14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਲਾਇਨਜ਼ ਕਲੱਬ ਵਲੋਂ ਸਮਾਜ ਸੇਵੀ ਇੰਦਰਪਾਲ ਗੋਲਡੀ ਦਾ ਵਿਸ਼ੇਸ਼ ਸਨਮਾਨ

ਰਾਏਕੋਟ, 13 ਅਕਤੂਬਰ (ਸੁਸ਼ੀਲ)-ਸਥਾਨਕ ਲਾਇਨਜ਼ ਕਲੱਬ ਰਾਏਕੋਟ ਵਲੋਂ ਸ਼ਹਿਰ ਵਿਚ ਕਰਵਾਏ ਇਕ ਵਿਸ਼ੇਸ਼ ਸਮਾਗਮ ਦੌਰਾਨ ਪ੍ਰਾਚੀਨ ਮੰਦਰ ਸ਼ਿਵਾਲਾ ਖਾਮ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਤੇ ਸਮਾਜ ਸੇਵੀ ਇੰਦਰਪਾਲ ਗੋਲਡੀ ਦਾ ਉਨ੍ਹਾਂ ਦੀਆਂ ਸਮਾਜ ਤੇ ਧਰਮ ਪ੍ਰਤੀ ਨਿਸ਼ਕਾਮ ਸੇਵਾਵਾਂ ਬਦਲੇ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ। ਇਸ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਲਾਇਨਜ਼ ਕਲੱਬ ਦੇ ਪ੍ਰਧਾਨ ਗੁਲਸ਼ਨ ਮਿੱਤਲ ਤੇ ਜ਼ਿਲ੍ਹਾ ਗਵਰਨਰ ਲਾਇਨ ਅਜੈ ਗੋਇਲ, ਲਾਇਨ ਨਰੇਸ਼ ਗੋਇਲ, ਲਾਇਨ ਯੋਗੇਸ਼ ਸੋਨੀ ਸਮੇਤ ਕਲੱਬ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਇੰਦਰਪਾਲ ਗੋਲਡੀ ਨੂੰ ਸਨਮਾਨ ਨਿਸ਼ਾਨੀ ਭੇਟ ਕਰਕੇ ਸਨਮਾਨਿਆ।

ਅਜੀਤ ਡੈਸਕ 14-10-2026
ਰਾਏਕੋਟ, 13 ਅਕਤੂਬਰ (ਸੁਸ਼ੀਲ)-ਸਥਾਨਕ ਲਾਇਨਜ਼ ਕਲੱਬ ਰਾਏਕੋਟ ਵਲੋਂ ਸ਼ਹਿਰ ਵਿਚ ਕਰਵਾਏ ਇਕ ਵਿਸ਼ੇਸ਼ ਸਮਾਗਮ ਦੌਰਾਨ ਪ੍ਰਾਚੀਨ ਮੰਦਰ ਸ਼ਿਵਾਲਾ ਖਾਮ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਤੇ ਸਮਾਜ ਸੇਵੀ ਇੰਦਰਪਾਲ ਗੋਲਡੀ ਦਾ ਉਨ੍ਹਾਂ ਦੀਆਂ ਸਮਾਜ ਤੇ ਧਰਮ ਪ੍ਰਤੀ ਨਿਸ਼ਕਾਮ ਸੇਵਾਵਾਂ ਬਦਲੇ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ। ਇਸ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਲਾਇਨਜ਼ ਕਲੱਬ ਦੇ ਪ੍ਰਧਾਨ ਗੁਲਸ਼ਨ ਮਿੱਤਲ ਤੇ ਜ਼ਿਲ੍ਹਾ ਗਵਰਨਰ ਲਾਇਨ ਅਜੈ ਗੋਇਲ, ਲਾਇਨ ਨਰੇਸ਼ ਗੋਇਲ, ਲਾਇਨ ਯੋਗੇਸ਼ ਸੋਨੀ ਸਮੇਤ ਕਲੱਬ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਇੰਦਰਪਾਲ ਗੋਲਡੀ ਨੂੰ ਸਨਮਾਨ ਨਿਸ਼ਾਨੀ ਭੇਟ ਕਰਕੇ ਸਨਮਾਨਿਆ। ਇਸ ਮੌਕੇ ਬੋਲਦੇ ਹੋਏ ਕਲੱਬ ਪ੍ਰਧਾਨ ਗੁਲਸ਼ਨ ਮਿੱਤਲ ਤੇ ਮੀਡੀਆ ਇੰਚਾਰਜ ਅਮਿਤ ਪਾਸੀ ਨੇ ਪ੍ਰਧਾਨ ਇੰਦਰਪਾਲ ਗੋਲਡੀ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ। ਬੁਲਾਰਿਆਂ ਨੇ ਕਿਹਾ ਕਿ ਗੋਲਡੀ ਵਲੋਂ ਜਿੱਥੇ ਧਾਰਮਿਕ ਖੇਤਰ ਵਿਚ ਪ੍ਰਾਚੀਨ ਮੰਦਰ ਸ਼ਿਵਾਲਾ ਖਾਮ ਵਿਖੇ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ, ਉਥੇ ਹੀ ਸਮਾਜ ਭਲਾਈ ਦੇ ਕਾਰਜਾਂ ਤੇ ਲੋੜਵੰਦਾਂ ਦੀ ਮਦਦ ਲਈ ਵੀ ਉਹ ਹਮੇਸ਼ਾਂ ਮੋਹਰੀ ਹੋ ਕੇ ਆਪਣਾ ਯੋਗਦਾਨ ਪਾਉਂਦੇ ਹਨ। ਉਨ੍ਹਾਂ ਦੀ ਇਸੇ ਲਗਨ ਤੇ ਸੇਵਾ ਭਾਵਨਾ ਨੂੰ ਦੇਖਦਿਆਂ ਕਲੱਬ ਵਲੋਂ ਇਹ ਸਨਮਾਨ ਦਿੱਤਾ ਗਿਆ ਹੈ। ਸਨਮਾਨ ਪ੍ਰਾਪਤ ਕਰਨ ਉਪਰੰਤ ਇੰਦਰਪਾਲ ਗੋਲਡੀ ਨੇ ਲਾਇਨਜ਼ ਕਲੱਬ ਰਾਏਕੋਟ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੰਸਥਾਵਾਂ ਵਲੋਂ ਮਿਲਦਾ ਅਜਿਹਾ ਮਾਣ-ਸਤਿਕਾਰ ਸਮਾਜ ਪ੍ਰਤੀ ਹੋਰ ਵਧੇਰੇ ਜ਼ਿੰਮੇਵਾਰੀ ਅਤੇ ਸਮਰਪਣ ਭਾਵਨਾ ਨਾਲ ਕੰਮ ਕਰਨ ਲਈ ਵੱਡਾ ਬਲ ਬਖਸ਼ਦਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਭਵਿੱਖ ਵਿਚ ਵੀ ਸ਼ਹਿਰ ਦੇ ਵਿਕਾਸ ਤੇ ਸਮਾਜ ਸੇਵਾ ਦੇ ਕੰਮਾਂ ਵਿਚ ਆਪਣਾ ਬਣਦਾ ਯੋਗਦਾਨ ਪਾਉਂਦੇ ਰਹਿਣਗੇ । ਇਸ ਮੌਕੇ ਲਾਇਨਜ਼ ਕਲੱਬ ਰਾਏਕੋਟ ਦੇ ਮੈਂਬਰਾਂ ਤੋਂ ਇਲਾਵਾ ਸ਼ਹਿਰ ਦੇ ਹੋਰ ਕਈ ਪਤਵੰਤੇ ਸੱਜਣ ਮੌਜ਼ੂਦ ਸਨ।
ਪਿਛਲੀ ਖ਼ਬਰ ਸਵ: ਕਿਰਪਾਲ ਸਿੰਘ ਵਿਰਕ (ਹੰਬੜਾਂ) ਨਮਿਤ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਪ੍ਰਚਾਰ-ਸੰਚਾਰ ਦੇ ਸਾਧਨਾਂ ਦੀ ਦੁਰਵਰਤੋਂ ਨੇ ਮਨੁੱਖੀ ਮਨ ਦੀ ਸ਼ਾਂਤੀ ਖੋਹੀ-ਸਵਾਮੀ ਸ਼ੰਕਰਾ ਨੰਦ ਭੂਰੀ ਵਾਲੇ *ਬੱਚਿਆਂ ’ਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।