10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਪਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਮਜ਼ਬੂਤ ਹੋਵੇਗੀ - ਬੀਰਮੀ

ਭੂੰਦੜੀ, 9 ਅਕਤੂਬਰ (ਕੁਲਦੀਪ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਸੂਬਾ ਸਕੱਤਰ ਦਰਸ਼ਨ ਸਿੰਘ ਬੀਰਮੀ ਨੇ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਤੇ ਵਿਧਾਇਕ ਪਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਕਿਹਾ ਕਿ ਪਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਨੂੰ ਨਵੀਂ ਦਿਸ਼ਾ ਮਿਲੇਗੀ ਅਤੇ ਪਾਰਟੀ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਨ ਵੱਲੋਂ ਤਜਰਬੇਕਾਰ ਅਤੇ ਸਾਫ਼-ਸੁਥਰੇ ਅਕਸ ਵਾਲੇ ਆਗੂ ਨੂੰ ਪੰਜਾਬ ਕਾਂਗਰਸ ਦੀ ਕਮਾਨ ਸੌਂਪਣਾ ਸਹੀ ਸਮੇਂ ’ਤੇ ਲਿਆ ਗਿਆ ਅਹਿਮ ਫ਼ੈਸਲਾ ਹੈ।

ਅਜੀਤ ਡੈਸਕ 10-10-2026
ਭੂੰਦੜੀ, 9 ਅਕਤੂਬਰ (ਕੁਲਦੀਪ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਸੂਬਾ ਸਕੱਤਰ ਦਰਸ਼ਨ ਸਿੰਘ ਬੀਰਮੀ ਨੇ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਤੇ ਵਿਧਾਇਕ ਪਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਕਿਹਾ ਕਿ ਪਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਨੂੰ ਨਵੀਂ ਦਿਸ਼ਾ ਮਿਲੇਗੀ ਅਤੇ ਪਾਰਟੀ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਨ ਵੱਲੋਂ ਤਜਰਬੇਕਾਰ ਅਤੇ ਸਾਫ਼-ਸੁਥਰੇ ਅਕਸ ਵਾਲੇ ਆਗੂ ਨੂੰ ਪੰਜਾਬ ਕਾਂਗਰਸ ਦੀ ਕਮਾਨ ਸੌਂਪਣਾ ਸਹੀ ਸਮੇਂ ’ਤੇ ਲਿਆ ਗਿਆ ਅਹਿਮ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੂੰ ਪਿੰਡ ਪੱਧਰ ਤੱਕ ਜਥੇਬੰਦਕ ਤੌਰ ’ਤੇ ਮਜ਼ਬੂਤ ਕਰਨ ਅਤੇ ਵਰਕਰਾਂ ਨੂੰ ਇਕਜੁੱਟ ਕਰਨ ਦੀ ਲੋੜ ਹੈ। ਬੀਰਮੀ ਨੇ ਕਿਹਾ ਕਿ ਹੁਣ ਸਿਰਫ਼ ਬਿਆਨਬਾਜ਼ੀ ਕਰਨ ਦਾ ਸਮਾਂ ਨਹੀਂ, ਸਗੋਂ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸੰਘਰਸ਼ ਕਰਨ ਦਾ ਸਮਾਂ ਹੈ। ਕਾਂਗਰਸ ਵੱਲੋਂ ਲੋਕਾਂ ਦੇ ਹੱਕਾਂ, ਰੋਜ਼ਗਾਰ, ਵਿਕਾਸ ਅਤੇ ਇਨਸਾਫ਼ ਨਾਲ ਸਬੰਧਤ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਦੀ ਉਮੀਦ ਰੱਖਦੇ ਹਨ ਅਤੇ ਕਾਂਗਰਸ ਪਾਰਟੀ ਲੋਕਾਂ ਦੀ ਆਵਾਜ਼ ਬਣ ਕੇ ਆਪਣੀ ਜ਼ਿੰਮੇਵਾਰੀ ਨਿਭਾਏਗੀ।
ਪਿਛਲੀ ਖ਼ਬਰ ਵਿਦੇਸ਼ ਤੋਂ ਸਸਤੇ ਮੋਬਾਈਲ ਮੰਗਵਾਉਣ ਦਾ ਝਾਂਸਾ ਦੇ ਕੇ 22 ਲੱਖ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਕਾਰੋਬਾਰੀ ਖ਼ਿਲਾਫ਼ ਕੇਸ ਦਰ... ਅਗਲੀ ਖ਼ਬਰ ਬਲੌਜ਼ਮ ਸਕੂਲ ਵਿਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਸਮਾਵੇਸ਼ੀ ਸਿੱਖਿਆ ਬਾਰੇ ਅਧਿਆਪਕਾਂ ਨੂੰ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।