22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਕਲੇਰ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਬੇਟ ਇਲਾਕੇ ਵਿਚ ਕੀਤੇ ਕੰਮਾਂ ਸਦਕਾ ਪੂਰੀ ਤਰ੍ਹਾਂ ਇਕਮੁੱਠ- ਗਿੱਲ, ਸਿੱਧੂ

ਸਿੱਧਵਾਂ ਬੇਟ, 21 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ) ਸ਼੍ਰੋਮਣੀ ਅਕਾਲੀ ਦਲ ਅਕਾਲੀ-ਭਾਜਪਾ ਸਰਕਾਰ ਸਮੇਂ ਬੇਟ ਇਲਾਕੇ ਵਿਚ ਕੀਤੇ ਗਏ ਵਿਕਾਸ ਕੰਮਾਂ ਸਦਕਾ ਸਾਬਕਾ ਵਿਧਾਇਕ ਅਤੇ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਹਲਕਾ ਇੰਚਾਰਜ ਐਸ. ਆਰ.

ਅਜੀਤ ਡੈਸਕ 22-10-2026
ਸਿੱਧਵਾਂ ਬੇਟ, 21 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ) ਸ਼੍ਰੋਮਣੀ ਅਕਾਲੀ ਦਲ ਅਕਾਲੀ-ਭਾਜਪਾ ਸਰਕਾਰ ਸਮੇਂ ਬੇਟ ਇਲਾਕੇ ਵਿਚ ਕੀਤੇ ਗਏ ਵਿਕਾਸ ਕੰਮਾਂ ਸਦਕਾ ਸਾਬਕਾ ਵਿਧਾਇਕ ਅਤੇ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਹਲਕਾ ਇੰਚਾਰਜ ਐਸ.ਆਰ. ਕਲੇਰ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਇਕਮੁੱਠ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਣ ਕਲੇਰ ਸ਼ਾਨਦਾਰ ਜਿੱਤ ਦਰਜ ਕਰਨਗੇ।ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਸਾਬਕਾ ਸਰਪੰਚ ਕੁਲਦੀਪ ਸਿੰਘ ਗਿੱਲ ਗਿੱਦੜਵਿੰਡੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸਰਕਲ ਗਿੱਦੜਵਿੰਡੀ, ਸਾਬਕਾ ਸਰਪੰਚ ਤੇਜਿੰਦਰਪਾਲ ਸਿੰਘ ਸਿੱਧੂ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸਰਕਲ ਕੰਨੀਆਂ ਅਤੇ ਸਰਪੰਚ ਗੁਰਚਰਨ ਸਿੰਘ ਕੰਨੀਆਂ ਖੁਰਦ ਪ੍ਰਧਾਨ ਯੂਥ ਅਕਾਲੀ ਦਲ ਸਰਕਲ ਕੰਨੀਆਂ ਨੇ ਕਰਦੇ ਹੋਏ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦਾ ਬੇਟ ਇਲਾਕੇ ਵਿਚ ਪੂਰਾ ਆਧਾਰ ਹੈ, ਕਿਉਂਕਿ ਅਕਾਲੀ ਸਰਕਾਰਾਂ ਸਮੇਂ ਕੀਤੇ ਵਿਕਾਸ ਅਜੇ ਵੀ ਬੋਲਦੇ ਹਨ। ਉਨ੍ਹਾਂ ਆਖਿਆ ਕਿ ਜਦੋਂ 1997 ਵਿਚ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿਘ ਬਾਦਲ ਦੀ ਅਗਵਾਈ ਹੇਠ ਸਰਕਾਰ ਬਣੀ ਤਾਂ ਉਸ ਸਮੇਂ ਵਿਧਾਇਕ ਭਾਗ ਸਿੰਘ ਮੱਲ੍ਹਾ ਨੇ ਬੇਟ ਇਲਾਕੇ ਵਿਚ ਵਿਕਾਸ ਕਾਰਜਾਂ ਦੀ ਝੜੀ ਲਿਆ ਦਿੱਤੀ। ਉਸ ਤੋਂ ਵਾਅਦ ਉਸ ਸਮੇਂ ਦੇ ਸਾਡੇ ਵਿਧਾਇਕ ਐਸ.ਆਰ. ਕਲੇਰ ਨੇ ਪਿੰਡਾਂ ਵਿੱਚ ਪੀਣ ਵਾਲੇ ਪਾਣੀ, ਸੀਵਰੇਜ ਅਤੇ ਗਰੀਬ ਵਰਗ ਨੂੰ ਮਿਲਣ ਵਾਲੀਆਂ ਸਹੂਲਤਾਂ ਪੁੱਜਦੀਆਂ ਕੀਤੀਆਂ। ਉਨ੍ਹਾਂ ਦਲਿਤ ਲੜਕੀਆਂ ਦੇ ਵਿਆਹ ਵਾਸਤੇ ਅਕਾਲੀ ਸਰਕਾਰ ਸਮੇਂ ਸ਼ੁਰੂ ਕੀਤੀ ਸ਼ਗਨ ਸਕੀਮ ਨੂੰ ਘਰ-ਘਰ ਤੱਕ ਪਹੁੰਚਾਇਆ ਇਹੀ ਕਾਰਨ ਹੈ ਕਿ ਦਲਿਤ ਕੇਡਰ ਅਜੇ ਵੀ ਅਕਾਲੀ ਦਲ ਦੇ ਨਾਲ ਚਟਾਨ ਵਾਂਗ ਖੜ੍ਹਾ ਹੈ।
ਪਿਛਲੀ ਖ਼ਬਰ ਨਾਬਾਲਗਾ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਵਿਚ ਡਾਕਟਰ ਵਿਰੁੱਧ ਮੁਕੱਦਮਾ ਦਰਜ ਪੁਲਿਸ ਵਲੋਂ ਕਥਿਤ ਦੋਸ਼ੀ ਗ੍ਰਿਫ਼ਤਾਰ ਅਗਲੀ ਖ਼ਬਰ ਸਾਈਕਲ ਰਾਹੀਂ ‘ਭਾਰਤ ਦਰਸ਼ਨ ਯਾਤਰਾ’ ’ਤੇ ਨਿਕਲੇ ਰੌਸ਼ਨ ਮੁੰਸ਼ੀ ਦਾ ਮੰਡੀ ਮੁੱਲਾਂਪੁਰ ’ਚ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।