ਰਕਬਾ ਭਵਨ ’ਚ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਉਤਸ਼ਵ ਮਨਾਉਣ ਲਈ ਵੱਡੀ ਗਿਣਤੀ ’ਚ ਸੰਗਤਾਂ ਪੁੱਜਣ- ਚੇਅਰਮੈਨ ਝੱਮਟ
9 ਕਿਰਤੀ ਕਿਸਾਨਾਂ ਅਤੇ ਸਮਾਜ ਸੇਵੀ ਸ਼ਖ਼ਸੀਅਤਾਂ ਦਾ ਕੀਤਾ ਜਾਵੇਗਾ ਵਿਸ਼ੇਸ਼ ਸਨਮਾਨ
ਹੰਬੜਾਂ, 14 ਅਕਤੂਬਰ (ਮੇਜਰ ਹੰਬੜਾਂ) ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪੰਜਾਬ ਚੇਅਰਮੈਨ ਮਨਜੀਤ ਸਿੰਘ ਝੱਮਟ ਨੇ ਕਸਬਾ ਹੰਬੜਾਂ ਵਿਖੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ 16 ਅਕਤੂਬਰ ਨੂੰ ਰਕਬਾ ਭਵਨ ਵਿਖੇ ਮਹਾਨ ਯੋਧੇ ਅਤੇ ਜਰਨੈਲ, ਕਿਸਾਨੀ ਦੇ ਮੁਕਤੀਦਾਤਾ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਉਤਸ਼ਵ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ। ਚੇਅਰਮੈਨ ਝੱਮਟ ਨੇ ਹੋਰ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਉਣ ਲਈ ਇਤਿਹਾਸਕ ਯੋਗਦਾਨ ਪਾਇਆ, ਇਸ ਲਈ ਸਾਨੂੰ ਉਨ੍ਹਾਂ ਦਾ ਜਨਮ ਦਿਹਾੜਾ ਪੂਰੀ ਸ਼ਰਧਾ, ਸਤਿਕਾਰ ਅਤੇ ਖ਼ੁਸ਼ੀਆਂ ਭਰੇ ਮਾਹੌਲ ਵਿਚ ਮਨਾਉਣਾ ਚਾਹੀਦਾ ਹੈ।
ਹੰਬੜਾਂ, 14 ਅਕਤੂਬਰ (ਮੇਜਰ ਹੰਬੜਾਂ) ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪੰਜਾਬ ਚੇਅਰਮੈਨ ਮਨਜੀਤ ਸਿੰਘ ਝੱਮਟ ਨੇ ਕਸਬਾ ਹੰਬੜਾਂ ਵਿਖੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ 16 ਅਕਤੂਬਰ ਨੂੰ ਰਕਬਾ ਭਵਨ ਵਿਖੇ ਮਹਾਨ ਯੋਧੇ ਅਤੇ ਜਰਨੈਲ, ਕਿਸਾਨੀ ਦੇ ਮੁਕਤੀਦਾਤਾ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਉਤਸ਼ਵ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ। ਚੇਅਰਮੈਨ ਝੱਮਟ ਨੇ ਹੋਰ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਉਣ ਲਈ ਇਤਿਹਾਸਕ ਯੋਗਦਾਨ ਪਾਇਆ, ਇਸ ਲਈ ਸਾਨੂੰ ਉਨ੍ਹਾਂ ਦਾ ਜਨਮ ਦਿਹਾੜਾ ਪੂਰੀ ਸ਼ਰਧਾ, ਸਤਿਕਾਰ ਅਤੇ ਖ਼ੁਸ਼ੀਆਂ ਭਰੇ ਮਾਹੌਲ ਵਿਚ ਮਨਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਫਾਊਂਡੇਸ਼ਨ ਦੇ ਫ਼ੈਸਲੇ ਅਨੁਸਾਰ ਸਮਾਗਮ ਦੌਰਾਨ 9 ਕਿਰਤੀ ਕਿਸਾਨਾਂ ਅਤੇ ਸਮਾਜ ਸੇਵੀ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।ਇਸ ਮੌਕੇ ਮਹਾਨ ਬੁੱਧੀਜੀਵੀ, ਇਤਿਹਾਸਕਾਰ, ਕਵੀ ਅਤੇ ਕਵੀਸ਼ਰ ਵੀ ਹਾਜ਼ਰੀ ਭਰ ਕੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜੀਵਨ, ਸੰਘਰਸ਼ ਅਤੇ ਕੁਰਬਾਨੀਆਂ ਬਾਰੇ ਆਪਣੇ ਵਿਚਾਰਾਂ ਦੀ ਸਾਂਝ ਸੰਗਤਾਂ ਨਾਲ ਪਾਉਣਗੇ।ਸ.ਝੱਮਟ ਨੇ ਅੱਗੇ ਦੱਸਿਆ ਕਿ ਸਮਾਗਮ ਦੌਰਾਨ ਸੰਗਤਾਂ ਲਈ ਦੇਸੀ ਘਿਓ ਦੀਆਂ ਜਲੇਬੀਆਂ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ ਅਤੇ ਸ਼ਾਮ ਸਮੇਂ ਦੇਸੀ ਘਿਓ ਦੇ ਦੀਵੇ ਬਾਲ ਕੇ ਦੀਪਮਾਲਾ ਕੀਤੀ ਜਾਵੇਗੀ ਅਤੇ ਸੰਗਤਾਂ ਦੁਵਾਰਾ ਆਤਿਸ਼ਬਾਜ਼ੀ ਕਰਦਿਆਂ ਖੁਸ਼ੀ ਮਨਾਈ ਜਾਵੇਗੀ।