13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਜਗਰਾਉਂ ਨਾਲ ਸੰਬੰਧਿਤ ਮੰਡੀਆਂ ਦੀਆਂ ਸਮੱਸਿਆਵਾਂ ਸੰਬੰਧੀ ਚੇਅਰਮੈਨ ਬਰਸਟ ਨੂੰ ਵਫ਼ਦ ਮਿਲਿਆ

ਜਗਰਾਉਂ, 12 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਮੰਡੀਬੋਰਡ ਦੇ ਚੇਅਰਮੈਨ ਹਰੰਚਦ ਸਿੰਘ ਬਰਸਟ ਨਾਲ ਜਗਰਾਉਂ ਦੇ ਮਾਰਕੀਟ ਕਮੇਟੀ ਦੇ ਚੇਅਰਮੈਨ ਕੁਲਵਿੰਦਰ ਸਿੰੰਘ ਝੱਜ, ਹਠੂਰ ਮਾਰਕੀਟ ਕਮੇਟੀ ਦੇ ਚੇਅਰਮੈਨ ਕਰਮਜੀਤ ਸਿੰਘ ਕੰਮੀ ਤੇ ਆੜ੍ਹਤੀਆ ਐਸੋਸੀਏਸ਼ਨ ਜਗਰਾਉਂ ਦੇ ਪ੍ਰਧਾਨ ਜਗਪਾਲ ਸਿੰਘ ਕਲੇਰ ਨੇ ਮੁਲਾਕਾਤ ਕੀਤੀ। ਇਸ ਮੌਕੇ ਜਗਰਾਉਂ ਦੀ ਮੁੱਖ ਮੰਡੀ ਵਿਚ ਟ੍ਰੈਫਿਕ ਦੀ ਸਮੱਸਿਆ ਨੂੰ ਦੂਰ ਕਰਨ ਲਈ ਬੰਦ ਪਏ ਇਕ ਗੇਟ ਖੋਲ੍ਹਣ, ਮਾਰਕੀਟ ਕਮੇਟੀ ਦੇ ਦਫ਼ਤਰ ’ਚ ਮੁਲਾਜ਼ਮਾਂ ਦੀ ਵੱਡੀ ਘਾਟ ਨੂੰ ਦੂਰ ਕਰਨ, ਡਿੱਗੀ ਚਾਰਦੀਵਾਰੀ ਦੀ ਮੁੜ ਉਸਾਰੀ ਕਰਵਾਉਣ ਸੰਬੰਧੀ ਚੇਅਰਮੈਨ ਬਰਸਟ ਨੂੰ ਲਿਖਤੀ ਜਾਣਕਾਰੀ ਦਿੱਤੀ ਗਈ।

ਅਜੀਤ ਡੈਸਕ 13-10-2026
ਜਗਰਾਉਂ, 12 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਮੰਡੀਬੋਰਡ ਦੇ ਚੇਅਰਮੈਨ ਹਰੰਚਦ ਸਿੰਘ ਬਰਸਟ ਨਾਲ ਜਗਰਾਉਂ ਦੇ ਮਾਰਕੀਟ ਕਮੇਟੀ ਦੇ ਚੇਅਰਮੈਨ ਕੁਲਵਿੰਦਰ ਸਿੰੰਘ ਝੱਜ, ਹਠੂਰ ਮਾਰਕੀਟ ਕਮੇਟੀ ਦੇ ਚੇਅਰਮੈਨ ਕਰਮਜੀਤ ਸਿੰਘ ਕੰਮੀ ਤੇ ਆੜ੍ਹਤੀਆ ਐਸੋਸੀਏਸ਼ਨ ਜਗਰਾਉਂ ਦੇ ਪ੍ਰਧਾਨ ਜਗਪਾਲ ਸਿੰਘ ਕਲੇਰ ਨੇ ਮੁਲਾਕਾਤ ਕੀਤੀ। ਇਸ ਮੌਕੇ ਜਗਰਾਉਂ ਦੀ ਮੁੱਖ ਮੰਡੀ ਵਿਚ ਟ੍ਰੈਫਿਕ ਦੀ ਸਮੱਸਿਆ ਨੂੰ ਦੂਰ ਕਰਨ ਲਈ ਬੰਦ ਪਏ ਇਕ ਗੇਟ ਖੋਲ੍ਹਣ, ਮਾਰਕੀਟ ਕਮੇਟੀ ਦੇ ਦਫ਼ਤਰ ’ਚ ਮੁਲਾਜ਼ਮਾਂ ਦੀ ਵੱਡੀ ਘਾਟ ਨੂੰ ਦੂਰ ਕਰਨ, ਡਿੱਗੀ ਚਾਰਦੀਵਾਰੀ ਦੀ ਮੁੜ ਉਸਾਰੀ ਕਰਵਾਉਣ ਸੰਬੰਧੀ ਚੇਅਰਮੈਨ ਬਰਸਟ ਨੂੰ ਲਿਖਤੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਸਿੱਧਵਾਂ ਕਲਾਂ ਤੋਂ ਚੌਂਕੀਮਾਨ ਤੱਕ ਜਾਣ ਵਾਲੀ ਖਸਤਾ ਹਾਲਤ ਸੜਕ ਦੀ ਮੁਰੰਮਤ ਕਰਵਾਉਣ ਵੱਲ ਵੀ ਧਿਆਨ ਦਿਵਾਇਆ। ਇਸ ਮੌਕੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਜਲਦੀ ਹੱਲ ਕਰਨ ਦਾ ਭਰੋਸਾ ਦਿਵਾਇਆ।
ਪਿਛਲੀ ਖ਼ਬਰ ਸਹਿਕਾਰੀ ਕਰਜ਼ਾ ਨੀਤੀ ’ਚ ਸਖ਼ਤ ਬਦਲਾਅ ਛੋਟੇ ਕਿਸਾਨਾਂ ਲਈ ਫਾਂਸੀ ਦਾ ਫੰਦਾ-ਇਯਾਲੀ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਕਾਬੂ, ਪੰਜ ਪੁਰਾਣੇ ਪਰਚੇ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।