24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਐੱਸ.ਐੱਸ.ਆਰ-2027: ਜਗਰਾਉਂ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਅੱਜ ਲਗਾਏ ਜਾਣਗੇ ਵਿਸ਼ੇਸ਼ ਕੈਂਪ-ਐੱਸ.ਡੀ.ਐੱਮ. ਬਾਦਲ ਦੀਨ

ਜਗਰਾਉਂ, 23 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਗਰਾਉਂ ਦੇ ਹਰ ਪੋਲਿੰਗ ਬੂਥ ’ਤੇ ਅੱਜ 24 ਅਕਤੂਬਰ 2026 ਦਿਨ ਸ਼ਨੀਵਾਰ ਨੂੰ ਦੁਪਹਿਰ 3 ਤੋਂ ਸ਼ਾਮ 5 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਵਿਸ਼ੇਸ਼ ਕੈਂਪ ਵਿੱਚ ਪਹੁੰਚ ਕੇ ਵੋਟਰ ਐੱਸ.

ਜਗਰਾਉਂ ਦੇ ਪਿੰਡ ਲੰਮਾ ਜੱਟਪੁਰਾ ’ਚ ਲੋੜੰਵਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਸਮਾਗਮ ’ਚ ਸ਼ਿਰਕਤ ਕਰਦੇ ਹੋਏ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ। ਅਜੀਤ ਤਸਵੀਰ 24-10-2026
ਜਗਰਾਉਂ, 23 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਗਰਾਉਂ ਦੇ ਹਰ ਪੋਲਿੰਗ ਬੂਥ ’ਤੇ ਅੱਜ 24 ਅਕਤੂਬਰ 2026 ਦਿਨ ਸ਼ਨੀਵਾਰ ਨੂੰ ਦੁਪਹਿਰ 3 ਤੋਂ ਸ਼ਾਮ 5 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਵਿਸ਼ੇਸ਼ ਕੈਂਪ ਵਿੱਚ ਪਹੁੰਚ ਕੇ ਵੋਟਰ ਐੱਸ.ਆਈ.ਆਰ. ਉਪਰੰਤ ਤਿਆਰ ਹੋਈ ਅੰਤਿਮ ਵੋਟਰ ਸੂਚੀ ਵਿੱਚ ਆਪਣਾ ਨਾਮ ਚੈੱਕ ਕਰਨ, ਨਵੇਂ ਵੋਟਰ ਵਜੋਂ ਰਜਿਸਟ੍ਰੇਸ਼ਨ ਜਾਂ ਵੋਟਰ ਵੇਰਵਿਆਂ ਵਿੱਚ ਸੋਧ ਆਦਿ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਇਹ ਜਾਣਕਾਰੀ ਵਿਧਾਨ ਸਭਾ ਹਲਕਾ ਜਗਰਾਉਂ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਜਗਰਾਉਂ ਸ੍ਰੀ ਬਾਦਲ ਦੀਨ ਨੇ ਸਾਂਝੀ ਕੀਤੀ। ਬੀ.ਐੱਲ.ਓ. ਵਿਸ਼ੇਸ਼ ਕੈਂਪ ਵਿੱਚ ਵੋਟਰਾਂ ਦੀ ਸਹਾਇਤਾ ਲਈ ਉਪਲਬਧ ਰਹਿਣਗੇ। ਵੋਟਰਾਂ ਵਲੋਂ ਐੱਸ.ਆਈ.ਆਰ. ਉਪਰੰਤ ਜਾਰੀ ਫਾਈਨਲ ਵੋਟਰ ਸੂਚੀ ’ਤੇ ਦਾਅਵੇ ਅਤੇ ਇਤਰਾਜ਼, ਫਾਰਮ ਨੰਬਰ 6, 6-ਏ, 7 ਅਤੇ 8 ਸਬੰਧਤ ਬੀ.ਐੱਲ.ਓ. ਕੋਲ ਭਰੇ ਜਾ ਸਕਦੇ। ਉਪ ਮੰਡਲ ਮੈਜਿਸਟਰੇਟ ਨੇ ਦੱਸਿਆ ਕਿ ਆਮ ਜਨਤਾ ਅਤੇ ਵੋਟਰਾਂ ਵਲੋਂ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨ ਲਈ ਹਲਕੇ ਦੇ ਸਮੂਹ 204 ਪੋਲਿੰਗ ਸਟੇਸ਼ਨਾਂ ’ਤੇ ਬੀ.ਐੱਲ.ਓਜ਼. ਬਾਅਦ ਦੁਪਹਿਰ 03:00 ਵਜੇ ਤੋਂ ਸ਼ਾਮ 05:00 ਵਜੇ ਤੱਕ ਹਾਜ਼ਰ ਰਹਿਣਗੇ। ਬਾਦਲ ਦੀਨ ਉੱਪ ਮੰਡਲ ਮੈਜਿਸਟਰੇਟ ਨੇ ਅੱਗੇ ਦੱਸਿਆ ਕਿ ਸਪੈਸ਼ਲ ਕੈਂਪ ਦੌਰਾਨ ਹਲਕੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਵਲੋਂ ਨਿਯੁਕਤ ਕੀਤੇ ਗਏ ਬੂਥ ਲੈਵਲ ਏਜੰਟ ਦਾਅਵੇ ਅਤੇ ਇਤਰਾਜਾਂ ਦੇ ਕੰਮ ਸਬੰਧੀ ਬੀ.ਐੱਲ.ਓਜ਼. ਨੂੰ ਸਹਿਯੋਗ ਦੇਣਗੇ ਅਤੇ ਆਪਣੇ ਪਾਰਟੀ ਵਰਕਰਾਂ ਰਾਹੀਂ ਵੱਧ ਤੋਂ ਵੱਧ ਵੋਟਰ ਰਜਿਸਟ੍ਰੇਸ਼ਨ ਕਰਵਾਉਣਾ ਯਕੀਨੀ ਬਣਾਉਣਗੇ। ਉਨ੍ਹਾਂ ਵਿਧਾਨ ਸਭਾ ਹਲਕਾ ਜਗਰਾਉਂ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਯੋਗਤਾ ਮਿਤੀ 01.01.2027 ਦੇ ਆਧਾਰ ’ਤੇ ਜਿਸ ਨਾਗਰਿਕ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ, ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਿਲ ਕਰਨ ਲਈ ਫਾਰਮ ਨੰਬਰ 6, ਵੋਟਰ ਕਾਰਡ ਵਿੱਚ ਦਰਜ ਵੇਰਵਿਆਂ ਵਿੱਚ ਦਰੁਸਤੀ ਕਰਵਾਉਣ ਲਈ ਫਾਰਮ ਨੰਬਰ 8 ਭਰ ਕੇ ਪੋਲਿੰਗ ਬੂਥਾਂ ’ਤੇ ਮੌਜੂਦ ਬੀ.ਐੱਲ.ਓਜ਼ ਨੂੰ ਦੇਣ ਲਈ ਇਸ ਕੈਂਪ ਦਾ ਲਾਭ ਲੈ ਸਕਦੇ ਹਨ।
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਅੱਜ ਅਗਲੀ ਖ਼ਬਰ ਨਸ਼ਿਆਂ ਦੀ ਵਿਕਰੀ ’ਤੇ ਰੋਕ ਲਾਉਣ ਵਿਚ ‘ਆਪ’ ਸਰਕਾਰ ਨਾਕਾਮ ਰਹੀ-ਦਾਖਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।