28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਨੌਜਵਾਨਾਂ ਦੇ ਪੁਨਰਵਾਸ ਲਈ ਵਿਸ਼ੇਸ਼ ਉਪਰਾਲਾ

ਜਗਰਾਉਂ, 27 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ. ਏ.

ਜਗਰਾਉਂ ਵਿਖੇ ‘ਯੂਥ ਰਿਕਵਰੀ ਐਂਡ ਰਿਹੈਬਲੀਟੇਸ਼ਨ’ ਮੁਹਿੰਮ ਤਹਿਤ ਲਗਾਏ ਜਾਗਰੂਕਤਾ ਕੈਂਪ ਦਾ ਦ੍ਰਿਸ਼। ਅਜੀਤ ਤਸਵੀਰ 28-10-2026
ਜਗਰਾਉਂ, 27 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਵੱਲੋਂ ‘ਯੂਥ ਰਿਕਵਰੀ ਐਂਡ ਰਿਹੈਬਲੀਟੇਸ਼ਨ’ ਮੁਹਿੰਮ ਦਾ ਆਯੋਜਨ ਕੀਤਾ ਗਿਆ। ਇਸ ਮੁਹਿੰਮ ਤਹਿਤ ਡਰੱਗ ਡੀ ਅਡਿਰਸ਼ਨ ਸੈਂਟਰ ਜਗਰਾਉਂ ਵਿਖੇ ਮਾਨਯੋਗ ਜ਼ਿਲ੍ਹਾ ਅਤੇ ਸ਼ੈਸਨ ਜੱਜ ਦੀ ਅਗਵਾਈ ਹੇਠ ਨੌਜਵਾਨਾਂ ਦੇ ਸਰਵਪੱਖੀ ਵਿਕਾਸ, ਨਸ਼ਾ ਮੁਕਤੀ ਅਤੇ ਪੁਨਰਵਾਸ ਲਈ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ। ਮਾਨਯੋਗ ਸਿਵਲ ਜੱਜ (ਸੀਨੀਅਰ ਡਿਵੀਜਨ) ਚੀਫ ਜੁਡੀਸ਼ੀਅਲ਼ ਮੈਜਿਸਟ੍ਰੇਟ-ਕਮ-ਸੈਕਟਰੀ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਮੁਹਿੰਮ ਦੌਰਾਨ ਜ਼ਿਲ੍ਹਾ ਅਥਾਰਟੀ ਵੱਲੋਂ ਵੱਖ-ਵੱਖ ਜਾਗਰੂਕਤਾ ਸੈਮੀਨਾਰ ਲਗਾਏ ਜਾ ਰਹੇ ਹਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਜੀਵਨ ਨੂੰ ਸਹੀ ਦਿਸ਼ਾ ਦੇਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਵੈ-ਰੁਜ਼ਗਾਰ ਅਤੇ ਹੁਨਰ ਵਿਕਾਸ ਨਾਲ ਸਬੰਧਤ ਵੱਖ-ਵੱਖ ਕਿੱਤਾਮੁਖੀ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ, ਜਿਨ੍ਹਾਂ ਵਿੱਚ ਪਲੰਬਿੰਗ, ਬਿਜਲੀ ਦਾ ਕੰਮ ਅਤੇ ਹੋਰ ਹੁਨਰ ਸਿੱਖਣ ਦੇ ਮੌਕੇ ਸ਼ਾਮਿਲ ਹਨ। ਇਨ੍ਹਾਂ ਪ੍ਰੋਗਰਾਮਾਂ ਦਾ ਉਦੇਸ਼ ਨੌਜਵਾਨਾਂ ਨੂੰ ਆਤਮ-ਨਿਰਭਰ ਬਣਾਉਣਾ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨਾ ਹੈ, ਤਾਂ ਜੋ ਉਹ ਆਪਣੇ ਭਵਿੱਖ ਨੂੰ ਸੁਖਾਲਾ ਅਤੇ ਬਿਹਤਰ ਬਣਾ ਸਕਣ। ਇਸ ਮੌਕੇ ਨੌਜਵਾਨਾਂ ਨੂੰ ਸਮਝਾਇਆ ਗਿਆ ਕਿ ਨਸ਼ਿਆਂ ਤੋਂ ਦੂਰ ਰਹਿ ਕੇ, ਸਿੱਖਿਆ ਅਤੇ ਹੁਨਰ ਵਿਕਾਸ ਵੱਲ ਧਿਆਨ ਦੇ ਕੇ ਅਤੇ ਸਕਾਰਾਤਮਕ ਸੋਚ ਅਪਣਾ ਕੇ ਉਹ ਆਪਣੇ ਜੀਵਨ ਵਿੱਚ ਸਫਲਤਾ ਪ੍ਰਾਪਤ ਕਰ ਸਕਦੇ ਹਨ। ਇਸ ਤੋਂ ਇਲਾਵਾ, ਨੌਜਵਾਨਾਂ ਦੀ ਰਿਕਵਰੀ ਅਤੇ ਰਿਹੈਬਲੀਟੇਸ਼ਨ ਸਬੰਧੀ ‘ਨਸ਼ਾ ਛੱਡੋ, ਜ਼ਿੰਦਗੀ ਜੋੜੋ’ ਵਿਸ਼ੇ ’ਤੇ ਇੱਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਵੀ ਕੀਤਾ ਗਿਆ। ਸੈਮੀਨਾਰ ਦੌਰਾਨ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਨਸ਼ਾ ਮੁਕਤੀ, ਮਾਨਸਿਕ ਸਿਹਤ, ਕਾਊਂਸਲਿੰਗ ਅਤੇ ਪੁਨਰਵਾਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦਾ ਉਦੇਸ਼ ਨੌਜਵਾਨਾਂ ਨੂੰ ਲੋੜ ਅਨੁਸਾਰ ਮਾਰਗਦਰਸ਼ਨ ਕਰਵਾਉਣਾ, ਕਾਨੂੰਨੀ ਸਹਾਇਤਾ ਨਾਲ ਸੰਬੰਧਿਤ ਭਲਾਈ ਸੇਵਾਵਾਂ ਨਾਲ ਜੋੜਨਾ ਹੈ ਤਾਂ ਜੋ ਉਹ ਨਸ਼ਿਆਂ ਤੋਂ ਮੁਕਤ ਹੋ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਮੁੜ ਸ਼ਾਮਿਲ ਹੋ ਸਕਣ ਅਤੇ ਇੱਕ ਸਿਹਤਮੰਦ, ਸਨਮਾਨਜਨਕ ਅਤੇ ਆਤਮ-ਨਿਰਭਰ ਜੀਵਨ ਬਤੀਤ ਕਰ ਸਕਣ। ਅੰਤ ਵਿੱਚ ਉਹਨਾ ਦੱਸਿਆ ਕਿ ਜੇਕਰ ਕੋਈ ਵੀ ਵਿਅਕਤੀ ਜਿਸਨੂੰ ਪੁਨਰਵਾਸ ਦੀ ਲੋੜ ਹੈ ਤਾਂ ਉਹ ਇਸ ਅਥਾਰਟੀ ਨਾਲ ਸੰਪਰਕ ਕਰ ਸਕਦਾ ਹੈ।
ਪਿਛਲੀ ਖ਼ਬਰ ਐੱਸ . ਜੀ . ਜੀ . ਸਕੂਲ ਦੇ ਵਿਦਿਆਰਥੀ ਨੇ ਅੰਤਰਰਾਸ਼ਟਰੀ ਕਿੱਕ ਬਾਕਸਿੰਗ ’ ਚ ਸਿਲਵਰ ਮੈਡਲ ਜਿੱਤਿਆ ਅਗਲੀ ਖ਼ਬਰ ਛਪਾਰ ਦੇ ਸਾਬਕਾ ਸਰਪੰਚ ’ਤੇ ਹੋਏ ਹਮਲੇ ਸੰਬੰਧੀ ਮੌਜੂਦਾ ਸਰਪੰਚ ਬੋਪਾਰਾਏ ਵਿਰੁੱਧ ਪੁਲਿਸ ਨੇ ਸੰਗੀਨ ਧਾਰਾਵਾਂ ਤਹਿਤ ਮੁਕੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।