13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਪਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਹੋਵੇਗੀ ਹੋਰ ਮਜ਼ਬੂਤ-ਕੈਪਟਨ ਸੰਦੀਪ ਸੰਧੂ/ਕੁਲਦੀਪ ਧਾਲੀਵਾਲ

ਭੂੰਦੜੀ, 12 ਅਕਤੂਬਰ (ਕੁਲਦੀਪ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ ਪਾਰਟੀ ਦਾ ਜਥੇਬੰਦਕ ਢਾਂਚਾ ਹੋਰ ਮਜ਼ਬੂਤ ਹੋਵੇਗਾ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਦਰਜ ਕਰਕੇ ਪੰਜਾਬ ਵਿਚ ਆਪਣੀ ਸਰਕਾਰ ਬਣਾਏਗੀ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਤੇ ਯੂ.

ਕੈਪਟਨ ਸੰਦੀਪ ਸੰਧੂ ਤੇ ਕੁਲਦੀਪ ਸਿੰਘ ਧਾਲੀਵਾਲ ਯੂ. ਕੇ. 13-10-2026
ਭੂੰਦੜੀ, 12 ਅਕਤੂਬਰ (ਕੁਲਦੀਪ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ ਪਾਰਟੀ ਦਾ ਜਥੇਬੰਦਕ ਢਾਂਚਾ ਹੋਰ ਮਜ਼ਬੂਤ ਹੋਵੇਗਾ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਦਰਜ ਕਰਕੇ ਪੰਜਾਬ ਵਿਚ ਆਪਣੀ ਸਰਕਾਰ ਬਣਾਏਗੀ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਤੇ ਯੂ. ਕੇ. ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਧਾਲੀਵਾਲ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੀ ਅਗਵਾਈ ਲਈ ਪਰਗਟ ਸਿੰਘ ਨੂੰ ਜ਼ਿੰਮੇਵਾਰੀ ਸੌਂਪਣਾ ਪਾਰਟੀ ਨੂੰ ਨਵੀਂ ਦਿਸ਼ਾ ਦੇਣ ਤੇ ਵਰਕਰਾਂ ਵਿਚ ਨਵਾਂ ਜੋਸ਼ ਭਰਨ ਵੱਲ ਅਹਿਮ ਕਦਮ ਹੈ। ਕੈਪਟਨ ਸੰਦੀਪ ਸੰਧੂ ਤੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਦੇ ਵਿਕਾਸ ਲਈ ਕੀਤੇ ਕੰਮਾਂ ਨੂੰ ਘਰ-ਘਰ ਪਹੁੰਚਾਉਣ ਲਈ ਆਗੂਆਂ ਅਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉਤਰਨ ਲਈ ਵਚਨਬੱਧ ਹੈ ਤੇ ਪਾਰਟੀ ਦੀ ਮਜ਼ਬੂਤ ਜਥੇਬੰਦੀ, ਆਗੂਆਂ ਦੀ ਇਕਜੁੱਟਤਾ ਅਤੇ ਵਰਕਰਾਂ ਦੀ ਮਿਹਨਤ ਸਦਕਾ ਆਉਣ ਵਾਲੀ ਸਰਕਾਰ ਕਾਂਗਰਸ ਪਾਰਟੀ ਦੀ ਹੀ ਬਣੇਗੀ।
ਪਿਛਲੀ ਖ਼ਬਰ ਮੰਡੀ ਮੁੱਲਾਂਪੁਰ ’ਚ ਮਾਂ ਭਗਵਤੀ ਜਾਗਰਣ 24 ਨੂੰ ਅਗਲੀ ਖ਼ਬਰ ਦੁਸਹਿਰਾ ਕਮੇਟੀ ਮਨਸੂਰਾਂ ਵਲੋਂ ਸੱਭਿਆਚਾਰਕ ਪ੍ਰੋਗਰਾਮ 20 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।