18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸਰਕਾਰੀ ਮਿਡਲ ਸਕੂਲ ਮਾਜਰੀ ’ਚ ਸਨਮਾਨ ਸਮਾਰੋਹ ਕਰਵਾਇਆ

ਚੌਂਕੀਮਾਨ, 17 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਮਿਡਲ ਸਕੂਲ ਮਾਜਰੀ ਬਲਾਕ ਸਿੱਧਵਾਂ ਬੇਟ-2 ’ਚ ਇੰਚਾਰਜ ਮੈਡਮ ਜਗਰੂਪ ਕੌਰ ਦੀ ਅਗਵਾਈ ਵਿੱਚ ਇੱਕ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆ ਅਧਿਆਪਕ ਆਗੂ ਬਲਵੀਰ ਸਿੰਘ ਬਾਸੀਆਂ ਨੇ ਦੱਸਿਆ ਕਿ ਦੀ ਮੁੱਲਾਂਪੁਰ ਕੋ-ਆਪ੍ਰੇਟਿਵ ਮਾਰਕੀਟਿੰਗ ਕਮ ਪ੍ਰੋਸੈਸਿੰਗ ਸੁਸਾਇਟੀ ਲਿਮਟਿਡ ਦੇ ਡਾਇਰੈਕਟਰ ਨਿਰਮਲ ਸਿੰਘ ਮਾਜਰੀ ਦੇ ਯਤਨਾਂ ਸਦਕਾ ਸੁਸਾਇਟੀ ਵੱਲੋਂ ਸਕੂਲ ਲਈ ਦੋ ਅਲਮਾਰੀਆਂ ਦਾਨ ਵਜੋਂ ਭੇਂਟ ਕੀਤੀਆਂ ਗਈਆਂ ਸਨ।

ਅਜੀਤ ਡੈਸਕ 18-10-2026
ਚੌਂਕੀਮਾਨ, 17 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਮਿਡਲ ਸਕੂਲ ਮਾਜਰੀ ਬਲਾਕ ਸਿੱਧਵਾਂ ਬੇਟ-2 ’ਚ ਇੰਚਾਰਜ ਮੈਡਮ ਜਗਰੂਪ ਕੌਰ ਦੀ ਅਗਵਾਈ ਵਿੱਚ ਇੱਕ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆ ਅਧਿਆਪਕ ਆਗੂ ਬਲਵੀਰ ਸਿੰਘ ਬਾਸੀਆਂ ਨੇ ਦੱਸਿਆ ਕਿ ਦੀ ਮੁੱਲਾਂਪੁਰ ਕੋ-ਆਪ੍ਰੇਟਿਵ ਮਾਰਕੀਟਿੰਗ ਕਮ ਪ੍ਰੋਸੈਸਿੰਗ ਸੁਸਾਇਟੀ ਲਿਮਟਿਡ ਦੇ ਡਾਇਰੈਕਟਰ ਨਿਰਮਲ ਸਿੰਘ ਮਾਜਰੀ ਦੇ ਯਤਨਾਂ ਸਦਕਾ ਸੁਸਾਇਟੀ ਵੱਲੋਂ ਸਕੂਲ ਲਈ ਦੋ ਅਲਮਾਰੀਆਂ ਦਾਨ ਵਜੋਂ ਭੇਂਟ ਕੀਤੀਆਂ ਗਈਆਂ ਸਨ। ਇਸ ਦੇ ਸਬੰਧ ਵਿੱਚ ਸਕੂਲ ਵਿੱਚ ਅੱਜ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਸੁਸਾਇਟੀ ਦੇ ਮੈਨੇਜਰ ਕੁਲਦੀਪ ਸਿੰਘ ਸਮੇਤ ਸਮੁੱਚੀ ਟੀਮ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਾਬਕਾ ਸਰਪੰਚ ਪਰਮਿੰਦਰ ਸਿੰਘ ਤੂਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਵੱਖ-ਵੱਖ ਸੰਸਥਾਵਾਂ ਜਾਂ ਦਾਨੀ ਸੱਜਣਾਂ ਦੁਆਰਾ ਸਰਕਾਰੀ ਸਕੂਲਾਂ ਦੇ ਵਿਕਾਸ ਵਿੱਚ ਦਿੱਤਾ ਜਾਂਦਾ ਸਹਿਯੋਗ ਸ਼ਲਾਘਾਯੋਗ ਹੈ। ਅਸੀਂ ਸਮੁੱਚੇ ਪਿੰਡ ਤੇ ਸਮੂਹ ਸਟਾਫ ਵੱਲੋਂ ਦੀ ਮੁੱਲਾਂਪੁਰ ਕੋ-ਆਪ੍ਰੇਟਿਵ ਮਾਰਕੀਟਿੰਗ ਕਮ ਪ੍ਰੋਸੈਸਿੰਗ ਸੁਸਾਇਟੀ ਲਿਮਟਿਡ ਦਾ ਬਹੁਤ ਧੰਨਵਾਦ ਕਰਦੇ ਹਾਂ। ਇਸ ਮੌਕੇ ਸਰਪੰਚ ਕਰਮਜੀਤ ਕੌਰ, ਪੰਚ ਮਨਜੀਤ ਸਿੰਘ, ਅਰਸ਼ਪ੍ਰੀਤ ਸਿੰਘ ਅਸਿਸਟੈਂਟ, ਮੈਡਮ ਹਰਪ੍ਰੀਤ ਕੌਰ ਅਤੇ ਪ੍ਰਾਇਮਰੀ ਸਕੂਲ ਦੇ ਇੰਚਾਰਜ ਸੁਰਿੰਦਰ ਕੌਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਦਾਣਾ ਮੰਡੀ ਸਵੱਦੀ ਕਲਾਂ ਦਾ ਪਨਗ੍ਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਗਲੀ ਖ਼ਬਰ ‘ ਆਪ’ ਆਗੂ ਨੰਬਰਦਾਰ ਹਰਪ੍ਰੀਤ ਸਿੰਘ ਸਰਾਂ ਤਲਵੰਡੀ ਨੂੰ ਕਿਸਾਨ ਵਿੰਗ ਜ਼ਿਲ੍ਹਾ ਲੁਧਿਆਣਾ ਦਾ ਕੋਅਰਾਡੀਨੇਟਰ ਕੀਤਾ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।