22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਯੂਨਾਈਟਿਡ ਵਾਈਟ ਲਹਿਰਾ ਵਿਖੇ ਯੂਥ ਵਿੰਗ ਕੈਨੇਡਾ ਦੇ ਪ੍ਰਧਾਨ ਪੀਤਾ ਆਲਮਗੀਰ ਦਾ ਵਿਸ਼ੇਸ਼ ਸਨਮਾਨ ਸ਼੍ਰੋ. ਅਕਾਲੀ ਦਲ ਬਾਦਲ ਹੀ ਪੰਜਾਬੀਆਂ ਦੇ ਹਿਤਾਂ ’ਤੇ ਪਹਿਰਾ ਦੇਣ ਵਾਲੀ ਪਾਰਟੀ–ਗੁਰਜੀਤ ਸਿੰਘ ਲਹਿਰਾ

ਜਗਰਾਉਂ, 21 ਅਕਤੂਬਰ (ਗੁਰਦੀਪ ਸਿੰਘ ਮਲਕ)-ਪੁਲਿਸ ਸ਼ਹੀਦ ਮੁਲਾਜ਼ਮਾਂ ਦੇ ਸ਼ਹੀਦੀ ਦਿਵਸ ਮੌਕੇ ਕਰਵਾਏ ਗਏ ਸ਼ਰਧਾਂਜਲੀ ਸਮਾਗਮ ਦੌਰਾਨ ਉਸ ਸਮੇਂ ਮਾਹੌਲ ਭਾਵੁਕ ਹੋ ਗਿਆ, ਜਦੋਂ ਆਪਣੀਆਂ ਹੱਕੀ ਮੰਗਾਂ ਦੀ ਅਣਦੇਖੀ ਤੋਂ ਨਾਰਾਜ਼ 15 ਸ਼ਹੀਦ ਪਰਿਵਾਰਾਂ ਨੇ ਸਨਮਾਨ ਲੈਣ ਤੋਂ ਇਨਕਾਰ ਕਰ ਦਿੱਤਾ। ਸ਼ਹੀਦ ਪਰਿਵਾਰਾਂ ਦੇ ਇਸ ਫ਼ੈਸਲੇ ਨੇ ਉਨ੍ਹਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਸਮੱਸਿਆਵਾਂ ਅਤੇ ਪ੍ਰਸ਼ਾਸਨ ਪ੍ਰਤੀ ਨਾਰਾਜ਼ਗੀ ਨੂੰ ਉਜਾਗਰ ਕੀਤਾ।

ਅਜੀਤ ਡੈਸਕ 22-10-2026
ਜਗਰਾਉਂ, 21 ਅਕਤੂਬਰ (ਗੁਰਦੀਪ ਸਿੰਘ ਮਲਕ)-ਪੁਲਿਸ ਸ਼ਹੀਦ ਮੁਲਾਜ਼ਮਾਂ ਦੇ ਸ਼ਹੀਦੀ ਦਿਵਸ ਮੌਕੇ ਕਰਵਾਏ ਗਏ ਸ਼ਰਧਾਂਜਲੀ ਸਮਾਗਮ ਦੌਰਾਨ ਉਸ ਸਮੇਂ ਮਾਹੌਲ ਭਾਵੁਕ ਹੋ ਗਿਆ, ਜਦੋਂ ਆਪਣੀਆਂ ਹੱਕੀ ਮੰਗਾਂ ਦੀ ਅਣਦੇਖੀ ਤੋਂ ਨਾਰਾਜ਼ 15 ਸ਼ਹੀਦ ਪਰਿਵਾਰਾਂ ਨੇ ਸਨਮਾਨ ਲੈਣ ਤੋਂ ਇਨਕਾਰ ਕਰ ਦਿੱਤਾ। ਸ਼ਹੀਦ ਪਰਿਵਾਰਾਂ ਦੇ ਇਸ ਫ਼ੈਸਲੇ ਨੇ ਉਨ੍ਹਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਸਮੱਸਿਆਵਾਂ ਅਤੇ ਪ੍ਰਸ਼ਾਸਨ ਪ੍ਰਤੀ ਨਾਰਾਜ਼ਗੀ ਨੂੰ ਉਜਾਗਰ ਕੀਤਾ। ਐੱਸ.ਐੱਸ.ਪੀ. ਡਾ. ਅੰਕੁਰ ਗੁਪਤਾ ਦੀ ਮੌਜੂਦਗੀ ਵਿੱਚ ਆਪਣਾ ਪੱਖ ਰੱਖਦਿਆਂ ਸ਼ਹੀਦ ਪਰਿਵਾਰਾਂ ਨੇ ਕਿਹਾ ਕਿ ਉਨ੍ਹਾਂ ਦੇ ਪੁਰਖਿਆਂ ਨੇ ਸੂਬੇ ਵਿੱਚ ਅਮਨ-ਸ਼ਾਂਤੀ ਦੀ ਬਹਾਲੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ, ਪਰ ਉਨ੍ਹਾਂ ਦੇ ਪਰਿਵਾਰ ਅੱਜ ਵੀ ਆਪਣੇ ਬਣਦੇ ਹੱਕਾਂ ਅਤੇ ਬੁਨਿਆਦੀ ਸਹੂਲਤਾਂ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕਰਨਾ ਅਤੇ ਪਰਿਵਾਰਾਂ ਦਾ ਸਨਮਾਨ ਕਰਨਾ ਆਪਣੀ ਥਾਂ ਹੈ, ਪਰ ਇਨ੍ਹਾਂ ਪਰਿਵਾਰਾਂ ਦੀਆਂ ਅਸਲ ਸਮੱਸਿਆਵਾਂ ਦਾ ਹੱਲ ਕਰਨਾ ਵੀ ਪ੍ਰਸ਼ਾਸਨ ਦੀ ਅਹਿਮ ਜ਼ਿੰਮੇਵਾਰੀ ਹੈ। ਸਮਾਗਮ ਦੌਰਾਨ ਪਿੰਡ ਬੋਪਾਰਾਏ ਕਲਾਂ ਦੀ ਇਕ ਪੀੜਤ ਲੜਕੀ ਨੇ ਆਪਣੇ ਪਰਿਵਾਰ ਦੀ ਮਾੜੀ ਆਰਥਿਕ ਹਾਲਤ ਬਿਆਨ ਕਰਦਿਆਂ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਆਰਥਿਕ ਮੰਦਹਾਲੀ ਨਾਲ ਜੂਝ ਰਿਹਾ ਹੈ ਅਤੇ ਸਿਰ ਢੱਕਣ ਲਈ ਸੁਚੱਜੀ ਛੱਤ ਵੀ ਨਸੀਬ ਨਹੀਂ ਹੋ ਰਹੀ। ਉਸ ਦੀ ਦਰਦਭਰੀ ਵਿਥਿਆ ਨੇ ਸਮਾਗਮ ਵਿੱਚ ਮੌਜੂਦ ਲੋਕਾਂ ਨੂੰ ਭਾਵੁਕ ਕਰ ਦਿੱਤਾ ਅਤੇ ਸ਼ਹੀਦ ਪਰਿਵਾਰਾਂ ਦੀ ਭਲਾਈ ਲਈ ਕੀਤੇ ਜਾਣ ਵਾਲੇ ਉਪਰਾਲਿਆਂ ’ਤੇ ਸਵਾਲ ਖੜ੍ਹੇ ਕੀਤੇ। ਇਸ ਮੌਕੇ ਬਲਜੀਤ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਦੇ ਚਾਰ ਜੀਆਂ ਨੇ ਸ਼ਹਾਦਤਾਂ ਦਿੱਤੀਆਂ ਹਨ, ਪਰ ਇੰਨੀਆਂ ਵੱਡੀਆਂ ਕੁਰਬਾਨੀਆਂ ਦੇ ਬਾਵਜੂਦ ਪਰਿਵਾਰ ਨੂੰ ਬਣਦਾ ਮਾਣ-ਸਨਮਾਨ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਪਰਿਵਾਰਕ ਮੈਂਬਰਾਂ ਨੂੰ ਦਫ਼ਤਰਾਂ ਵਿੱਚ ਖੱਜਲ-ਖੁਆਰ ਹੋਣਾ ਪੈਂਦਾ ਹੈ। ਬਲਜੀਤ ਸਿੰਘ ਅਤੇ ਕੁਲਵੰਤ ਸਹੋਤਾ ਨੇ ਕਿਹਾ ਕਿ 15 ਸ਼ਹੀਦ ਪਰਿਵਾਰਾਂ ਵੱਲੋਂ ਸਨਮਾਨ ਲੈਣ ਤੋਂ ਇਨਕਾਰ ਕਰਨਾ ਉਨ੍ਹਾਂ ਦੀ ਨਾਰਾਜ਼ਗੀ ਦਾ ਪ੍ਰਗਟਾਵਾ ਹੈ। ਉਨ੍ਹਾਂ ਦੀ ਮੰਗ ਹੈ ਕਿ ਸ਼ਹੀਦ ਪਰਿਵਾਰਾਂ ਦੀਆਂ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਦੇ ਹੱਕਾਂ ਦੀ ਰਾਖੀ ਯਕੀਨੀ ਬਣਾਈ ਜਾਵੇ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਐੱਸ.ਐੱਸ.ਪੀ. ਡਾ. ਅੰਕੁਰ ਗੁਪਤਾ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਅਧੀਨ ਆਉਂਦੇ ਥਾਣਿਆਂ ਦੇ ਐੱਸ.ਐੱਚ.ਓਜ਼ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਸ਼ਹੀਦ ਪਰਿਵਾਰਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ। ਇਸੇ ਦੌਰਾਨ ਡੀਐੱਸਪੀ ਜਸਵਿੰਦਰ ਸਿੰਘ ਢੀਂਡਸਾ ਨੇ ਭਰੋਸਾ ਦਿੱਤਾ ਕਿ ਉਹ ਨਿੱਜੀ ਤੌਰ ’ਤੇ ਸਾਰੇ ਪਰਿਵਾਰਾਂ ਨਾਲ ਰਾਬਤਾ ਕਾਇਮ ਕਰਨਗੇ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਜਲਦੀ ਹੱਲ ਕਰਵਾਉਣ ਲਈ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਐੱਸ.ਐੱਸ.ਪੀ ਡਾ: ਅੰਕੁਰ ਗੁਪਤਾ ਵਲੋਂ ਸਬੰਧਿਤ ਥਾਣਿਆਂ ਦੇ ਐੱਸ.ਐੱਚ.ਓ. ਨੂੰ ਸਖਤ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ, ਜੇਕਰ ਕੋਈ ਸ਼ਹੀਦ ਪਰਿਵਾਰਾਂ ਪ੍ਰਤੀ ਅਣਗਹਿਲੀ ਕਰੇਗਾ ਵਿਭਾਗੀ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਜਗਰਾਉਂ ਵਿਚ ਵਿਸ਼ਾਲ ਰੈਲੀ ਅਤੇ ਮਾਰਚ ‘ ਐਮਾਜ਼ੋਨ ਤੋਂ ਮੰਗਾਦੇ ਆਈਫੋਨ ਤੂੰ’ ਗੀਤ ਦੀ... ਅਗਲੀ ਖ਼ਬਰ ਮੁਲਾਜ਼ਮ ਵਲੋਂ ਸਮੂਹਿਕ ਛੁੱਟੀ ਕਰ ਕੇ ਪੰਜਾਬ ਸਰਕਾਰ ਖਿਲਾਫ਼ ਰੋਹ ਭਰਪੂਰ ਮੁਜ਼ਾਹਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।