ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੀਆਂ ਵਿਦਿਆਰਥਣਾਂ ਨੇ ਲੇਖ ਲਿਖਣ ਅਤੇ ਕੁਇਜ਼ ਮੁਕਾਬਲਿਆਂ ’ਚ ਮਾਰੀਆਂ ਮੱਲਾਂ
ਚੌਂਕੀਮਾਨ, 31 ਅਕਤੂਬਰ (ਤੇਜਿੰਦਰ ਸਿੰਘ ਚੱਢਾ) ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਹਮੇਸ਼ਾ ਹੀ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ, ਵਿੱਦਿਅਕ ਉੱਨਤੀ ਅਤੇ ਬੌਧਿਕ ਪ੍ਰਤਿਭਾ ਨੂੰ ਨਿਖਾਰਨ ਲਈ ਯਤਨਸ਼ੀਲ ਰਿਹਾ ਹੈ। ਪਿਛਲੇ ਦਿਨੀ ਇਸਤਰੀ ਕੌਂਸਲ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਲੁਧਿਆਣਾ ਵਲੋਂ ਵਿਦਿਆਰਥੀਆਂ ਅੰਦਰ ਗੁਰਬਾਣੀ ਪ੍ਰਤੀ ਰੁਚੀ ਪੈਦਾ ਕਰਨ ਅਤੇ ਗੁਰਮਤਿ ਸਿਧਾਂਤਾਂ ਦੀ ਸਮਝ ਵਿਕਸਿਤ ਕਰਨ ਦੇ ਉਦੇਸ਼ ਨਾਲ ‘ਸੋਈ ਦਿਨਸੁ ਸੁਹਾਵੜਾ’ ਪੁਸਤਕ ਦੇ ਅਧਾਰ ਤੇ ਲੇਖ ਲਿਖਣ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ ਸਨ ਜਿਸ ਵਿਚ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੀਆਂ ਵਿਦਿਆਰਥਣਾਂ ਨੇ ਹਿੱਸਾ ਲਿਆ।
ਚੌਂਕੀਮਾਨ, 31 ਅਕਤੂਬਰ (ਤੇਜਿੰਦਰ ਸਿੰਘ ਚੱਢਾ) ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਹਮੇਸ਼ਾ ਹੀ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ, ਵਿੱਦਿਅਕ ਉੱਨਤੀ ਅਤੇ ਬੌਧਿਕ ਪ੍ਰਤਿਭਾ ਨੂੰ ਨਿਖਾਰਨ ਲਈ ਯਤਨਸ਼ੀਲ ਰਿਹਾ ਹੈ। ਪਿਛਲੇ ਦਿਨੀ ਇਸਤਰੀ ਕੌਂਸਲ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਲੁਧਿਆਣਾ ਵਲੋਂ ਵਿਦਿਆਰਥੀਆਂ ਅੰਦਰ ਗੁਰਬਾਣੀ ਪ੍ਰਤੀ ਰੁਚੀ ਪੈਦਾ ਕਰਨ ਅਤੇ ਗੁਰਮਤਿ ਸਿਧਾਂਤਾਂ ਦੀ ਸਮਝ ਵਿਕਸਿਤ ਕਰਨ ਦੇ ਉਦੇਸ਼ ਨਾਲ ‘ਸੋਈ ਦਿਨਸੁ ਸੁਹਾਵੜਾ’ ਪੁਸਤਕ ਦੇ ਅਧਾਰ ਤੇ ਲੇਖ ਲਿਖਣ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ ਸਨ ਜਿਸ ਵਿਚ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੀਆਂ ਵਿਦਿਆਰਥਣਾਂ ਨੇ ਹਿੱਸਾ ਲਿਆ।ਲੇਖ ਮੁਕਾਬਲੇ ਵਿੱਚ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੀ ਵਿਦਿਆਰਥਣ ਸਿਮਰਨਜੀਤ ਕੌਰ ਬੀ.ਏ. ਭਾਗ ਪਹਿਲਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕੀਤਾ ਹੈ। ਕੁਇਜ਼ ਮੁਕਾਬਲੇ ਵਿੱਚ ਮਨਪ੍ਰੀਤ ਕੌਰ ਨੇ ਪਹਿਲਾ ਸਥਾਨ, ਨਵਜੋਤ ਕੌਰ ਬੀ.ਏ. ਭਾਗ ਪਹਿਲਾ ਨੇ ਦੂਜਾ ਸਥਾਨ ਅਤੇ ਸਿਮਰਨਜੀਤ ਕੌਰ ਬੀ.ਏ. ਭਾਗ ਪਹਿਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥਣਾਂ ਦੀ ਇਸ ਸ਼ਾਨਦਾਰ ਪ੍ਰਾਪਤੀ ਤੇ ਕਾਲਜ ਦੇ ਪ੍ਰਿੰਸੀਪਲ ਡਾ. ਸਤਿੰਦਰ ਕੌਰ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅਜਿਹੇ ਅਕਾਦਮਿਕ ਅਤੇ ਬੌਧਿਕ ਮੁਕਾਬਲੇ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਆਤਮ-ਵਿਸ਼ਵਾਸ, ਸੋਚਣ ਦੀ ਸ਼ਕਤੀ ਅਤੇ ਸ਼ਖ਼ਸੀਅਤ ਦੇ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਿਹਨਤ, ਲਗਨ, ਅਨੁਸ਼ਾਸਨ ਅਤੇ ਦ੍ਰਿੜ ਇਰਾਦੇ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ ਅਤੇ ਵਿਦਿਆਰਥਣਾਂ ਨੂੰ ਭਵਿੱਖ ਵਿਚ ਵੀ ਅਜਿਹੇ ਮੁਕਾਬਲਿਆਂ ਵਿਚ ਵੱਧ-ਚੜ੍ਹਕੇ ਭਾਗ ਲੈਣ ਅਤੇ ਆਪਣੀ ਪ੍ਰਤਿਭਾ ਨੂੰ ਨਿਖਾਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਜੇਤੂ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕ ਇੰਚਾਰਜ ਡਾ. ਗੀਤਾਂਜਲੀ ਅਰੋੜਾ ਨੂੰ ਮੁਬਾਰਕਬਾਦ ਦਿੱਤੀ।