ਗੁਰਦੁਆਰਾ ਸ੍ਰੀ ਚੋਲਾ ਸਾਹਿਬ ਘੁਡਾਣੀ ਕਲਾਂ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ
ਰਾੜਾ ਸਾਹਿਬ, 17 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ)–ਛੇਵੇਂ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ-ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਪਿੰਡ ਘੁਡਾਣੀ ਕਲਾਂ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਸੁਚੱਜੇ ਪ੍ਰਬੰਧਾਂ ਹੇਠ ਸਮੂਹ ਸੰਗਤਾਂ ਦੇ ਸਾਂਝੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮੇਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਜੀਤ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਧਾਰਮਿਕ ਸਮਾਗਮ ਕਰਵਾਇਆ ਗਿਆ।
ਗੁਰਦੁਆਰਾ ਸ਼੍ਰੀ ਚੋਲਾ ਸਾਹਿਬ ਪਿੰਡ ਘੁਡਾਣੀ ਕਲਾਂ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਮੌਕੇ ਕਰਵਾਏ ਸਮਾਗਮਾਂ ਦੌਰਾਨ ਕਵੀਸਰ ਜੱਥਾ ਸੰਗਤਾਂ ਨੂੰ ਗੁਰੂ ਜਸ ਸੁਣਾਉਂਦਾ ਹੋਇਆ । ਤਸਵੀਰ : ਸੁਖਵੀਰ ਸਿੰਘ ਚਣਕੋਈਆਂ
18-10-2026