ਪਰਵਿੰਦਰ ਸਿੰਘ ਝੋਟਾ ਦੇ ਕਤਲ ਵਿਰੁੱਧ ਪਿੰਡ ਭੈਣੀ ਬੜਿੰਗਾਂ ਵਿਖੇ ‘ਆਪ’ ਸਰਕਾਰ ਖ਼ਿਲਾਫ਼ ‘ਝਾੜੂ’’ ਫੂਕ ਪ੍ਰਦਰਸ਼ਨ
ਰਾਏਕੋਟ, 26 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਨਸ਼ਿਆਂ ਵਿਰੁੱਧ ਡਟਕੇ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਹੋਏ ਬੇਰਹਿਮੀ ਨਾਲ ਕਤਲ ਦੇ ਵਿਰੋਧ ’ਚ ਨਜ਼ਦੀਕੀ ਪਿੰਡ ਭੈਣੀ ਬੜਿੰਗਾਂ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਐਕਸ਼ਨ ਕਮੇਟੀ ਵਲੋਂ ਦਿੱਤੇ ਗਏ ਸੂਬਾ ਵਿਆਪੀ ਸੰਘਰਸ਼ ਦੇ ਸੱਦੇ ਤਹਿਤ ਪਿੰਡ ਭੈਣੀ ਬੜਿੰਗਾਂ ਦੇ ਬੱਸ ਸਟੈਂਡ ਵਿਖੇ ਕੁੱਲ ਹਿੰਦ ਕਿਸਾਨ ਮਹਾਂ ਸਭਾ ਵਲੋਂ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਲਾਡੀ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਦਾ ਚੋਣ ਨਿਸ਼ਾਨ ‘ਝਾੜੂ’ ਫੂਕ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਦੀਆਂ ਨੀਤੀਆਂ ਵਿਰੁੱਧ ਜ਼ੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਪ
ਪਿੰਡ ਭੈਣੀ ਬੜਿੰਗਾਂ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਵਿਰੁੱਧ ‘ਆਪ’ ਸਰਕਾਰ ਦੇ ਚੋਣ ਨਿਸ਼ਾਨ ‘ਝਾੜੂ’ ਨੂੰ ਫੂਕਦੇ ਹੋਏ ਕਿਸਾਨ ਜਥੇਬੰਦੀ ਦੇ ਆਗੂ। ਤਸਵੀਰ: ਬਲਵਿੰਦਰ ਸਿੰਘ ਲਿੱਤਰ
27-10-2026
ਰਾਏਕੋਟ, 26 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਨਸ਼ਿਆਂ ਵਿਰੁੱਧ ਡਟਕੇ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਹੋਏ ਬੇਰਹਿਮੀ ਨਾਲ ਕਤਲ ਦੇ ਵਿਰੋਧ ’ਚ ਨਜ਼ਦੀਕੀ ਪਿੰਡ ਭੈਣੀ ਬੜਿੰਗਾਂ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਐਕਸ਼ਨ ਕਮੇਟੀ ਵਲੋਂ ਦਿੱਤੇ ਗਏ ਸੂਬਾ ਵਿਆਪੀ ਸੰਘਰਸ਼ ਦੇ ਸੱਦੇ ਤਹਿਤ ਪਿੰਡ ਭੈਣੀ ਬੜਿੰਗਾਂ ਦੇ ਬੱਸ ਸਟੈਂਡ ਵਿਖੇ ਕੁੱਲ ਹਿੰਦ ਕਿਸਾਨ ਮਹਾਂ ਸਭਾ ਵਲੋਂ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਲਾਡੀ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਦਾ ਚੋਣ ਨਿਸ਼ਾਨ ‘ਝਾੜੂ’ ਫੂਕ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਦੀਆਂ ਨੀਤੀਆਂ ਵਿਰੁੱਧ ਜ਼ੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਇਕੱਤਰ ਹੋਏ ਕਿਸਾਨ ਆਗੂਆਂ, ਨੌਜਵਾਨਾਂ ਅਤੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਲਾਡੀ ਨੇ ਆਖਿਆ ਕਿ ਅੱਜ ਪੰਜਾਬ ਅੰਦਰ ਨਸ਼ਾ ਸਮੱਗਲਰਾਂ ਦੇ ਹੌਂਸਲੇ ਐਨੇ ਬੁਲੰਦ ਹੋ ਚੁੱਕੇ ਹਨ ਕਿ ਕਾਨੂੰਨ ਦਾ ਕੋਈ ਡਰ ਨਹੀਂ ਰਿਹਾ, ਜਦਕਿ ਜਿਹੜਾ ਵੀ ਨੌਜਵਾਨ, ਸਮਾਜ ਸੇਵੀ ਜਾਂ ਆਗੂ ਨਸ਼ਾ ਤਸਕਰਾਂ ਵਿਰੁੱਧ ਆਵਾਜ਼ ਚੁੱਕਦਾ ਹੈ, ਉਸਨੂੰ ਸ਼ਰ੍ਹੇਆਮ ਨਿਸ਼ਾਨਾ ਬਣਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਉਨ੍ਹਾਂ ਆਖਿਆ ਕਿ ਪਰਵਿੰਦਰ ਸਿੰਘ ਝੋਟਾ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਕਾਰਨ ਹੀ ਉਸ ਦਾ ਕਤਲ ਕੀਤਾ ਗਿਆ ਹੈ , ਜੋ ਕਿ ਬਹੁਤ ਹੀ ਮੰਦਭਾਗਾ, ਸ਼ਰਮਨਾਕ ਅਤੇ ਚਿੰਤਾਜਨਕ ਹੈ। ਕਿਸਾਨ ਆਗੂਆਂ ਨੇ ਕਥਿਤ ਤੌਰ ’ਤੇ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਨਸ਼ਾ ਤਸਕਰਾਂ ’ਤੇ ਸ਼ਿਕੰਜਾ ਕੱਸਣ ਅਤੇ ਉਨ੍ਹਾਂ ਨੂੰ ਜੇਲ੍ਹਾਂ ਵਿਚ ਡੱਕਣ ਦੀ ਬਜਾਏ ਉਨ੍ਹਾਂ ਨੂੰ ਰਾਜਸੀ ਸਰਪ੍ਰਸਤੀ ਤੇ ਪੁਸ਼ਤਪਨਾਹੀ ਦੇ ਰਹੀ ਹੈ, ਜਿਸ ਕਾਰਨ ਨਿਡਰ ਆਵਾਜ਼ਾਂ ਨੂੰ ਦਬਾਇਆ ਜਾ ਰਿਹਾ ਹੈ। ਉਨ੍ਹਾਂ ਝੋਟਾ ਦੇ ਕਤਲ ਕਾਂਡ ਵਿਚ ਸ਼ਾਮਿਲ ਸਾਰੇ ਦੋਸ਼ੀਆਂ ਅਤੇ ਇਸ ਸਾਜ਼ਿਸ਼ ਦੇ ਪਿੱਛੇ ਛੁਪੇ ਅਸਲ ਚਿਹਰਿਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਅਤੇ ਇਸਦੇ ਨਾਲ ਹੀ ਪੀੜਤ ਪਰਿਵਾਰ ਨੂੰ ਬਿਨ੍ਹਾਂ ਕਿਸੇ ਦੇਰੀ ਤੋਂ ਪੂਰਾ ਇਨਸਾਫ਼ ਅਤੇ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਸ ਮਾਮਲੇ ਵਿਚ ਜਲਦ ਹੀ ਕੋਈ ਠੋਸ ਕਾਰਵਾਈ ਨਾ ਕੀਤੀ ਤਾਂ ਕਿਸਾਨ ਜਥੇਬੰਦੀਆਂ ਅਤੇ ਆਮ ਜਨਤਾ ਵਲੋਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਅਜਮੇਰ ਸਿੰਘ, ਮਲਕੀਅਤ ਸਿੰਘ, ਮੋਹਨ ਸਿੰਘ, ਰਘਬੀਰ ਸਿੰਘ, ਡਾਇਰੈਕਟਰ ਜਗਤਾਰ ਸਿੰਘ ਭੈਣੀ ਬੜਿੰਗਾਂ, ਕਰਮਜੀਤ ਸਿੰਘ, ਛੋਟਾ ਸਿੰਘ, ਬਲਜੀਤ ਸਿੰਘ, ਬਿੱਲੂ ਸਿੰਘ, ਬੱਬੂ ਸਿੰਘ, ਛਿੰਦਰਪਾਲ ਸਿੰਘ, ਅਜਮੇਰ ਸਿੰਘ ਫੌਜੀ, ਅਜਮੇਰ ਸਿੰਘ ਬਿੱਲੂ, ਜਗਮੇਲ ਸਿੰਘ ਆਦਿ ਹਾਜ਼ਰ ਸਨ।