ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਸਾਬਕਾ ਸਰਪੰਚ ਪ੍ਰਗਟ ਸਿੰਘ ਢਿੱਲੋਂ ਆਲੀਵਾਲ ਅਤੇ ਨੰਬਰਦਾਰ ਧਰਮ ਸਿੰਘ ਭਰੋਵਾਲ
ਭੂੰਦੜੀ, 29 ਅਕਤੂਬਰ (ਕੁਲਦੀਪ ਸਿੰਘ ਮਾਨ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੂਬੇ ਦੀ ਸਿਆਸਤ ਵਿਚ ਸਰਗਰਮੀਆਂ ਤੇਜ਼ ਹੋ ਰਹੀਆਂ ਹਨ ਅਤੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਸਰਕਾਰ ਬਣਨ ’ਤੇ ਪੰਜਾਬ ਦੇ ਸਰਵਪੱਖੀ ਵਿਕਾਸ ਅਤੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਸਰਪੰਚ ਪ੍ਰਗਟ ਸਿੰਘ ਢਿੱਲੋਂ ਆਲੀਵਾਲ ਅਤੇ ਨੰਬਰਦਾਰ ਧਰਮ ਸਿੰਘ ਭਰੋਵਾਲ ਖੁਰਦ ਨੇ ਕੀਤਾ।
ਭੂੰਦੜੀ, 29 ਅਕਤੂਬਰ (ਕੁਲਦੀਪ ਸਿੰਘ ਮਾਨ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੂਬੇ ਦੀ ਸਿਆਸਤ ਵਿਚ ਸਰਗਰਮੀਆਂ ਤੇਜ਼ ਹੋ ਰਹੀਆਂ ਹਨ ਅਤੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਸਰਕਾਰ ਬਣਨ ’ਤੇ ਪੰਜਾਬ ਦੇ ਸਰਵਪੱਖੀ ਵਿਕਾਸ ਅਤੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਸਰਪੰਚ ਪ੍ਰਗਟ ਸਿੰਘ ਢਿੱਲੋਂ ਆਲੀਵਾਲ ਅਤੇ ਨੰਬਰਦਾਰ ਧਰਮ ਸਿੰਘ ਭਰੋਵਾਲ ਖੁਰਦ ਨੇ ਕੀਤਾ। ਉਨ੍ਹਾਂ ਕਿਹਾ ਕਿ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਲੋਂ ਅਕਾਲੀ ਦਲ ਵਾਰਿਸ ਪੰਜਾਬ ਦੀ ਮਜ਼ਬੂਤੀ ਲਈ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ, ਜਿਸ ਦਾ ਲਾਭ ਜਥੇਬੰਦੀ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਮਿਲੇਗਾ। ਦੋਵੇਂ ਆਗੂਆਂ ਨੇ ਮੌਜੂਦਾ ਸਮੇਂ ਦੀ ਗੱਲ ਕਰਦਿਆਂ ਕਿਹਾ ਕਿ ਪੰਜਾਬ ਅੱਜ ਨਸ਼ਿਆਂ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ, ਜਿਸ ਦਾ ਸਭ ਤੋਂ ਵੱਧ ਮਾੜਾ ਪ੍ਰਭਾਵ ਸੂਬੇ ਦੇ ਨੌਜਵਾਨਾਂ ’ਤੇ ਪੈ ਰਿਹਾ ਹੈ। ਨਸ਼ਿਆਂ ਕਾਰਨ ਜਿੱਥੇ ਅਨੇਕਾਂ ਪਰਿਵਾਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਪੰਜਾਬ ਦੀ ਨੌਜਵਾਨ ਪੀੜ੍ਹੀ ਦਾ ਭਵਿੱਖ ਵੀ ਖ਼ਤਰੇ ਵਿੱਚ ਪੈ ਰਿਹਾ ਹੈ। ਇਸ ਸਮੱਸਿਆ ਦੇ ਹੱਲ ਲਈ ਸਿਰਫ਼ ਬਿਆਨਬਾਜ਼ੀ ਦੀ ਬਜਾਏ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਦੇ ਨਾਲ-ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਉਨ੍ਹਾਂ ਲਈ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨ ਅਤੇ ਖੇਡਾਂ ਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਪ੍ਰਗਟ ਸਿੰਘ ਢਿੱਲੋਂ ਅਤੇ ਧਰਮ ਸਿੰਘ ਭਰੋਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਬਿਹਤਰ ਸੜਕਾਂ, ਮਿਆਰੀ ਸਿੱਖਿਆ, ਸਿਹਤ ਸਹੂਲਤਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਤਰੱਕੀ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਕਾਸ ਕਾਰਜਾਂ ਨੂੰ ਬਰਾਬਰ ਮਹੱਤਵ ਦਿੱਤਾ ਜਾਣਾ ਚਾਹੀਦਾ ਹੈ, ਤਾਂ ਜੋ ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਲਈ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਨੌਜਵਾਨਾਂ ਨੂੰ ਸਹੀ ਦਿਸ਼ਾ ਦੇ ਕੇ ਉਨ੍ਹਾਂ ਦੀ ਸਮਰੱਥਾ ਅਨੁਸਾਰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਕੇ ਅਤੇ ਸਿੱਖਿਆ ਤੇ ਖੇਡਾਂ ਨੂੰ ਉਤਸ਼ਾਹਿਤ ਕਰਕੇ ਹੀ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ ’ਤੇ ਲਿਆਂਦਾ ਜਾ ਸਕਦਾ ਹੈ।