ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ’ਤੇ ਰੋਸ ਧਰਨਾ
ਜੋਧਾਂ, 15 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)-ਪੰਜਾਬ ਬੰਦ ਦੇ ਸੱਦੇ ਦਾ ਅਸਰ ਜੋਧਾਂ ਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿਚ ਪੂਰੀ ਤਰ੍ਹਾਂ ਦੇਖਣ ਨੂੰ ਮਿਲਿਆ। ਇਸ ਬੰਦ ਦੇ ਸੱਦੇ ਨੂੰ ਇਲਾਕੇ ਵਿਚ ਭਰਪੂਰ ਸਮਰਥਨ ਮਿਲਿਆ, ਜਿਸ ਕਾਰਨ ਜੋਧਾਂ ਬਾਜ਼ਾਰ ਤੇ ਆਸ-ਪਾਸ ਦੇ ਇਲਾਕੇ ਮੁਕੰਮਲ ਤੌਰ ’ਤੇ ਬੰਦ ਰਹੇ।
ਪ
ਪਰਵਿੰਦਰ ਸਿੰਘ ਝੋਟੇ ਦੇ ਕਤਲ ਵਿਰੁੱਧ ਪੰਜਾਬ ਬੰਦ ਦੇ ਸੱਦੇ ’ਤੇ ਜਗਰਾਉਂ ਰਿਹਾ ਮੁਕੰਮਲ ਬੰਦ
16-10-2026
ਜੋਧਾਂ, 15 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)-ਪੰਜਾਬ ਬੰਦ ਦੇ ਸੱਦੇ ਦਾ ਅਸਰ ਜੋਧਾਂ ਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿਚ ਪੂਰੀ ਤਰ੍ਹਾਂ ਦੇਖਣ ਨੂੰ ਮਿਲਿਆ। ਇਸ ਬੰਦ ਦੇ ਸੱਦੇ ਨੂੰ ਇਲਾਕੇ ਵਿਚ ਭਰਪੂਰ ਸਮਰਥਨ ਮਿਲਿਆ, ਜਿਸ ਕਾਰਨ ਜੋਧਾਂ ਬਾਜ਼ਾਰ ਤੇ ਆਸ-ਪਾਸ ਦੇ ਇਲਾਕੇ ਮੁਕੰਮਲ ਤੌਰ ’ਤੇ ਬੰਦ ਰਹੇ। ਵੱਖ-ਵੱਖ ਬਾਜ਼ਾਰਾਂ ਦੇ ਦੁਕਾਨਦਾਰਾਂ ਤੇ ਵਪਾਰੀਆਂ ਨੇ ਆਪਣੇ ਕਾਰੋਬਾਰ ਪੂਰੀ ਤਰ੍ਹਾਂ ਬੰਦ ਰੱਖ ਕੇ ਇਸ ਰੋਸ ਪ੍ਰਦਰਸ਼ਨ ਦਾ ਭਰਪੂਰ ਸਮਰਥਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਤੇ ਪ੍ਰਸ਼ਾਸਨ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ਇਸ ਮੌਕੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ’ਤੇ ਜੋਧਾਂ ਰਤਨ ਬਜ਼ਾਰ ’ਚ ਟਾਹਲੀ ਸਾਹਿਬ ਗੇਟ ਦੇ ਸਾਹਮਣੇ ਧਰਨਾ ਲਗਾ ਕੇ ਆਵਾਜਾਈ ਪੂਰਨ ਤੌਰ ’ਤੇ ਬੰਦ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ, ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਢਾਡੀ ਹਰਦੀਪ ਸਿੰਘ ਬੱਲੋਵਾਲ, ਢਾਡੀ ਕੁਲਦੀਪ ਸਿੰਘ ਮੋਹੀ, ਬਲਦੇਵ ਸਿੰਘ ਦੇਵ ਸਰਾਭਾ ਅਤੇ ਹੋਰ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਸਮੇਂ ਤੋਂ ਚਲਾਇਆ ਜਾ ਰਿਹਾ ਯੁੱਧ ਨਸ਼ਿਆਂ ਵਿਰੁੱਧ ਸਿਰਫ਼ ਇਕ ਡਰਾਮੇਬਾਜ਼ੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿਚ ਅਮਨ ਕਾਨੂੰਨ ਦੀ ਸਥਿਤੀ ਦਾ ਜਨਾਜ਼ਾ ਨਿਕਲ ਗਿਆ ਹੈ। ਇਸ ਮੌਕੇ ਜਗਰੂਪ ਸਿੰਘ ਗੁੱਜਰਵਾਲ, ਸਰਪੰਚ ਪ੍ਰਕਾਸ਼ ਸਿੰਘ ਜੋਧਾਂ, ਪ੍ਰਧਾਨ ਨਿਰਮਲ ਸਿੰਘ ਰਤਨ, ਜਸਵਿੰਦਰ ਸਿੰਘ ਬੱਬਲੂ ਬੱਲੋਵਾਲ, ਬਿੰਦਰ ਸਰਾਭਾ, ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਮੋਹੀ, ਲਖਬੀਰ ਸਿੰਘ ਲੱਕੀ, ਮਾ: ਗੁਰਮੀਤ ਸਿੰਘ ਮੋਹੀ, ਮਨਜੀਤ ਸਿੰਘ ਕਾਨੂੰਗੋ, ਡਾ. ਜਸਵਿੰਦਰ ਸਿੰਘ ਕਾਲਖ, ਬਲਵਿੰਦਰ ਸਿੰਘ ਖ਼ਾਲਸਾ, ਗੁਰਮੀਤ ਸਿੰਘ ਰਾਣਾ, ਹਰਨੇਕ ਸਿੰਘ ਗੁੱਜਰਵਾਲ, ਡਾ. ਕੋਮਲਪ੍ਰੀਤ ਕੌਰ ਰਤਨ, ਜਗਦੇਵ ਸਿੰਘ ਢੈਪਈ, ਜਸਬੀਰ ਸਿੰਘ ਜੱਸੀ ਬੱਲੋਵਾਲ, ਹਰਦੀਪ ਸਿੰਘ ਸੋਨੀ ਬੱਲੋਵਾਲ ਆਦਿ ਹਾਜ਼ਰ ਸਨ।