21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਤਹਿਸ-ਨਹਿਸ ਹੋਣ ਲਈ ‘ਆਪ’ ਸਰਕਾਰ ਜ਼ਿੰਮੇਵਾਰ- ਗਰੇਵਾਲ/ਸ਼ਰਮਾ

ਰਾਏਕੋਟ, 20 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਨਸ਼ਿਆਂ ਖ਼ਿਲਾਫ਼ ਡਟਕੇ ਆਵਾਜ਼ ਬੁਲੰਦ ਕਰਨ ਵਾਲੇ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੀ ਪਿਛਲੇ ਦਿਨੀਂ ਮਾਨਸਾ ਵਿਖੇ ਦਿਨ-ਦਿਹਾੜੇ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰਨ ਦੀ ਘਟਨਾ ਨੇ ਪੂਰੇ ਸੂਬੇ ’ਚ ਸਨਸਨੀ ਫੈਲਾ ਦਿੱਤੀ ਹੈ। ਇਸ ਦੁੱਖਦਾਈ ਕਾਂਡ ਦੀ ਸਾਬਕਾ ਕੌਂਸਲਰ ਡਾ.

ਸਾਬਕਾ ਕੌਂਸਲਰ ਡਾ. ਹਰਪਾਲ ਸਿੰਘ ਗਰੇਵਾਲ ਅਤੇ ਡਾ. ਅਸ਼ੋਕ ਸ਼ਰਮਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ: ਬਲਵਿੰਦਰ ਸਿੰਘ ਲਿੱਤਰ 21-10-2026
ਰਾਏਕੋਟ, 20 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਨਸ਼ਿਆਂ ਖ਼ਿਲਾਫ਼ ਡਟਕੇ ਆਵਾਜ਼ ਬੁਲੰਦ ਕਰਨ ਵਾਲੇ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੀ ਪਿਛਲੇ ਦਿਨੀਂ ਮਾਨਸਾ ਵਿਖੇ ਦਿਨ-ਦਿਹਾੜੇ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰਨ ਦੀ ਘਟਨਾ ਨੇ ਪੂਰੇ ਸੂਬੇ ’ਚ ਸਨਸਨੀ ਫੈਲਾ ਦਿੱਤੀ ਹੈ। ਇਸ ਦੁੱਖਦਾਈ ਕਾਂਡ ਦੀ ਸਾਬਕਾ ਕੌਂਸਲਰ ਡਾ. ਹਰਪਾਲ ਸਿੰਘ ਗਰੇਵਾਲ ਅਤੇ ਡਾ. ਅਸ਼ੋਕ ਸ਼ਰਮਾ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ। ਆਗੂਆਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮਾੜੇ ਪ੍ਰਬੰਧਾਂ ’ਤੇ ਤੰਜ ਕੱਸਦਿਆਂ ਕਿਹਾ ਕਿ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਤਹਿਸ਼-ਨਹਿਸ਼ ਹੋ ਚੁੱਕੀ ਹੈ, ਜਦਕਿ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਹੌਂਸਲੇ ਐਨੇ ਬੁਲੰਦ ਹੋ ਚੁੱਕੇ ਹਨ ਕਿ ਉਹ ਨਸ਼ਿਆਂ ਖਿਲਾਫ਼ ਲੜ੍ਹਨ ਵਾਲੇ ਨਿਡਰ ਯੋਧਿਆਂ ਨੂੰ ਦਿਨ-ਦਿਹਾੜੇ ਨਿਸ਼ਾਨਾ ਬਣਾ ਰਹੇ ਹਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਹਰਪਾਲ ਸਿੰਘ ਗਰੇਵਾਲ ਅਤੇ ਡਾ. ਅਸ਼ੋਕ ਸ਼ਰਮਾ ਨੇ ਕਿਹਾ ਕਿ ਭਾਈ ਪਰਵਿੰਦਰ ਸਿੰਘ ਝੋਟਾ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਨਸ਼ਿਆਂ ਵਿਰੁੱਧ ਲੰਬੀ ਲੜ੍ਹਾਈ ਲੜੀ ਸੀ, ਜਦਕਿ ਅਜਿਹੇ ਸਮਾਜਸੇਵੀ ਅਤੇ ਨਿਡਰ ਆਗੂ ਦਾ ਕਤਲ ਹੋਣਾ ਪੰਜਾਬ ਲਈ ਬਹੁਤ ਵੱਡਾ ਘਾਟਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਦਾਅਵੇ ਹਨ ਕਿ ਪੰਜਾਬ ਨੂੰ ਰੰਗਲਾ ਪੰਜਾਬ’ ਜਾਂ ਨਸ਼ਾ ਮੁਕਤ ਬਣਾਇਆ ਜਾਵੇਗਾ, ਸਿਰਫ਼ ਕਾਗਜ਼ੀ ਤੇ ਖੋਖਲੇ ਸਾਬਤ ਹੋ ਰਹੇ ਹਨ, ਕਿਉਂਕਿ ਜ਼ਮੀਨੀ ਹਕੀਕਤ ਇਹ ਹੈ ਕਿ ਅੱਜ ਆਮ ਲੋਕਾਂ ਅਤੇ ਨਸ਼ਿਆਂ ਵਿਰੁੱਧ ਲੜ੍ਹਨ ਵਾਲਿਆਂ ਦੀ ਜਾਨ ਵੀ ਸੁਰੱਖਿਅਤ ਨਹੀਂ ਹੈ। ਆਗੂਆਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦਿਆਂ ਮੰਗ ਕੀਤੀ ਕਿ ਇਸ ਕਾਂਡ ਦੇ ਮੁੱਖ ਸਾਜ਼ਿਸ਼ਕਰਤਾਵਾਂ ਅਤੇ ਕਾਤਲਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਇਸ ਮੌਕੇ ਜਥੇਦਾਰ ਕੁਲਵਿੰਦਰ ਸਿੰਘ ਭੱਟੀ, ਗੁਰਦਾਸ ਸਿੰਘ ਕੁੱਲਾਪੱਤੀ, ਆਦਰਸ਼ ਕੁਮਾਰ, ਰਵਿੰਦਰ ਸਿੰਘ ਗਿੱਲ, ਰਣਜੀਤ ਸਿੰਘ ਥਿੰਦ, ਕਰਨ ਭਾਰਦਵਾਜ, ਗੁਰਮੇਲ ਸਿੰਘ ਫੌਜੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਗੁੜੇ ਵਿਖੇ ਸ਼ਹੀਦ ਬਾਬਾ ਵਾਸਾਵਾ ਸਿੰਘ ਮਾਨ ਦੇ ਅਸਥਾਨ ’ਤੇ ਦੁਸਹਿਰੇ ਦਾ ਤਿਉਹਾਰ ਮਨਾਇਆ ਪ੍ਰਬੰਧਕੀ ਕਮੇਟੀ ਨੇ ਸੰਗ... ਅਗਲੀ ਖ਼ਬਰ ਕਸਬਾ ਹੰਬੜਾਂ ਵਿਖੇ ਮਾਂ ਦੁਰਗਾ ਪੂਜਾ ਅਤੇ ਛੱਠ ਪੂਜਾ ਸੇਵਾ ਸੁਸਾਇਟੀ ਵਲੋਂ ਜਾਗਰਣ ਕਰਵਾਇਆ ਲਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।