14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਸਵਾਮੀ ਰੂਪ ਚੰਦ ਜੈਨ ਸਕੂਲ ਦੇ ਵਿਦਿਆਰਥੀਆਂ ਦਾ ਵਿੱਦਿਅਕ ਤੇ ਮਨੋਰੰਜਕ ਟੂਰ ਲਗਾਇਆ

ਜਗਰਾਉਂ, 13 ਅਕਤੂਬਰ (ਵਿਨੋਦ ਕੁਮਾਰ)-ਸਵਾਮੀ ਰੂਪ ਚੰਦ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵੱਲੋਂ ਪ੍ਰਿੰਸੀਪਲ ਰਾਜਪਾਲ ਕੌਰ ਦੀ ਅਗਵਾਈ ਅਤੇ ਸਕੂਲ ਮੈਨੇਜਮੈਂਟ ਦੇ ਸਹਿਯੋਗ ਨਾਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਇੱਕ ਵਿਸ਼ੇਸ਼ ਵਿਦਿਅਕ ਅਤੇ ਮਨੋਰੰਜਕ ਟੂਰ ਦਾ ਆਯੋਜਨ ਕੀਤਾ ਗਿਆ। ਇਸ ਟੂਰ ਨੇ ਵਿਦਿਆਰਥੀਆਂ ਨੂੰ ਕਲਾਸ ਰੂਮ ਤੋਂ ਬਾਹਰ ਨਵੇਂ ਤਜਰਬੇ ਹਾਸਲ ਕਰਨ, ਵਿਹਾਰਕ ਸਿੱਖਿਆ ਪ੍ਰਾਪਤ ਕਰਨ ਅਤੇ ਆਪਣੇ ਸਾਥੀਆਂ ਨਾਲ ਖ਼ੁਸ਼ੀਆਂ ਭਰੇ ਪਲ ਬਿਤਾਉਣ ਦਾ ਸੁਨਹਿਰੀ ਮੌਕਾ ਪ੍ਰਦਾਨ ਕੀਤਾ।

ਅਜੀਤ ਡੈਸਕ 14-10-2026
ਜਗਰਾਉਂ, 13 ਅਕਤੂਬਰ (ਵਿਨੋਦ ਕੁਮਾਰ)-ਸਵਾਮੀ ਰੂਪ ਚੰਦ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵੱਲੋਂ ਪ੍ਰਿੰਸੀਪਲ ਰਾਜਪਾਲ ਕੌਰ ਦੀ ਅਗਵਾਈ ਅਤੇ ਸਕੂਲ ਮੈਨੇਜਮੈਂਟ ਦੇ ਸਹਿਯੋਗ ਨਾਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਇੱਕ ਵਿਸ਼ੇਸ਼ ਵਿਦਿਅਕ ਅਤੇ ਮਨੋਰੰਜਕ ਟੂਰ ਦਾ ਆਯੋਜਨ ਕੀਤਾ ਗਿਆ। ਇਸ ਟੂਰ ਨੇ ਵਿਦਿਆਰਥੀਆਂ ਨੂੰ ਕਲਾਸ ਰੂਮ ਤੋਂ ਬਾਹਰ ਨਵੇਂ ਤਜਰਬੇ ਹਾਸਲ ਕਰਨ, ਵਿਹਾਰਕ ਸਿੱਖਿਆ ਪ੍ਰਾਪਤ ਕਰਨ ਅਤੇ ਆਪਣੇ ਸਾਥੀਆਂ ਨਾਲ ਖ਼ੁਸ਼ੀਆਂ ਭਰੇ ਪਲ ਬਿਤਾਉਣ ਦਾ ਸੁਨਹਿਰੀ ਮੌਕਾ ਪ੍ਰਦਾਨ ਕੀਤਾ। ਇਸ ਟੂਰ ਦੌਰਾਨ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਨੇ ਜਲੰਧਰ ਸਥਿਤ ਪ੍ਰਸਿੱਧ ਵੰਡਰਲੈਂਡ ਦਾ ਦੌਰਾ ਕੀਤਾ, ਜਦਕਿ ਜੂਨੀਅਰ ਵਿੰਗ ਦੇ ਵਿਦਿਆਰਥੀਆਂ ਨੇ ਲੁਧਿਆਣਾ ਸਥਿਤ ਫਨ ਜ਼ੀਪ ਐਡਵੈਂਚਰਜ਼ ਐੱਲ.ਐੱਲ.ਪੀ. ਵਿਖੇ ਵੱਖ-ਵੱਖ ਰੋਮਾਂਚਕ ਅਤੇ ਮਨੋਰੰਜਕ ਗਤੀਵਿਧੀਆਂ ਦਾ ਆਨੰਦ ਮਾਣਿਆ। ਦੋਵਾਂ ਵਿੰਗਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਰਾਈਡਾਂ, ਖੇਡਾਂ ਅਤੇ ਸਾਹਸੀ ਸਰਗਰਮੀਆਂ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਟੂਰ ਨੇ ਜਿੱਥੇ ਉਨ੍ਹਾਂ ਨੂੰ ਰੋਜ਼ਾਨਾ ਦੇ ਪੜ੍ਹਾਈ ਦੇ ਮਾਹੌਲ ਤੋਂ ਕੁਝ ਸਮਾਂ ਹਟ ਕੇ ਮਨੋਰੰਜਨ ਕਰਨ ਦਾ ਮੌਕਾ ਦਿੱਤਾ, ਉੱਥੇ ਹੀ ਆਪਸੀ ਸਾਂਝ, ਸਹਿਯੋਗ, ਅਨੁਸ਼ਾਸਨ ਅਤੇ ਟੀਮ ਭਾਵਨਾ ਨੂੰ ਵੀ ਮਜ਼ਬੂਤ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਰਾਜਪਾਲ ਕੌਰ ਨੇ ਕਿਹਾ ਕਿ ਵਿੱਦਿਅਕ ਟੂਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਅਜਿਹੇ ਟੂਰ ਬੱਚਿਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਅਨੁਭਵ ਪ੍ਰਦਾਨ ਕਰਦੇ ਹਨ ਅਤੇ ਉਨ੍ਹਾਂ ਨੂੰ ਨਵੀਆਂ ਸਥਿਤੀਆਂ ਨੂੰ ਸਮਝਣ ਤੇ ਉਨ੍ਹਾਂ ਤੋਂ ਸਿੱਖਣ ਦਾ ਮੌਕਾ ਦਿੰਦੇ ਹਨ। ਸਕੂਲ ਮੈਨੇਜਮੈਂਟ ਵੱਲੋਂ ਇਸ ਉਪਰਾਲੇ ਲਈ ਦਿੱਤੇ ਗਏ ਸਹਿਯੋਗ ਦੀ ਸ਼ਲਾਘਾ ਕਰਦਿਆਂ ਪ੍ਰਿੰਸੀਪਲ ਰਾਜਪਾਲ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਦੇ ਗਿਆਨ, ਰਚਨਾਤਮਕਤਾ, ਸ਼ਖ਼ਸੀਅਤ ਅਤੇ ਵਿਹਾਰਕ ਸਿੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਭਵਿੱਖ ਵਿੱਚ ਵੀ ਅਜਿਹੀਆਂ ਸਿੱਖਿਆਦਾਇਕ ਅਤੇ ਮਨੋਰੰਜਕ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਰਹਿਣਗੀਆਂ।
ਪਿਛਲੀ ਖ਼ਬਰ ਵਿਛੜੇ ਸਾਥੀ ਹਰਬੰਸ ਸਿੰਘ ਭਰੋਵਾਲ ਨੂੰ ਵੱਖ-ਵੱਖ ਜਥੇਬੰਦੀਆਂ ਵਲੋਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ-ਭਜਨ ਸਿੰਘ ਸਵੱਦੀ, ਜਗਜੀਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।