27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਬਲਵਿੰਦਰ ਸਿੰਘ ਸੰਧੂ ਨੇ ਸਿਹਤ ਠੀਕ ਨਾ ਹੋਣ ਦਾ ਹਵਾਲਾ ਦੇ ਕੇ ਹਲਕਾ ਇੰਚਾਰਜ ਰਾਏਕੋਟ ਦੀ ਕਮਾਨ ਛੱਡੀ

ਰਾਏਕੋਟ, 26 ਅਕਤੂਬਰ (ਬਲਵਿੰਦਰ ਸਿੰਘ ਲਿੱਤਰ, ਸੁਸ਼ੀਲ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵਿਧਾਨ ਸਭਾ ਹਲਕਾ ਰਾਏਕੋਟ ਤੋਂ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਸੰਬੰਧੀ ਪਾਰਟੀ ਹਾਈਕਮਾਨ ਨੂੰ ਪੱਤਰ ਭੇਜਿਆ ਹੈ। ਬਲਵਿੰਦਰ ਸਿੰਘ ਸੰਧੂ ਨੇ ਆਪਣੇ ਵਲੋਂ ਭੇਜੇ ਗਏ ਅਧਿਕਾਰਿਤ ਪੱਤਰ ’ ਚ ਲਿਖਿਆ ਹੈ ਕਿ ਉਹ ਖ਼ਰਾਬ ਸਿਹਤ ਅਤੇ ਪਰਿਵਾਰਕ ਜ਼ਿੰਮੇਵਾਰੀਆਂ ਕਾਰਨ ਹਲਕਾ ਇੰਚਾਰਜ ਵਜੋਂ ਆਪਣੀਆਂ ਸੇਵਾਵਾਂ ਨਿਭਾਉਣ ਤੋਂ ਅਸਮਰੱਥ ਹਨ।

ਅਜੀਤ ਡੈਸਕ 27-10-2026
ਰਾਏਕੋਟ, 26 ਅਕਤੂਬਰ (ਬਲਵਿੰਦਰ ਸਿੰਘ ਲਿੱਤਰ, ਸੁਸ਼ੀਲ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵਿਧਾਨ ਸਭਾ ਹਲਕਾ ਰਾਏਕੋਟ ਤੋਂ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਸੰਬੰਧੀ ਪਾਰਟੀ ਹਾਈਕਮਾਨ ਨੂੰ ਪੱਤਰ ਭੇਜਿਆ ਹੈ। ਬਲਵਿੰਦਰ ਸਿੰਘ ਸੰਧੂ ਨੇ ਆਪਣੇ ਵਲੋਂ ਭੇਜੇ ਗਏ ਅਧਿਕਾਰਿਤ ਪੱਤਰ ’ ਚ ਲਿਖਿਆ ਹੈ ਕਿ ਉਹ ਖ਼ਰਾਬ ਸਿਹਤ ਅਤੇ ਪਰਿਵਾਰਕ ਜ਼ਿੰਮੇਵਾਰੀਆਂ ਕਾਰਨ ਹਲਕਾ ਇੰਚਾਰਜ ਵਜੋਂ ਆਪਣੀਆਂ ਸੇਵਾਵਾਂ ਨਿਭਾਉਣ ਤੋਂ ਅਸਮਰੱਥ ਹਨ। ਬਲਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਅੱਜ-ਕੱਲ੍ਹ ਉਨ੍ਹਾਂ ਦੀ ਸਿਹਤ ਠੀਕ ਨਹੀਂ ਰਹਿੰਦੀ, ਜਦਕਿ ਉਨ੍ਹਾਂ ਦੀ ਜੀਵਨ-ਸਾਥੀ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ‘ਤੇ ਘਰੇਲੂ ਜ਼ਿੰਮੇਵਾਰੀਆਂ ਤੇ ਹੋਰ ਜ਼ਰੂਰੀ ਕਾਰਜਾਂ ਦਾ ਬੋਝ ਕਾਫ਼ੀ ਵਧ ਗਿਆ ਹੈ। ਇਨ੍ਹਾਂ ਨਿੱਜੀ ਕਾਰਨਾਂ ਤੇ ਰੁਝੇਵਿਆਂ ਕਰਕੇ ਉਹ ਪਾਰਟੀ ਵਲੋਂ ਦਿੱਤੀ ਗਈ ਹਲਕਾ ਇੰਚਾਰਜ ਦੀ ਅਹਿਮ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਹੀਂ ਨਿਭਾਅ ਸਕਦੇ, ਇਸ ਲਈ ਉਨ੍ਹਾਂ ਨੇ ਹਾਈਕਮਾਨ ਨੂੰ ਬੇਨਤੀ ਕੀਤੀ ਹੈ ਕਿ ਉਨ੍ਹਾਂ ਦੀ ਅਰਜ਼ੀ ਨੂੰ ਪ੍ਰਵਾਨ ਕਰਦਿਆਂ ਉਨ੍ਹਾਂ ਨੂੰ ਹਲਕਾ ਇੰਚਾਰਜ ਦੇ ਅਹੁਦੇ ਤੋਂ ਸੇਵਾਮੁਕਤ ਕੀਤਾ ਜਾਵੇ। ਹਾਲਾਂਕਿ, ਆਪਣੇ ਪੱਤਰ ਵਿਚ ਉਨ੍ਹਾਂ ਨੇ ਪਾਰਟੀ ਪ੍ਰਤੀ ਆਪਣੀ ਵਫ਼ਾਦਾਰੀ ਪ੍ਰਗਟ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਹਮੇਸ਼ਾ ਤਤਪਰ ਰਹਿਣਗੇ। ਬਲਵਿੰਦਰ ਸਿੰਘ ਸੰਧੂ ਵਲੋਂ ਅਚਾਨਕ ਹਲਕਾ ਇੰਚਾਰਜ ਦੇ ਅਹੁਦੇ ਤੋਂ ਛੁੱਟੀ ਮੰਗਣ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਹਲਕਾ ਰਾਏਕੋਟ ਦੇ ਸਿਆਸੀ ਗਲਹਿਰਿਆਂ ਵਿਚ ਚਰਚਾਵਾਂ ਦਾ ਬਾਜ਼ਾਰ ਗਰਮ ਹੋ ਗਿਆ ਹੈ। ਹੁਣ ਇਹ ਦੇਖਣਾ ਹੋਵੇਗਾ ਕਿ ਪਾਰਟੀ ਹਾਈਕਮਾਨ ਉਨ੍ਹਾਂ ਦੀ ਇਸ ਬੇਨਤੀ ’ਤੇ ਕੀ ਫ਼ੈਸਲਾ ਲੈਂਦੀ ਹੈ ਅਤੇ ਹਲਕਾ ਰਾਏਕੋਟ ਦੀ ਜ਼ਿੰਮੇਵਾਰੀ ਕਿਸ ਨਵੇਂ ਆਗੂ ਨੂੰ ਸੌਂਪੀ ਜਾਂਦੀ ਹੈ। ਦੱਸਣਯੋਗ ਹੈ ਕਿ ਬਲਵਿੰਦਰ ਸਿੰਘ ਸੰਧੂ ਨੇ 2016 ਵਿਚ ਹਲਕਾ ਰਾਏਕੋਟ ਦੀ ਵਾਗਡੋਰ ਸੰਭਾਲੀ ਸੀ, ਜਿਨ੍ਹਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ-ਬਸਪਾ ਗਠਜੋੜ ਮੌਕੇ ਚੋਣ ਲੜੀ ਸੀ, ਇਸ ਤੋਂ ਇਲਾਵਾ ਉਨ੍ਹਾਂ ਨੇ 8 ਸਾਲ ਹਲਕੇ ਅੰਦਰ ਚੰਗੀਆਂ ਸੇਵਾਵਾਂ ਦਿੱਤੀਆਂ, ਜਿਸ ਸਦਕਾ ਹਲਕੇ ’ਚ ਪਾਰਟੀ ਪਕੜ ਮਜ਼ਬੂਤ ਹੋਈ ਹੈ। ਬਲਵਿੰਦਰ ਸਿੰਘ ਸੰਧੂ ਹਮੇਸ਼ਾ ਅਕਾਲੀ ਪਾਰਟੀ ਤੇ ਵਰਕਰਾਂ ਨਾਲ ਚੱਟਾਨ ਵਾਂਗ ਖੜ੍ਹੇ ਰਹੇ ਹਨ, ਜਿਸ ਨਾਲ ਉਹ ਪਾਰਟੀ ਤੇ ਵਰਕਰਾਂ ਦੇ ਸੱਚੇ ਹਮਦਰਦ ਮੰਨੇ ਜਾਂਦੇ ਹਨ।
ਪਿਛਲੀ ਖ਼ਬਰ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਪੁੰਨਿਆ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਅਗਲੀ ਖ਼ਬਰ ‘ ਆਪ’ ਸਰਕਾਰ ਪੰਜ ਸਾਲ ਬੀਤਣ ’ਤੇ ਵੀ ਸੂਬੇ ’ਚੋਂ ਨਸ਼ੇ ਬੰਦ ਕਰਨ ’ਚ ਅਸਮਰੱਥ ਰਹੀ-ਧਾਲੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।