ਵਿਧਾਨ ਸਭਾ ਚੋਣਾਂ ਸੰਬੰਧੀ ਪ੍ਰੇਮ ਸਿੰਘ ਭੰਗੂ ਵਲੋਂ ਹਲਕੇ ’ਚ ਮੀਟਿੰਗਾਂ ਦਾ ਸਿਲਸਿਲਾ ਜਾਰੀ
ਜਗਰਾਉਂ, 10 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਹਲਕਾ ਜਗਰਾਉਂ ਵਿਚ ਕਾਂਗਰਸ ਦੇ ਸੰਭਾਵੀ ਉਮੀਦਵਾਰ ਅਤੇ ਸਾਬਕਾ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਵੱਲੋਂ ਸ਼ਹਿਰ ਵਾਸੀਆਂ ਨਾਲ ਨੁੱਕੜ ਬੈਠਕਾਂ ਕਰਨ ਦਾ ਸਿਲਸਿਲਾ ਜਾਰੀ ਹੈ। ਇਨ੍ਹਾਂ ਬੈਠਕਾਂ ਰਾਹੀਂ ਉਹ ਲੋਕਾਂ ਨਾਲ ਸਿੱਧਾ ਸੰਵਾਦ ਕਰਦਿਆਂ ਸ਼ਹਿਰ ਦੀਆਂ ਸਮੱਸਿਆਵਾਂ, ਵਿਕਾਸ ਦੀਆਂ ਲੋੜਾਂ ਅਤੇ ਹਲਕੇ ਦੇ ਭਵਿੱਖ ਬਾਰੇ ਵਿਚਾਰ ਸਾਂਝੇ ਕਰ ਰਹੇ ਹਨ।
ਜਗਰਾਉਂ, 10 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਹਲਕਾ ਜਗਰਾਉਂ ਵਿਚ ਕਾਂਗਰਸ ਦੇ ਸੰਭਾਵੀ ਉਮੀਦਵਾਰ ਅਤੇ ਸਾਬਕਾ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਵੱਲੋਂ ਸ਼ਹਿਰ ਵਾਸੀਆਂ ਨਾਲ ਨੁੱਕੜ ਬੈਠਕਾਂ ਕਰਨ ਦਾ ਸਿਲਸਿਲਾ ਜਾਰੀ ਹੈ। ਇਨ੍ਹਾਂ ਬੈਠਕਾਂ ਰਾਹੀਂ ਉਹ ਲੋਕਾਂ ਨਾਲ ਸਿੱਧਾ ਸੰਵਾਦ ਕਰਦਿਆਂ ਸ਼ਹਿਰ ਦੀਆਂ ਸਮੱਸਿਆਵਾਂ, ਵਿਕਾਸ ਦੀਆਂ ਲੋੜਾਂ ਅਤੇ ਹਲਕੇ ਦੇ ਭਵਿੱਖ ਬਾਰੇ ਵਿਚਾਰ ਸਾਂਝੇ ਕਰ ਰਹੇ ਹਨ। ਅੱਜ ਜਗਰਾਉਂ ਵਿਖੇ ਲੱਕੀ ਕਲੋਥ ਹਾਊਸ ਵਾਲੇ ਰੁਪਿੰਦਰ ਸਿੰਘ ਲੱਕੀ ਦੀ ਹਾਜ਼ਰੀ ਵਿੱਚ ਹੋਈ ਮੀਟਿੰਗ ਦੌਰਾਨ ਬਿੱਟੂ ਸਿੰਘ, ਫੋਟੋਗ੍ਰਾਫਰ ਬਲਰਾਮ ਕੁਮਾਰ ਬੱਲਾ, ਧਰਮਜੀਤ ਸਿੰਘ ਧਰਮਾ ਡਾਂਗੀਆਂ, ਸ਼ਸ਼ੀ ਸ਼ਰਮਾ, ਤਰੁਣ ਸ਼ਰਮਾ ਕਾਕਾ, ਸਰਪੰਚ ਜਗਦੀਸ਼ ਸ਼ਰਮਾ ਅਤੇ ਸੁਖਜਿੰਦਰ ਸਿੰਘ ਕਾਕਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਇਸ ਮੌਕੇ ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ਜਗਰਾਉਂ ਦੇ ਲੋਕਾਂ ਦੀਆਂ ਆਸਾਂ ਅਤੇ ਲੋੜਾਂ ਨੂੰ ਸਮਝ ਕੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਜਗਰਾਉਂ ਨੂੰ ਤਰੱਕੀ ਦੀ ਨਵੀਂ ਦਿਸ਼ਾ ਦੇਣ ਲਈ ਸ਼ਹਿਰ ਦੀਆਂ ਸੜਕਾਂ, ਗਲੀਆਂ, ਪਾਣੀ ਦੀ ਨਿਕਾਸੀ, ਸਾਫ਼ ਪੀਣ ਵਾਲੇ ਪਾਣੀ, ਸਫ਼ਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਇਸ ਦੇ ਨਾਲ ਹੀ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਨਸ਼ਿਆਂ ਦੀ ਲਾਹਨਤ ਤੋਂ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਵੀ ਸਾਂਝੇ ਯਤਨ ਕੀਤੇ ਜਾਣੇ ਚਾਹੀਦੇ ਹਨ। ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ਉਹ ਲੋਕਾਂ ਨਾਲ ਆਪਣਾ ਮੇਲ-ਮਿਲਾਪ ਜਾਰੀ ਰੱਖਣਗੇ ਅਤੇ ਲੋਕਾਂ ਨੂੰ ਸਹਿਯੋਗ ਦੀ ਮੰਗ ਕਰਨਗੇ।