18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਤਿਉਹਾਰਾਂ ਦੇ ਮੱਦੇਨਜ਼ਰ ਟ੍ਰੈਫ਼ਿਕ ਪੁਲਿਸ ਵਲੋਂ ਪੁਖਤਾ ਪ੍ਰਬੰਧ ਕੀਤੇ ਜਾਣਗੇ-ਡੀ.ਐੱਸ.ਪੀ. ਕੁਲਵੰਤ ਸਿੰਘ ਦੁਕਾਨਦਾਰ ਆਪਣਾ ਸਮਾਨ ਦੁਕਾਨਾਂ ਦੇ ਅੰਦਰ ਹੀ ਰੱਖਣ

ਜਗਰਾਉਂ, 17 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸ. ਐੱਸ.

ਅਜੀਤ ਡੈਸਕ 18-10-2026
ਜਗਰਾਉਂ, 17 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸ.ਐੱਸ.ਪੀ. ਡਾ. ਅੰਕੁਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡੀ.ਐੱਸ.ਪੀ. ਕੁਲਵੰਤ ਸਿੰਘ ਅਤੇ ਟ੍ਰੈਫਿਕ ਇੰਚਾਰਜ ਜਗਰਾਉਂ ਕੁਮਾਰ ਸਿੰਘ ਵੱਲੋਂ ਸ਼ਹਿਰ ਵਿੱਚ ਟ੍ਰੈਫਿਕ ਦੀ ਸਮੱਸਿਆ ਨੂੰ ਦੂਰ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਗੱਲਬਾਤ ਕਰਦਿਆਂ ਡੀ.ਐੱਸ.ਪੀ. ਕੁਲਵੰਤ ਸਿੰਘ ਨੇ ਕਿਹਾ ਕਿ ਸ਼ਹਿਰ ਵਿੱਚ ਟ੍ਰੈਫਿਕ ਦੀ ਸਮੱਸਿਆ ਦਾ ਮੁੱਖ ਕਾਰਨ ਦੁਕਾਨਦਾਰਾਂ ਵੱਲੋਂ ਦੁਕਾਨਾਂ ਦੇ ਬਾਹਰ ਸੜਕਾਂ ਤੱਕ ਸਮਾਨ ਰੱਖਣਾ, ਨਾਜਾਇਜ਼ ਕਬਜ਼ੇ ਅਤੇ ਵਾਹਨਾਂ ਦੀ ਗਲਤ ਪਾਰਕਿੰਗ ਹੈ, ਜਿਸ ਕਾਰਨ ਆਵਾਜਾਈ ਵਿਚ ਵਿਘਨ ਪੈਂਦਾ ਹੈ । ਉਨ੍ਹਾਂ ਕਿਹਾ ਕਿ ਦੁਸਹਿਰੇ ਅਤੇ ਦੀਵਾਲੀ ਸਮੇਤ ਹੋਰ ਤਿਉਹਾਰਾਂ ਦੇ ਮੱਦੇਨਜ਼ਰ ਬਾਜ਼ਾਰਾਂ ਵਿੱਚ ਲੋਕਾਂ ਦੀ ਆਮਦ ਅਤੇ ਵਾਹਨਾਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੀਆਂ ਦੁਕਾਨਾਂ ਦੇ ਸਾਹਮਣੇ ਵੱਧ ਤੋਂ ਵੱਧ ਖੁੱਲ੍ਹੀ ਜਗ੍ਹਾ ਛੱਡਣ ਅਤੇ ਆਪਣਾ ਸਮਾਨ ਸੜਕ ਤੱਕ ਨਾ ਫੈਲਾਉਣ ਤਾਂ ਜੋ ਖ਼ਰੀਦਦਾਰੀ ਕਰਨ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਟ੍ਰੈਫਿਕ ਸੁਚਾਰੂ ਢੰਗ ਨਾਲ ਚੱਲਦਾ ਰਹੇ।
ਪਿਛਲੀ ਖ਼ਬਰ ਸਰਬਜੀਤ ਗਿੱਲ ਭਾਕਿਯੂ ਡਕੌਂਦਾ ਬੁਰਜ ਗਿੱਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਜਤਿੰਦਰਾ ਗ੍ਰੀਨਫੀਲਡ ਸਕੂਲ ਵਲੋਂ ਪੀ.ਏ.ਯੂ. ਦੇ ਨਵ-ਨਿਯੁਕਤ ਵਾਈਸ ਚਾਂਸਲਰ ਡਾ. ਐੱਚ.ਐੱਸ. ਧਾਲੀਵਾਲ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।