31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਨੇ ਵਿਦਿਆਰਥੀਆਂ ਦਾ ਟੂਰ ਲਗਾਇਆ

ਸਿੱਧਵਾਂ ਬੇਟ, 30 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਬੀ. ਬੀ.

ਅਜੀਤ ਡੈਸਕ 31-10-2026
ਸਿੱਧਵਾਂ ਬੇਟ, 30 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਲੋਂ ਵਿਦਿਆਰਥੀਆਂ ਦਾ ਟੂਰ ‘ਜੈਪ’ ਲੁਧਿਆਣਾ ਵਿਖੇ ਭੇਜਿਆ। ਇਸ ਟੂਰ ਵਿਚ ਨਰਸਰੀ ਤੋਂ ਪਹਿਲੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਹ ਟੂਰ ਵਿਦਿਆਰਥੀਆਂ ਨੂੰ ਅਨੰਦ ਭਰਪੂਰ ਕਰਕੇ ਅਨੁਸ਼ਾਸਨ ਵਿਚ ਰਹਿਣ, ਮਿਲਵਰਤਣ ਦੀ ਭਾਵਨਾ, ਸਮਾਜਿਕ ਜਾਣਕਾਰੀ ਦੇ ਨਾਲ ਨਾਲ ਨੈਤਿਕ ਗੁਣ ਵੀ ਪ੍ਰਦਾਨ ਕਰਦੇ ਹਨ। ਇਹ ਟੂਰ ਸਕੂਲ ਦੀ ਮੈਨੇਜਮੈਂਟ ਕਮੇਟੀ ਤੇ ਪ੍ਰਿੰਸੀਪਲ ਮੈਡਮ ਮੋਨਾ ਠਾਕੁਰ ਵਲੋਂ ਆਯੋਜਿਤ ਕੀਤਾ। ਵਿਦਿਆਰਥੀਆਂ ਨੂੰ ਸਵੇਰ ਸਮੇਂ ਪ੍ਰਿੰਸੀਪਲ ਮੈਡਮ ਮੋਨਾ ਠਾਕੁਰ ਨੇ ਆਪਣੀ ਰਹਿਨੁਮਾਈ ਹੇਠ ਬੱਚਿਆਂ ਨੂੰ ਸ਼ੁੱਭਕਾਮਨਾਵਾਂ ਦੇ ਕੇ ਰਵਾਨਾ ਕੀਤਾ। ਜੈਪ ਲੁਧਿਆਣਾ ਵਿਖੇ ਪਹੁੰਚ ਕੇ ਬੱਚਿਆਂ ਨੇ ਬਹੁਤ ਸਾਰੀਆਂ ਰਾਈਡਜ਼ ਜਿਵੇਂ ਕਿ ਪੈਂਡੂਲਮ, ਟਰੇਨ, 5ਡੀ ਮੂਵੀ ਆਦਿ ਦਾ ਅਨੰਦ ਮਾਣਿਆ ਅਤੇ ਬਹੁਤ ਮਸਤੀ ਕੀਤੀ। ਇਸ ਤੋਂ ਬਾਅਦ ਵਿਚ ਵਿਦਿਆਰਥੀਆਂ ਨੂੰ ਟਰੈਂਪੋਲਿਨ ਵਿਚ ਲਿਜਾਇਆ, ਜਿਥੇ ਬੱਚਿਆਂ ਨੇ ਜੰਪਿੰਗ ਆਦਿ ਦਾ ਆਨੰਦ ਮਾਣਿਆ। ਉਥੇ ਵੱਖ-ਵੱਖ ਸੰਗੀਤਕ ਧੁਨਾਂ ’ਤੇ ਡਾਂਸ ਕਰਕੇ ਵੀ ਆਪਣਾ ਮਨ ਪ੍ਰਚਾਵਾ ਕੀਤਾ। ਰਾਈਡਜ਼ ਲੈਣ ਤੋਂ ਬਾਅਦ ਬੱਚਿਆਂ ਵਿਚ ਊਰਜਾ ਭਰਨ ਲਈ ਸੰਤੁਲਿਤ ਭੋਜਨ ਖਵਾਇਆ। ਵਾਪਸੀ ’ਤੇ ਸਕੂਲ ਪ੍ਰਬੰਧਕੀ ਕਮੇਟੀ ਅਤੇ ਪ੍ਰਿੰਸੀਪਲ ਮੈਡਮ ਵਲੋਂ ਵਿਦਿਆਥੀਆਂ ਦਾ ਸਵਾਗਤ ਕੀਤਾ। ਇਸ ਤੋਂ ਉਪਰੰਤ ਬੱਚਿਆਂ ਨੂੰ ਆਪਣੇ-ਆਪਣੇ ਸਟੇਸ਼ਨਾਂ ਲਈ ਰਵਾਨਾ ਕੀਤਾ। ਇਸ ਤਰ੍ਹਾਂ ਇਹ ਟੂੂਰ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਲਈ ਇਕ ਯਾਦਗਾਰੀ ਟੂਰ ਹੋ ਨਿੱਬੜਿਆ। ਸਕੂਲ ਦੀ ਪ੍ਰਬੰਧਕੀ ਕਮੇਟੀ ਜਿਸ ਵਿਚ ਚੇਅਰਮੈਨ ਸਨੀ ਅਰੋੜਾ, ਪ੍ਰਧਾਨ ਹਰੀਕ੍ਰਿਸ਼ਨ ਭਗਵਾਨ ਦਾਸ, ਮੈਨੇਜਿੰਗ ਡਾਇਰੈਟਰ ਸ਼ਾਮ ਸੁੰਦਰ ਭਾਰਦਵਾਜ, ਜਨਰਲ ਸੈਕਰੇਟਰੀ ਅੰਜੂ ਬਾਲਾ, ਗਗਨਦੀਪ ਬਾਵਾ ਅਤੇ ਪ੍ਰਿੰਸੀਪਲ ਮੈਡਮ ਮੋਨਾ ਠਾਕੁਰ ਨੇ ਬੱਚਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ 4 ਦੀ ਜਗਰਾਉਂ ਰੈਲੀ ਲਈ ਪਿੰਡਾਂ ਵਿਚ ਸਰਗਰਮੀਆਂ ਤੇਜ਼-ਕਲੇਰ ਅਗਲੀ ਖ਼ਬਰ ਕਾਂਗਰਸ ਦੀ ਸੰਗਰੂਰ ਇਨਸਾਫ਼ ਰੈਲੀ ਸੂਬੇ ’ਚ ਕਾਂਗਰਸ ਸਰਕਾਰ ਬਣਾਉਣ ਦਾ ਮੁੱਢ ਬੰਨ੍ਹੇਗੀ-ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।