13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਸਾਬਕਾ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਪਿੰਡ ਅਮਰਗੜ੍ਹ ਕਲੇਰ ਵਿਖੇ ਖੇਡ ਗਰਾਊਂਡ ’ਚ ਖਿਡਾਰੀਆਂ ਨੂੰ ਮਿਲੇ

ਜਗਰਾਉਂ, 12 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਹਲਕਾ ਜਗਰਾਉਂ ਤੋਂ ਕਾਂਗਰਸ ਦੇ ਸੰਭਾਵੀ ਉਮੀਦਵਾਰ ਤੇ ਸਾਬਕਾ ਪੁਲਿਸ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਵਲੋਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਪਿੰਡ ਅਮਰਗੜ੍ਹ ਕਲੇਰ ਦੇ ਖੇਡ ਮੈਦਾਨ ਵਿਖੇ ਪਹੁੰਚ ਕੇ 100 ਦੇ ਕਰੀਬ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਖਿਡਾਰੀਆਂ ਨਾਲ ਗੱਲਬਾਤ ਕਰਦਿਆਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਤੇ ਉਨ੍ਹਾਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।

ਅਜੀਤ ਡੈਸਕ 13-10-2026
ਜਗਰਾਉਂ, 12 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਹਲਕਾ ਜਗਰਾਉਂ ਤੋਂ ਕਾਂਗਰਸ ਦੇ ਸੰਭਾਵੀ ਉਮੀਦਵਾਰ ਤੇ ਸਾਬਕਾ ਪੁਲਿਸ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਵਲੋਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਪਿੰਡ ਅਮਰਗੜ੍ਹ ਕਲੇਰ ਦੇ ਖੇਡ ਮੈਦਾਨ ਵਿਖੇ ਪਹੁੰਚ ਕੇ 100 ਦੇ ਕਰੀਬ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਖਿਡਾਰੀਆਂ ਨਾਲ ਗੱਲਬਾਤ ਕਰਦਿਆਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਤੇ ਉਨ੍ਹਾਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਿਰਫ਼ ਨਸੀਹਤਾਂ ਦੇਣ ਦੀ ਬਜਾਏ ਉਨ੍ਹਾਂ ਨੂੰ ਪਿਆਰ, ਹੌਸਲਾ ਅਤੇ ਸਹੀ ਸੇਧ ਦੇਣ ਦੀ ਲੋੜ ਹੈ। ਖੇਡਾਂ ਅਜਿਹਾ ਸਾਧਨ ਹਨ, ਜਿਹੜੀਆਂ ਬੱਚਿਆਂ ਵਿੱਚ ਅਨੁਸ਼ਾਸਨ, ਮਿਹਨਤ, ਸਾਂਝ ਅਤੇ ਅੱਗੇ ਵਧਣ ਦੀ ਭਾਵਨਾ ਪੈਦਾ ਕਰਦੀਆਂ ਹਨ। ਜੇਕਰ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਖੇਡ ਮੈਦਾਨਾਂ ਨਾਲ ਜੋੜਿਆ ਜਾਵੇ ਤਾਂ ਉਨ੍ਹਾਂ ਨੂੰ ਸਿਹਤਮੰਦ ਜੀਵਨ ਜਿਊਣ ਅਤੇ ਆਪਣੇ ਭਵਿੱਖ ਨੂੰ ਸੰਵਾਰਨ ਲਈ ਉਤਸ਼ਾਹਿਤ ਕੀਤਾ ਜਾ ਸਕਦਾ ਹੈ। ਇਸ ਮੌਕੇ ਸਾਬਕਾ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਵਲੋਂ ਗਰਾਊਂਡ ’ਚ ਖਿਡਾਰੀਆਂ ਨੂੰ ਫ਼ਲ ਵੀ ਵੰਡੇ ਗਏ।
ਪਿਛਲੀ ਖ਼ਬਰ ddfdd ਅਗਲੀ ਖ਼ਬਰ ਸਰਪੰਚ ਹਰਪ੍ਰੀਤ ਸਿੰਘ ਰਾਜੂ ਪੋਨਾ ਤੇ ਸੈਂਟਰ ਇੰਚਾਰਜ ਅਮਨਦੀਪ ਕੌਰ ਪੋਨਾ ਦੀ ਅਗਵਾਈ ’ਚ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਵੰਡ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।