18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਬਲਾਕ ਪੱਧਰੀ ਖੇਡਾਂ 2026-27 ਵਿਚ ਸਰਕਾਰੀ ਪ੍ਰਾਇਮਰੀ ਸਕੂਲ ਘੁਡਾਣੀ ਕਲਾਂ ਦੇ ਖਿਡਾਰੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਰਾੜਾ ਸਾਹਿਬ, 17 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ)-ਬਲਾਕ ਪੱਧਰੀ ਖੇਡਾਂ 2026-27 ਵਿੱਚ ਇਤਹਾਸਿਕ ਪਿੰਡ ਘੁਡਾਣੀ ਕਲਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਖਿਡਾਰੀਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣਾ, ਆਪਣੇ ਸਕੂਲ, ਸਕੂਲ ਅਧਿਆਪਕਾ ‘ਤੇ ਮਾਪਿਆਂ ਦਾ ਨਾਮ ਰੌਸਨ ਕੀਤਾ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਇੰਚਾਰਜ ਬਲਜੀਤ ਕੌਰ ਬੋਪਾਰਾਏ (ਸੈਂਟਰ ਇੰਚਾਰਜ) ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਖਿਡਾਰੀਆਂ ਨੇ ਖੋ-ਖੋ ਅਤੇ ਕੱਬਡੀ (ਲੜਕੀਆਂ) ਨੇ ਪਹਿਲਾ ਸਥਾਨ ਹਾਸਿਲ ਕੀਤਾ ਜਦਕਿ ਕਬੱਡੀ (ਲੜਕੇ) ਨੇ ਦੂਸਰਾ ਸਥਾਨ ਹਾਸਿਲ ਕੀਤਾ ਹੈ।

ਬਲਾਕ ਪੱਧਰੀ ਖੇਡਾਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਘੁਡਾਣੀ ਕਲਾਂ ਦੇ ਜੇਤੂ ਖਿਡਾਰੀਆਂ ਨਾਲ ਸਰਪੰਚ ਗੁਰਿੰਦਰ ਸਿੰਘ, ਸਕੂਲ ਇੰਚਾਰਜ ਬਲਜੀਤ ਕੌਰ ਸਮੇਤ ਸਮੂਹ ਸਟਾਫ । ਤਸਵੀਰ : ਸੁਖਵੀਰ ਸਿੰਘ ਚਣਕੋਈਆਂ 18-10-2026
ਰਾੜਾ ਸਾਹਿਬ, 17 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ)-ਬਲਾਕ ਪੱਧਰੀ ਖੇਡਾਂ 2026-27 ਵਿੱਚ ਇਤਹਾਸਿਕ ਪਿੰਡ ਘੁਡਾਣੀ ਕਲਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਖਿਡਾਰੀਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣਾ, ਆਪਣੇ ਸਕੂਲ, ਸਕੂਲ ਅਧਿਆਪਕਾ ‘ਤੇ ਮਾਪਿਆਂ ਦਾ ਨਾਮ ਰੌਸਨ ਕੀਤਾ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਇੰਚਾਰਜ ਬਲਜੀਤ ਕੌਰ ਬੋਪਾਰਾਏ (ਸੈਂਟਰ ਇੰਚਾਰਜ) ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਖਿਡਾਰੀਆਂ ਨੇ ਖੋ-ਖੋ ਅਤੇ ਕੱਬਡੀ (ਲੜਕੀਆਂ) ਨੇ ਪਹਿਲਾ ਸਥਾਨ ਹਾਸਿਲ ਕੀਤਾ ਜਦਕਿ ਕਬੱਡੀ (ਲੜਕੇ) ਨੇ ਦੂਸਰਾ ਸਥਾਨ ਹਾਸਿਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹੀ ਸੁਮਨ ਨੇ ਲੰਬੀ ਛਾਲ ਵਿੱਚੋਂ ਪਹਿਲਾ ਸਥਾਨ ,100 ਮੀਟਰ ਰੇਸ ਵਿੱਚੋਂ ਦੂਸਰਾ ਸਥਾਨ ਅਤੇ ਗੋਲਾ ਸੁੱਟਣ ਵਿੱਚੋਂ ਤੀਸਰਾ ਸਥਾਨ ਹਾਸਿਲ ਕਰਕੇ ਸਾਨਦਾਰ ਪ੍ਰਦਰਸ਼ਨ ਕੀਤਾ । ਸਰਪੰਚ ਗੁਰਿੰਦਰ ਸਿੰਘ ਬੋਪਾਰਾਏ ਘੁਡਾਣੀ ਕਲਾਂ ਅਤੇ ਸਕੂਲ ਇੰਚਾਰਜ ਬਲਜੀਤ ਕੌਰ ਨੇ ਸਮੂਹ ਜੇਤੂ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ। ਸਰਪੰਚ ਗੁਰਿੰਦਰ ਸਿੰਘ ਨੇ ਕਿਹਾ ਕਿ ਸਕੂਲ ਇੰਚਾਰਜ ਬਲਜੀਤ ਕੌਰ ਬੋਪਾਰਾਏ ਸਮੇਤ ਸਕੂਲ ਦਾ ਸਾਰਾ ਹੀ ਸਟਾਫ ਬਹੁਤ ਮਿਹਨਤੀ ਹੈ ਜੋ ਕਿ ਸਮੇਂ ਸਮੇਂ ਤੇ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ ਨਾਲ ਖੇਡਾਂ ਪ੍ਰਤੀ ਵੀ ਉਤਸ਼ਾਹਿਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਕੂਲ ਇੰਚਾਰਜ ਬਲਜੀਤ ਕੌਰ ਦੀ ਅਗਵਾਈ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਘੁਡਾਣੀ ਕਲਾਂ ਤਰੱਕੀਆਂ ਦੀ ਬੁਲੰਦੀਆਂ ਵੱਲ੍ਹ ਵਧ ਰਿਹਾ ਹੈ ਜਿਸ ਕਰਕੇ ਸਕੂਲ ਇੰਚਾਰਜ ਬਲਜੀਤ ਕੌਰ ਵਧਾਈ ਦੇ ਪਾਤਰ ਹਨ। ਇਸ ਮੌਕੇ ਸਕੂਲ ਦਾ ਸਾਰਾ ਸਟਾਫ ਅਤੇ ਵਿਦਿਆਰਥੀ ਸਨ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਘੁਡਾਣੀ ਕਲਾਂ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਗੁਰਦੁਆਰਾ ਕਮੇਟੀ ਵਲੋਂ ਪੁਲ ਥੱਲੇ ਬਣੇ ਰਸਤੇ ’ਚ ਗਾਡਰ ਲਗਾ ਕੇ ਦੋਪਹੀਆ ਵਾਹਨਾਂ ਦੇ ਲੰਘਣ ਲਈ ਸਾਫ਼ ਰਸਤਾ ਬਣਾਉਣ ਦੀ ਸ਼ਲਾਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।