ਪੰਜਾਬ ’ਚ ਅਮਨ ਨਾਂਅ ਦੀ ਕੋਈ ਚੀਜ਼ ਨਹੀਂਂ-ਹਠੂਰ
ਹਠੂਰ, 13 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਨਹੀਂ ਸਗੋਂ ਗੁੰਡਾ ਰਾਜ ਹੈ ਅਤੇ ਆਏ ਦਿਨ ਇਹ ਗੁੰਡੇ ਕਿਸੇ ਦਾ ਵੀ, ਕਦੋਂ ਵੀ, ਕਿੱਥੇ ਵੀ ਕਤਲ ਕਰ ਰਹੇ ਹਨ ਅਤੇ ਸਰਕਾਰ ਤੇ ਪੁਲਿਸ ਪ੍ਰਸ਼ਾਸ਼ਨ ਖਾਮੋਸ਼ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਟਰੱਕ ਯੂਨੀਅਨ ਹਠੂਰ ਦੇ ਸਾਬਕਾ ਪ੍ਰਧਾਨ ਮਲਕੀਤ ਸਿੰਘ ਹਠੂਰ ਨੇ ‘ਅਜੀਤ’ ਨਾਲ ਵਿਸ਼ੇਸ਼ ਤੌਰ ‘ਤੇ ਗੱਲਬਾਤ ਕਰਦਿਆਂ ਕੀਤਾ ਕੀਤਾ।
ਹਠੂਰ, 13 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਨਹੀਂ ਸਗੋਂ ਗੁੰਡਾ ਰਾਜ ਹੈ ਅਤੇ ਆਏ ਦਿਨ ਇਹ ਗੁੰਡੇ ਕਿਸੇ ਦਾ ਵੀ, ਕਦੋਂ ਵੀ, ਕਿੱਥੇ ਵੀ ਕਤਲ ਕਰ ਰਹੇ ਹਨ ਅਤੇ ਸਰਕਾਰ ਤੇ ਪੁਲਿਸ ਪ੍ਰਸ਼ਾਸ਼ਨ ਖਾਮੋਸ਼ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਟਰੱਕ ਯੂਨੀਅਨ ਹਠੂਰ ਦੇ ਸਾਬਕਾ ਪ੍ਰਧਾਨ ਮਲਕੀਤ ਸਿੰਘ ਹਠੂਰ ਨੇ ‘ਅਜੀਤ’ ਨਾਲ ਵਿਸ਼ੇਸ਼ ਤੌਰ ‘ਤੇ ਗੱਲਬਾਤ ਕਰਦਿਆਂ ਕੀਤਾ ਕੀਤਾ। ਉਨ੍ਹਾਂ ਨਾਲ ਹਲਕਾ ਜਗਰਾਉਂ ਬੀ. ਸੀ. ਵਿੰਗ ਦੇ ਪ੍ਰਧਾਨ ਪਰਮਿੰਦਰ ਸਿੰਘ ਕੰਬੋ, ਸਰਪੰਚ ਜਸਕਮਲਪ੍ਰੀਤ ਸਿੰਘ ਨਿੱਪਾ, ਰਣਜੋਧ ਸਿੰਘ, ਰੇਸ਼ਮ ਸਿੰਘ, ਪਰਗਟ ਸਿੰਘ, ਬੱਗਾ ਸਿੰਘ, ਕੇਵਲ ਸਿੰਘ ਰਵਿੰਦਰ ਸਿੰਘ ਵੀ ਹਾਜ਼ਰ ਸਨ। ਮਲਕੀਤ ਸਿੰਘ ਹਠੂਰ ਨੇ ਕਿਹਾ ਕਿ ਪੰਜਾਬ ਅੱਜ ਦਿਨ ਦਿਹਾੜੇ ਪ੍ਰਮਿੰਦਰ ਸਿੰਘ ਝੋਟਾ ਨੂੰ ਨਸ਼ਾ ਤਸ਼ਕਰਾਂ ਵਲੋਂ ਸ਼ਰੇਆਮ ਲਾਈਵ ਗੋਲੀਆਂ ਮਾਰਕੇ ਸ਼ਹੀਦ ਕਰਕੇ ਸਾਬਤ ਕਰ ਦਿੱਤਾ ਕਿ ਪੰਜਾਬ ਅੰਦਰ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਤੇ ਉਸ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਪੂਰੀ ਤਰ੍ਹਾਂ ਠੁੱਸ ਹੀ ਨਹੀਂ ਹੋਈ, ਸਗੋਂ ਨਸ਼ਿਆਂ ਵਿਰੁੱਧ ਆਪਣੇ ਆਪ ਕੰਮ ਕਰਨ ਵਾਲੇ ਸਮਾਜ ਸੇਵੀਆਂ ਦੀ ਸੁਰੱਖਿਆ ਵੀ ਖਤਰੇ ਵਿਚ ਹੈ। ਉਨ੍ਹਾਂ ਕਿਹਾ ਕਿ ਪ੍ਰਮਿੰਦਰ ਸਿੰਘ ਝੋਟਾ ਆਪਣੇ ਤੌਰ ‘ਤੇ ਚਿੱਟੇ ਨਸ਼ੇ ਤੇ ਹੋਰ ਨਸ਼ੀਲੀਆਂ ਵਸਤਾਂ ਵੇਚਣ ਵਾਲਿਆਂ ਖ਼ਿਲਾਫ਼ ਪਿਛਲੇ ਲੰਮੇ ਸਮੇਂ ਤੋਂ ਇਕੱਲਾ ਹੀ ਲੜਦਾ ਆਇਆ ਹੈ। ਪੰਜਾਬ ਸਰਕਾਰ ਨੇ ਉਸ ਨੂੰ ਸਨਮਾਨਿਤ ਤਾਂ ਕੀ ਕਰਨਾ ਸੀ, ਸਗੋਂ ਉਸ ਦੇ ਕਈ ਮੁਕੱਦਮੇ ਦਰਜ ਕੀਤੇ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਲੜਨ ਵਾਲੇ ਯੋਧੇ ਝੋਟੇ ਦੀ ਮੌਤ ਨੇ ਸਾਬਤ ਕਰ ਦਿੱਤਾ ਪੰਜਾਬ ’ਚ ਅਮਨ ਨਾਂਅ ਦੀ ਕੋਈ ਚੀਜ਼ ਨਹੀਂ ਅਤੇ ਪੰਜਾਬ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਅਤੇ ਭਗਵੰਤ ਮਾਨ ਨੂੰ ਨੈਤਿਕਤਾ ਦੇ ਅਧਾਰ ’ਤੇ ਅਸਤੀਫ਼ਾ ਦੇਣਾ ਚਾਹੀਦਾ ਹੈ।