19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਵਿਧਾਇਕਾ ਬੀਬੀ ਮਾਣੂੰਕੇ ਦੇ ਘਰ ਅੱਗੇ ਰੋਸ ਧਰਨਾ ਅੱਜ

ਜਗਰਾਉਂ, 18 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ) ਸ਼ਹੀਦ ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਮਾਨਸਾ ਦੇ ਸੱਦੇ ’ਤੇ ਅੱਜ 19 ਅਕਤੂਬਰ ਨੂੰ ਸਵੇਰੇ 11 ਵਜੇ ਹਲਕਾ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਦੇ ਘਰ ਸਾਹਮਣੇ ਰੋਸ ਧਰਨਾ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਅਤੇ ਬਲਾਕ ਪ੍ਰਧਾਨ ਤਰਸੇਮ ਸਿੰਘ ਬੱਸੂਵਾਲ ਅਤੇ ਜਗਜੀਤ ਸਿੰਘ ਕਲੇਰ ਨੇ ਦੱਸਿਆ ਕਿ ਅਜਿਹੇ ਧਰਨੇ ਪੂਰੇ ਪੰਜਾਬ ਭਰ ’ਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਮੂਹਰੇ ਦਿੱਤੇ ਜਾ ਰਹੇ ਹਨ।

ਅਜੀਤ ਡੈਸਕ 19-10-2026
ਜਗਰਾਉਂ, 18 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ) ਸ਼ਹੀਦ ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਮਾਨਸਾ ਦੇ ਸੱਦੇ ’ਤੇ ਅੱਜ 19 ਅਕਤੂਬਰ ਨੂੰ ਸਵੇਰੇ 11 ਵਜੇ ਹਲਕਾ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਦੇ ਘਰ ਸਾਹਮਣੇ ਰੋਸ ਧਰਨਾ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਅਤੇ ਬਲਾਕ ਪ੍ਰਧਾਨ ਤਰਸੇਮ ਸਿੰਘ ਬੱਸੂਵਾਲ ਅਤੇ ਜਗਜੀਤ ਸਿੰਘ ਕਲੇਰ ਨੇ ਦੱਸਿਆ ਕਿ ਅਜਿਹੇ ਧਰਨੇ ਪੂਰੇ ਪੰਜਾਬ ਭਰ ’ਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਮੂਹਰੇ ਦਿੱਤੇ ਜਾ ਰਹੇ ਹਨ। ਇਸ ਧਰਨੇ ਰਾਹੀਂ ਹਲਕਾ ਵਿਧਾਇਕਾਂ ਨੂੰ ਲਾਹਨਤੀ ਪੱਤਰ ਸੌਂਪੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਧਰਨੇ ’ਚ ਉਨ੍ਹਾਂ ਦੀ ਜਥੇਬੰਦੀ ਤੋਂ ਬਿਨਾਂ ਕਿਰਤੀ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ, ਪੰਜਾਬ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ ਅਤੇ ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ ), ਫੂਡ ਐਂਡ ਅਲਾਈਡ ਵਰਕਰਜ਼ ਯੂਨੀਅਨ, ਗੱਲਾ ਮਜ਼ਦੂਰ ਯੂਨੀਅਨ ਅਤੇ ਮੁਲਾਜ਼ਮ ਜਥੇਬੰਦੀਆਂ ਅਤੇ ਪੈਨਸ਼ਨਰਜ ਐਸੋਸੀਏਸ਼ਨਾਂ ਦੇ ਵਰਕਰ ਭਾਗ ਲੈਣਗੇ।
ਪਿਛਲੀ ਖ਼ਬਰ ਡਾ. ਅਮਰ ਸਿੰਘ ਵਲੋਂ ਪਿੰਡ ਨੱਥੋਵਾਲ ’ਚ ਵਿਕਾਸ ਕਾਰਜਾਂ ਲਈ 14 ਲੱਖ ਰੁਪਏ ਦੀ ਗ੍ਰਾਂਟ ਜਾਰੀ ਹਲਕਾ ਇੰਚਾਰਜ ਕਾਮਿਲ ਅਮਰ... ਅਗਲੀ ਖ਼ਬਰ ਬਦਲਾਅ ਵਾਲੀ ਮਾਨ ਸਰਕਾਰ ਵਿਚ ਹੁਣ ਪੰਜਾਬ ਸੁਰੱਖਿਅਤ ਨਹੀਂ ਰਿਹਾ- ਸੰਧੂ, ਸਿੱਧਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।