18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਕੌਂਸਲਰ ਗੁਰਮੀਤ ਕੌਰ ਸਿੱਧੂ ਨੇ ਵਾਰਡ ਨੰਬਰ 23 ’ਚ ਸਫ਼ਾਈ ਮੁਹਿੰਮ ਤੇ ਫੌਗਿੰਗ ਕਰਵਾਈ

ਜਗਰਾਉਂ, 17 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਸ਼ਹਿਰ ਦੇ ਵਾਰਡ ਨੰਬਰ 23 ’ਚ ਕੌਂਸਲਰ ਗੁਰਮੀਤ ਕੌਰ ਸਿੱਧੂ ਵਲੋਂ ਮੁਹੱਲਾ ਨਿਵਾਸੀਆਂ ਦੇ ਸਹਿਯੋਗ ਨਾਲ ਸਫ਼ਾਈ ਮੁਹਿੰਮ ਸ਼ੁਰੂ ਕਰਵਾਈ ਗਈ ਅਤੇ ਵਾਰਡ ’ਚ ਫੌਗਿੰਗ ਵੀ ਕਰਵਾਈ ਗਈ। ਇਸ ਮੌਕੇ ਕੌਂਸਲਰ ਗੁਰਮੀਤ ਕੌਰ ਸਿੱਧੂ ਨੇ ਕਿਹਾ ਕਿ ਵਾਰਡ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਸਫ਼ਾਈ ਕਰਵਾਈ ਗਈ ਹੈ ਤੇ ਇਸ ਦੇ ਨਾਲ ਹੀ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਅਤੇ ਲੋਕਾਂ ਨੂੰ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਦੇ ਮੰਤਵ ਨਾਲ ਫੌਗਿੰਗ ਵੀ ਕਰਵਾਈ ਗਈ।

ਅਜੀਤ ਡੈਸਕ 18-10-2026
ਜਗਰਾਉਂ, 17 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਸ਼ਹਿਰ ਦੇ ਵਾਰਡ ਨੰਬਰ 23 ’ਚ ਕੌਂਸਲਰ ਗੁਰਮੀਤ ਕੌਰ ਸਿੱਧੂ ਵਲੋਂ ਮੁਹੱਲਾ ਨਿਵਾਸੀਆਂ ਦੇ ਸਹਿਯੋਗ ਨਾਲ ਸਫ਼ਾਈ ਮੁਹਿੰਮ ਸ਼ੁਰੂ ਕਰਵਾਈ ਗਈ ਅਤੇ ਵਾਰਡ ’ਚ ਫੌਗਿੰਗ ਵੀ ਕਰਵਾਈ ਗਈ। ਇਸ ਮੌਕੇ ਕੌਂਸਲਰ ਗੁਰਮੀਤ ਕੌਰ ਸਿੱਧੂ ਨੇ ਕਿਹਾ ਕਿ ਵਾਰਡ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਸਫ਼ਾਈ ਕਰਵਾਈ ਗਈ ਹੈ ਤੇ ਇਸ ਦੇ ਨਾਲ ਹੀ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਅਤੇ ਲੋਕਾਂ ਨੂੰ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਦੇ ਮੰਤਵ ਨਾਲ ਫੌਗਿੰਗ ਵੀ ਕਰਵਾਈ ਗਈ। ਉਨ੍ਹਾਂ ਕਿਹਾ ਕਿ ਸਾਫ਼-ਸਫ਼ਾਈ ਨਾ ਸਿਰਫ਼ ਇਲਾਕੇ ਦੀ ਸੁੰਦਰਤਾ ਵਿੱਚ ਵਾਧਾ ਕਰਦੀ ਹੈ, ਸਗੋਂ ਇਹ ਲੋਕਾਂ ਦੀ ਸਿਹਤ ਅਤੇ ਚੰਗੇ ਜੀਵਨ ਲਈ ਵੀ ਬਹੁਤ ਮਹੱਤਵਪੂਰਨ ਹੈ। ਇਸ ਮੌਕੇ ਕੌਂਸਲਰ ਗੁਰਮੀਤ ਕੌਰ ਸਿੱਧੂ ਨੇ ਕਿਹਾ ਕਿ ਵਾਰਡ ਦੇ ਰਸਤਿਆਂ ਵਿੱਚ ਪਏ ਖੱਡਿਆਂ ਦੀ ਸਮੱਸਿਆ ਨੂੰ ਵੀ ਜਲਦ ਦੂਰ ਕੀਤਾ ਜਾਵੇਗਾ ਤਾਂ ਜੋ ਰਾਹਗੀਰਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ। ਇਸਦੇ ਨਾਲ ਵਾਰਡ ਦੀਆਂ ਗਲੀਆਂ ’ਚ ਰੋਸ਼ਨੀ ਲਈ ਸਟਰੀਟ ਲਾਈਟਾਂ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਗਿਆ। ਇਸ ਮੌਕੇ ਕਰਮ ਸਿੰਘ ਸਿੱਧੂ, ਧਰਮਿੰਦਰ ਸਿੰਘ, ਲਖਵੀਰ ਸਿੰਘ ਧਾਲੀਵਾਲ, ਸੁੱਖਵਿੰਦਰ ਸਿੰਘ ਫੌਜੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ‘ ਆਪ’ ਆਗੂ ਨੰਬਰਦਾਰ ਹਰਪ੍ਰੀਤ ਸਿੰਘ ਸਰਾਂ ਤਲਵੰਡੀ ਨੂੰ ਕਿਸਾਨ ਵਿੰਗ ਜ਼ਿਲ੍ਹਾ ਲੁਧਿਆਣਾ ਦਾ ਕੋਅਰਾਡੀਨੇਟਰ ਕੀਤਾ ਨਿਯੁਕਤ ਅਗਲੀ ਖ਼ਬਰ ਆਵਾਜਾਈ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਸੜਕਾਂ ’ਤੇ ਦੌੜ ਰਹੇ ਨੇ ‘ਜੁਗਾੜੂ ਵਾਹਨ’, ਪ੍ਰਸ਼ਾਸਨ ਖਾਮੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।