ਗੁਰਦੁਆਰਾ ਸ੍ਰੀ ਮੰਜੀ ਸਾਹਿਬ ’ਚ ਗੋਲੀ ਚੱਲਣ ਦੀ ਘਟਨਾ ਬਹੁਤ ਹੀ ਨਿੰਦਣਯੋਗ-ਜਥੇਦਾਰ ਤਲਵੰਡੀ
ਗੁਰੂਸਰ ਸੁਧਾਰ, 30 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਿਸ਼ਾਹੀ ਦਸਵੀਂ ਰਾਜੋਆਣਾ ਕਲਾਂ ਵਿਖੇ ਦੋ ਨਕਾਬਪੋਸ਼ ਵਿਅਕਤੀਆਂ ਵਲੋਂ ਮੁੱਖ ਸੇਵਾਦਾਰ ਬਾਬਾ ਬਲਦੇਵ ਸਿੰਘ ਦੇ ਰਿਹਾਇਸ਼ੀ ਕਮਰੇ ’ਤੇ ਗੋਲੀ ਚਲਾਉਣ ਦੀ ਘਟਨਾ ਦੀ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਜਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਕਿਹਾ ਕਿ ਗੁਰੂ ਘਰ ਨੂੰ ਨਿਸ਼ਾਨਾ ਬਣਾਉਣਾ ਬਹੁਤ ਹੀ ਘਟੀਆ ਹਰਕਤ ਤੇ ਨਿੰਦਣਯੋਗ ਹੈ।
ਅਜੀਤ ਡੈਸਕ
31-10-2026