14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਸੇਵਾ ਕੇਂਦਰ ਮੁਲਾਜ਼ਮਾਂ ਦੀ ਹੜਤਾਲ ਕਾਰਨ ਰਾਏਕੋਟ ਸੇਵਾ ਕੇਂਦਰ ਮੁਕੰਮਲ ਤੌਰ ’ਤੇ ਬੰਦ ਰਿਹਾ

ਰਾਏਕੋਟ, 12 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ ’ਤੇ ਰਾਏਕੋਟ ਸੇਵਾ ਕੇਂਦਰ ਮੁਕੰਮਲ ਤੌਰ ’ਤੇ ਬੰਦ ਰਿਹਾ, ਜਿਸ ਕਾਰਨ ਆਪਣੇ ਜ਼ਰੂਰੀ ਕੰਮਕਾਰਾਂ ਲਈ ਲੋਕਾਂ ਨੂੰ ਭਾਰੀ ਖੱਜ਼ਲ-ਖੁਆਰੀ ਦਾ ਸਾਹਮਣਾ ਕਰਨਾ ਪਿਆ ਅਤੇ ਦੂਰ-ਦੁਰਾਡੇ ਪਿੰਡਾਂ ਤੋਂ ਆਏ ਲੋਕਾਂ ਨੂੰ ਬਿਨ੍ਹਾਂ ਕੰਮ ਕਰਵਾਏ ਹੀ ਬੇਰੰਗ ਵਾਪਸ ਘਰਾਂ ਨੂੰ ਮੁੜਨ ਲਈ ਮਜ਼ਬੂਰ ਹੋਣਾ ਪਿਆ। ਇਸ ਬੰਦ ਕਾਰਨ ਜਨਮ ਸਰਟੀਫਿਕੇਟ, ਰਿਹਾਇਸ਼, ਆਮਦਨ, ਜਾਤੀ ਸਰਟੀਫਿਕੇਟ ਤੇ ਬਿੱਲ ਜਮ੍ਹਾਂ ਕਰਵਾਉਣ ਵਰਗੇ ਕੰਮ ਠੱਪ ਰਹੇ।

ਅਜੀਤ ਡੈਸਕ 13-10-2026
ਰਾਏਕੋਟ, 12 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ ’ਤੇ ਰਾਏਕੋਟ ਸੇਵਾ ਕੇਂਦਰ ਮੁਕੰਮਲ ਤੌਰ ’ਤੇ ਬੰਦ ਰਿਹਾ, ਜਿਸ ਕਾਰਨ ਆਪਣੇ ਜ਼ਰੂਰੀ ਕੰਮਕਾਰਾਂ ਲਈ ਲੋਕਾਂ ਨੂੰ ਭਾਰੀ ਖੱਜ਼ਲ-ਖੁਆਰੀ ਦਾ ਸਾਹਮਣਾ ਕਰਨਾ ਪਿਆ ਅਤੇ ਦੂਰ-ਦੁਰਾਡੇ ਪਿੰਡਾਂ ਤੋਂ ਆਏ ਲੋਕਾਂ ਨੂੰ ਬਿਨ੍ਹਾਂ ਕੰਮ ਕਰਵਾਏ ਹੀ ਬੇਰੰਗ ਵਾਪਸ ਘਰਾਂ ਨੂੰ ਮੁੜਨ ਲਈ ਮਜ਼ਬੂਰ ਹੋਣਾ ਪਿਆ। ਇਸ ਬੰਦ ਕਾਰਨ ਜਨਮ ਸਰਟੀਫਿਕੇਟ, ਰਿਹਾਇਸ਼, ਆਮਦਨ, ਜਾਤੀ ਸਰਟੀਫਿਕੇਟ ਤੇ ਬਿੱਲ ਜਮ੍ਹਾਂ ਕਰਵਾਉਣ ਵਰਗੇ ਕੰਮ ਠੱਪ ਰਹੇ। ਇਸ ਮੌਕੇ ਸੇਵਾ ਕੇਂਦਰ ਦੇ ਇੰਚਾਰਜ ਜਗਮੋਹਣ ਸਿੰਘ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਗੰਭੀਰ ਸਮੱਸਿਆਵਾਂ ਨੂੰ ਸਰਕਾਰ ਵਾਰ-ਵਾਰ ਨਜ਼ਰਅੰਦਾਜ਼ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸਕਿਉਰਿਟੀ ਗਾਰਡਾਂ ਦੀ ਪਿਛਲੇ 2 ਮਹੀਨਿਆਂ ਦੀ ਤਨਖ਼ਾਹ ਬਿਨ੍ਹਾਂ ਕਾਰਨ ਰੋਕੀ ਹੋਈ ਹੈ ਅਤੇ ਉਨ੍ਹਾਂ ਨੂੰ ਹਫ਼ਤਾਵਾਰੀ ਛੁੱਟੀ ਵੀ ਨਹੀਂ ਦਿੱਤੀ ਜਾ ਰਹੀ, ਜੋ ਕਿ ਕਿਰਤ ਨਿਯਮਾਂ ਦੀ ਉਲੰਘਣਾ ਹੈ। ਇਸੇ ਤਰ੍ਹਾਂ ਐੱਲ. ਆਰ. ਓ. ਆਪਰੇਟਰਾਂ ਦਾ 6 ਮਹੀਨਿਆਂ ਦਾ ਸਫਰੀ ਭੱਤਾ ਅਤੇ ਡੀ. ਐੱਸ. ਡੀ. ਆਪ੍ਰੇਟਰਾਂ ਦਾ 4 ਮਹੀਨਿਆਂ ਦਾ ਟੀ. ਏ. ਅਤੇ ਸਰਕਾਰੀ ਛੁੱਟੀਆਂ ਵੀ ਰੋਕੀਆਂ ਹੋਈਆਂ ਹਨ। ਉਨ੍ਹਾਂ ਵਲੋਂ ਕਈ ਵਾਰ ਪ੍ਰਬੰਧਕਾਂ ਨੂੰ ਮੰਗਾਂ ਤੋਂ ਜਾਣੂੰ ਕਰਵਾਇਆ ਗਿਆ, ਪਰ ਕੋਈ ਹੱਲ ਨਹੀਂ ਹੋਇਆ। ਇਸ ਲਈ ਮਜ਼ਬੂਰਨ ਹੜਤਾਲ ਦਾ ਰਾਹ ਅਪਣਾਉਣਾ ਪਿਆ ਹੈ। ਇਸ ਮੌਕੇ ਯੂਨੀਅਨ ਨੇ ਚਿਤਾਵਨੀ ਦਿੱਤੀ ਦਿੱਤੀ ਕਿ ਜੇਕਰ 12 ਅਕਤੂਬਰ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਪੰਜਾਬ ਭਰ ਵਿਚ ਅਣਮਿੱਥੇ ਸਮੇਂ ਲਈ ਕਲਮ ਛੋੜ ਹੜਤਾਲ ਕੀਤੀ ਜਾਵੇਗੀ, ਜਿਸ ਦੌਰਾਨ ਮੁਲਾਜ਼ਮ ਦਫ਼ਤਰਾਂ ’ਚ ਹਾਜ਼ਰ ਤਾਂ ਹੋਣਗੇ ਪਰ ਕੋਈ ਵੀ ਪੋਰਟਲ ਐਂਟਰੀ ਜਾਂ ਜਨਤਕ ਸੇਵਾ ਨਹੀਂ ਕਰਨਗੇ। ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰ ’ਤੇ ਮੁੱਖ ਮੰਤਰੀ ਭਗਵੰਤ ਮਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਪੁਤਲੇ ਫੂਕੇ ਜਾਣਗੇ।
ਪਿਛਲੀ ਖ਼ਬਰ ਦਿੱਲੀ ਵਿਖੇ ਨੌਜਵਾਨੀ ’ਤੇ ਢਾਹੇ ਜਾ ਰਹੇ ਤਸ਼ੱਦਦ ਖ਼ਿਲਾਫ਼ ਜਗਰਾਉਂ ’ਚ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਵਿਧਾਇਕ ਸੰਗੋਵਾਲ ਦੀ ਅਗਵਾਈ ਹੇਠ ਹਲਕਾ ਗਿੱਲ ’ਚ ਨਿਰੰਤਰ ਵਿਕਾਸ ਕਾਰਜ ਜਾਰੀ-ਜੱਸੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।