05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਸਰਦਾਰ ਭਰਪੂਰ ਸਿੰਘ ਪਬਲਿਕ ਸਕੂਲ ’ਚ ਸਲਾਨਾ ਖੇਡ ਮੁਕਾਬਲੇ ਕਰਵਾਏ

ਰਾਏਕੋਟ, 4 ਨਵੰਬਰ (ਸੁਸ਼ੀਲ)- ਨੇੜਲੇ ਪਿੰਡ ਤਲਵੰਡੀ ਰਾਏ ਦੇ ਸਰਦਾਰ ਭਰਪੂਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਮਨਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਸਕੂਲ ਦੇ ਸਲਾਨਾ ਖੇਡ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸਕੂਲ ਵਿਦਿਆਰਥੀਆਂ ਵਲੋਂ ਪੂਰੇ ਉਤਸ਼ਾਹ ਨਾਲ ਭਾਗ ਲਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਪ੍ਰਿੰਸੀਪਲ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਦੌਰਾਨ ਦੌੜਾਂ, ਲੰਬੀ ਛਲਾਂਗ, ਰੱਸਾਕਸ਼ੀ, ਖੋ- ਖੋ, ਫੁੱਟਬਾਲ ਅਤੇ ਹੋਰ ਕਈ ਖੇਡ ਮੁਕਾਬਲੇ ਕਰਵਾਏ ਗਏ।

ਅਜੀਤ ਡੈਸਕ 05-11-2026
ਰਾਏਕੋਟ, 4 ਨਵੰਬਰ (ਸੁਸ਼ੀਲ)- ਨੇੜਲੇ ਪਿੰਡ ਤਲਵੰਡੀ ਰਾਏ ਦੇ ਸਰਦਾਰ ਭਰਪੂਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਮਨਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਸਕੂਲ ਦੇ ਸਲਾਨਾ ਖੇਡ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸਕੂਲ ਵਿਦਿਆਰਥੀਆਂ ਵਲੋਂ ਪੂਰੇ ਉਤਸ਼ਾਹ ਨਾਲ ਭਾਗ ਲਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਪ੍ਰਿੰਸੀਪਲ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਦੌਰਾਨ ਦੌੜਾਂ, ਲੰਬੀ ਛਲਾਂਗ, ਰੱਸਾਕਸ਼ੀ, ਖੋ- ਖੋ, ਫੁੱਟਬਾਲ ਅਤੇ ਹੋਰ ਕਈ ਖੇਡ ਮੁਕਾਬਲੇ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿਚ ਸਕੂਲ ਦੀਆਂ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਬੋਲਦੇ ਹੋਏ ਮਨਪ੍ਰੀਤ ਸਿੰਘ ਨੇ ਖੇਡ ਮੁਕਾਬਲਿਆਂ ਵਿਚ ਭਾਗ ਲਾਣੇ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ ਕਿਹਾ ਕਿ ਇੱਕ ਤੰਦਰੁਸਤ ਸਰੀਰ ਹੀ ਇਕ ਤੰਦਰੁਸਤ ਸਮਾਜ ਦੀ ਸਿਰਜਣਾ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਜੀਵਨ ਵਿਚ ਖੇਡਾਂ ਅਹਿਮ ਸਥਾਨ ਰੱਖਦੀਆਂ ਹਨ ਇਸ ਲਈ ਹਰੇਕ ਵਿਦਿਆਰਥੀ ਨੂੰ ਚਾਹੀਦਾ ਹੈ ਕਿ ਉਹ ਵੱਧ ਚੜ੍ਹਕੇ ਖੇਡ ਮੁਕਾਬਲਿਆਂ ਵਿਚ ਭਾਗ ਲਵੇ। ਇਸ ਮੌਕੇ ਵੱਖ ਵੱਖ ਖੇਡ ਮੁਕਾਬਲਿਆਂ ਦੌਰਾਨ ਜਿੱਤ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਮਨਪ੍ਰੀਤ ਸਿੰਘ ਵਲੋਂ ਸਕੂਲ ਸਟਾਫ਼ ਦੇ ਸਹਿਯੋਗ ਨਾਲ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਵਾਈਸ ਪ੍ਰਿੰਸੀਪਲ ਗੁਰਜੀਤ ਕੌਰ ਤੋਂ ਇਲਾਵਾ ਹੋਰ ਵੀ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਜਸਵੰਤ ਸਿੰਘ ਧਾਲੀਆਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਲੁਧਿਆਣਾ ਦਿਹਾਤੀ ਦੇ ਜਨਰਲ ਸਕੱਤਰ ਨਿਯੁਕਤ ਅਗਲੀ ਖ਼ਬਰ ਸੇਂਟ ਜ਼ੇਵੀਅਰ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਮੋਰਨੀ ਹਿੱਲਜ਼ ਤੇ ਗੁਰਦੁਆਰਾ ਨਾਡਾ ਸਾਹਿਬ ਜੀ ਦੇ ਕੀਤੇ ਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।