੰਧੂ, ਮੁੱਲਾਂਪੁਰ, ਸੁਖਪਾਲ ਚੱਕ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ
ਹੰਬੜਾ, 9 ਅਕਤੂਬਰ (ਮੇਜਰ ਹੰਬੜਾਂ)-ਕਾਂਗਰਸ ਦੇ ਹਲਕਾ ਦਾਖਾ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ, ਕਾਂਗਰਸ ਲੁਧਿਆਣਾ ਦਿਹਾਤੀ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਧਾਲੀਵਾਲ ਚੱਕ ਨੇ ਕਾਂਗਰਸ ਦੇ ਦਿੱਗਜ਼ ਆਗੂ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ ਤੇ ਕਿਹਾ ਕਿ ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਸੂਬੇ ’ਚ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ। ਕਾਂਗਰਸ ਦੇ ਸੀਨੀਅਰ ਆਗੂ ਕੈਪਟਨ ਸੰਦੀਪ ਸਿੰਘ ਸੰਧੂ ਨੇ ਆਲ ਇੰਡੀਆ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅਤੇ ਕਾਂਗਰਸ ਹਾਈਕਮਾਂਡ ਦਾ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਾਏ ਜਾਣ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਕਾਂਗਰਸ ਪਾਰਟੀ ਅਗਾਮੀ ਵਿਧਾਨ ਸਭਾ ਚੋਣਾਂ ’ਚ ਸ਼ਾਨਦਾਰ ਜਿੱਤ ਦਰਜ ਕਰੇਗੀ।
ਹੰਬੜਾ, 9 ਅਕਤੂਬਰ (ਮੇਜਰ ਹੰਬੜਾਂ)-ਕਾਂਗਰਸ ਦੇ ਹਲਕਾ ਦਾਖਾ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ, ਕਾਂਗਰਸ ਲੁਧਿਆਣਾ ਦਿਹਾਤੀ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਧਾਲੀਵਾਲ ਚੱਕ ਨੇ ਕਾਂਗਰਸ ਦੇ ਦਿੱਗਜ਼ ਆਗੂ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ ਤੇ ਕਿਹਾ ਕਿ ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਸੂਬੇ ’ਚ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ। ਕਾਂਗਰਸ ਦੇ ਸੀਨੀਅਰ ਆਗੂ ਕੈਪਟਨ ਸੰਦੀਪ ਸਿੰਘ ਸੰਧੂ ਨੇ ਆਲ ਇੰਡੀਆ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅਤੇ ਕਾਂਗਰਸ ਹਾਈਕਮਾਂਡ ਦਾ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਾਏ ਜਾਣ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਕਾਂਗਰਸ ਪਾਰਟੀ ਅਗਾਮੀ ਵਿਧਾਨ ਸਭਾ ਚੋਣਾਂ ’ਚ ਸ਼ਾਨਦਾਰ ਜਿੱਤ ਦਰਜ ਕਰੇਗੀ। ਕੈਪਟਨ ਸੰਧੂ ਅਤੇ ਪ੍ਰਧਾਨ ਮੁੱਲਾਂਪੁਰ ਨੇ ਕਿਹਾ ਕਿ ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਪਾਰਟੀ ਜਿੱਥੇ ਇੱਕਜੁੱਟ ਹੋਵੇਗੀ ਉੱਥੇ ਕਾਂਗਰਸ ਪਾਰਟੀ ਮਜ਼ਬੂਤੀ ਵੱਲ ਵਧੇਗੀ ਕਿਉਂਕਿ ਅੱਜ ਕਾਂਗਰਸੀ ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ।