ਸੱਤਿਆ ਭਾਰਤੀ ਸਕੂਲ ਪੋਨਾ ਵਿਖੇ ਅਥਲੈਟਿਕਸ ਮੀਟ ਕਰਵਾਈ
ਚੌਂਕੀਮਾਨ, 1 ਨਵੰਬਰ (ਤੇਜਿੰਦਰ ਸਿੰਘ ਚੱਢਾ)- ਸੱਤਿਆ ਭਾਰਤੀ ਸਕੂਲ ਪੋਨਾ ਵਿਖੇ ਅਥਲੈਟਿਕਸ ਮੀਟ ਸਕੂਲ ਮੁਖੀ ਕੰਵਲਦੀਪ ਕੌਰ ਦੀ ਅਗਵਾਈ ਵਿਚ ਸਕੂਲ ਸਟਾਫ਼ ਵਲੋਂ ਕਰਵਾਈ ਗਈ, ਜਿਸ ਦਾ ਉਦਘਾਟਨ ਸਰਪੰਚ ਹਰਪ੍ਰੀਤ ਸਿੰਘ ਰਾਜੂ ਪੋਨਾ ਵਲੋਂ ਕੀਤਾ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਗਤੀਵਿਧੀਆਂ ਵਿਚ ਹਿੱਸਾ ਲਿਆ।
ਚੌਂਕੀਮਾਨ, 1 ਨਵੰਬਰ (ਤੇਜਿੰਦਰ ਸਿੰਘ ਚੱਢਾ)- ਸੱਤਿਆ ਭਾਰਤੀ ਸਕੂਲ ਪੋਨਾ ਵਿਖੇ ਅਥਲੈਟਿਕਸ ਮੀਟ ਸਕੂਲ ਮੁਖੀ ਕੰਵਲਦੀਪ ਕੌਰ ਦੀ ਅਗਵਾਈ ਵਿਚ ਸਕੂਲ ਸਟਾਫ਼ ਵਲੋਂ ਕਰਵਾਈ ਗਈ, ਜਿਸ ਦਾ ਉਦਘਾਟਨ ਸਰਪੰਚ ਹਰਪ੍ਰੀਤ ਸਿੰਘ ਰਾਜੂ ਪੋਨਾ ਵਲੋਂ ਕੀਤਾ ਗਿਆ।ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਗਤੀਵਿਧੀਆਂ ਵਿਚ ਹਿੱਸਾ ਲਿਆ। ਇਸ ਮੌਕੇ ਸਰਪੰਚ ਹਰਪ੍ਰੀਤ ਸਿੰਘ ਰਾਜੂ ਪੋਨਾ ਨੇ ਖੇਡਾਂ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆ ਕਿਹਾ ਕਿ ਅਸੀਂ ਸਖ਼ਤ ਮਿਹਨਤ ਨਾਲ ਮਿੱਥੇ ਟੀਚੇ ਨੂੰ ਪ੍ਰਾਪਤ ਕਰ ਸਕਦੇ ਹਾਂ। ਇਸ ਮੌਕੇ ਸਰਪੰਚ ਹਰਪ੍ਰੀਤ ਸਿੰਘ ਰਾਜੂ ਪੋਨਾ, ਫਲਾਈਟ ਲੈਫਟੀਨੈਂਟ ਸੁਖਮਿੰਦਰ ਸਿੰਘ ਸਿੱਧੂ ਤੇ ਸਕੂਲ ਮੁਖੀ ਕੰਵਲਦੀਪ ਕੌਰ ਦੀ ਅਗਵਾਈ ਵਿਚ ਸਕੂਲ ਸਟਾਫ਼ ਵਲੋਂ ਜੇਤੂ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਕੂਲ ਮੁਖੀ ਕੰਵਲਦੀਪ ਕੌਰ ਦੀ ਅਗਵਾਈ ਵਿਚ ਸਕੂਲ ਸਟਾਫ਼ ਨੇ ਸਰਪੰਚ ਹਰਪ੍ਰੀਤ ਸਿੰਘ ਰਾਜੂ ਪੋਨਾ ਤੇ ਫਲਾਈਟ ਲੈਫਟੀਨੈਂਟ ਸੁਖਮਿੰਦਰ ਸਿੰਘ ਸਿੱਧੂ ਦਾ ਸਨਮਾਨ ਕੀਤਾ। ਇਸ ਮੌਕੇ ਪਰਮਜੋਤ ਕੌਰ, ਊਸ਼ਾ ਰਾਣੀ, ਹਰਪ੍ਰੀਤ ਕੌਰ, ਰਿੰਕੂ ਸੋਲਾਕੀ, ਲਵਪ੍ਰੀਤ ਕੌਰ, ਨਿਰਮਲਾ ਬਾਲਾ ਤੇ ਗੁਰਦੀਪ ਸਿੰਘ ਆਦਿ ਹਾਜ਼ਰ ਸਨ।