ਜੱਗਾ ਹਿੱਸੋਵਾਲ ਦੀ ਅਗਵਾਈ ’ਚ ਕਾਂਗਰਸ ਦੀ ਸੰਗਰੂਰ ਰੈਲੀ ’ਚ ਸ਼ਾਮਿਲ ਹੋਣ ਲਈ ਵਰਕਰਾਂ ਦਾ ਜਥਾ ਰਵਾਨਾ
ਜਗਰਾਉਂ, 4 ਨਵੰਬਰ (ਗੁਰਦੀਪ ਸਿੰਘ ਮਲਕ)- ਸੰਗਰੂਰ ਵਿੱਖੇ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਸ੍ਰੀ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਈ ਇਨਸਾਫ਼ ਰੈਲੀ ਵਿਚ ਜਗਰਾਉਂ ਦੇ ਕਾਂਗਰਸੀਆਂ ਵਲੋਂ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ ਗਈ। ਵਿਧਾਨ ਸਭਾ ਹਲਕਾ ਜਗਰਾਓ ਕਾਂਗਰਸ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਜਗਤਾਰ ਸਿੰਘ ਹਿੱਸੋਵਾਲ ਦੀ ਅਗਵਾਈ ਵਿੱਚ ਅੱਜ ਜਗਰਾਉਂ ਤੋਂ ਹਜ਼ਾਰਾਂ ਕਾਂਗਰਸੀ ਵਰਕਰਾਂ ਦਾ ਵਿਸ਼ਾਲ ਜੱਥਾ ਰਵਾਨਾ ਹੋਇਆ।
ਜਗਰਾਉਂ, 4 ਨਵੰਬਰ (ਗੁਰਦੀਪ ਸਿੰਘ ਮਲਕ)- ਸੰਗਰੂਰ ਵਿੱਖੇ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਸ੍ਰੀ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਈ ਇਨਸਾਫ਼ ਰੈਲੀ ਵਿਚ ਜਗਰਾਉਂ ਦੇ ਕਾਂਗਰਸੀਆਂ ਵਲੋਂ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ ਗਈ। ਵਿਧਾਨ ਸਭਾ ਹਲਕਾ ਜਗਰਾਓ ਕਾਂਗਰਸ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਜਗਤਾਰ ਸਿੰਘ ਹਿੱਸੋਵਾਲ ਦੀ ਅਗਵਾਈ ਵਿੱਚ ਅੱਜ ਜਗਰਾਉਂ ਤੋਂ ਹਜ਼ਾਰਾਂ ਕਾਂਗਰਸੀ ਵਰਕਰਾਂ ਦਾ ਵਿਸ਼ਾਲ ਜੱਥਾ ਰਵਾਨਾ ਹੋਇਆ। ਜਥੇ ਦੀ ਅਗਵਾਈ ਕਰਦਿਆਂ ਜਗਤਾਰ ਸਿੰਘ ਜੱਗਾ ਹਿੱਸੋਵਾਲ ਨੇ ਕਿਹਾ ਕਿ ਪੰਜਾਬ ’ਚ ਇਸ ਮੌਕੇ ਕਾਂਗਰਸ ਦੀ ਹਨੇਰੀ ਚੱਲ ਰਹੀ ਹੈ। ਜਗਰਾਉਂ ਤੋਂ ਕਾਂਗਰਸੀ ਵਰਕਰ ਸਾਬਕਾ ਵਿਧਾਇਕ ਜੱਗਾ ਹਿੱਸੋਵਾਲ ਦੀ ਅਗਵਾਈ ’ਚ ਬੱਸਾਂ ਤੇ ਕਾਰਾਂ ਦੇ ਵਿਸ਼ਾਲ ਕਾਫ਼ਲੇ ਰਾਹੀਂ ਰਵਾਨਾ ਹੋਏ। ਇਸ ਕਾਫ਼ਲੇ ਵਿਚ ਕਾਂਗਰਸ ਜਗਰਾਉਂ ਬਲਾਕ ਦੇ ਪ੍ਰਧਾਨ ਨਵਦੀਪ ਸਿੰਘ ਗਰੇਵਾਲ, ਸ਼ਹਿਰੀ ਪ੍ਰਧਾਨ ਹਰਪ੍ਰੀਤ ਸਿੰਘ ਗਰੇਵਾਲ, ਮਨਜਿੰਦਰ ਸਿੰਘ ਡੱਲਾ, ਸਵਰਨ ਸਿੰਘ ਰਾਮਗੜ੍ਹ ਭੁੱਲਰ, ਸਰਪੰਚ ਗੁਰਵਿੰਦਰ ਸਿੰਘ ਪੋਨਾ, ਕੁਲਵੰਤ ਸਿੰਘ ਡਾਂਗੀਆਂ, ਸਾਬਕਾ ਸਰਪੰਚ ਦਰਸ਼ਨ ਸਿੰਘ ਡਾਂਗੀਆ, ਸਰਪੰਚ ਕੁਲਦੀਪ ਸਿੰਘ ਬੋਦਲ ਵਾਲਾ, ਸਰਪੰਚ ਹਰਦੀਪ ਸਿੰਘ ਲਾਲੀ ਅਲੀਗੜ੍ਹ, ਸਰਪੰਚ ਗੁਰਚਰਨ ਸਿੰਘ ਗਾਲਬ ਕਲਾਂ, ਸਾਬਕਾ ਸਰਪੰਚ ਜਸਬੀਰ ਸਿੰਘ ਲੱਖਾ, ਸਰਪੰਚ ਹਰਜੀਤ ਸਿੰਘ ਲੱਖਾ, ਸਾਬਕਾ ਸਰਪੰਚ ਸਰਬਜੀਤ ਸਿੰਘ ਸੇਰਪੁਰ ਕਲਾ, ਗੁਰਪ੍ਰੀਤ ਸਿੰਘ ਗਾਲਿਬ ਖੁਰਦ, ਅਮਰਜੀਤ ਸਿੰਘ ਗਾਲਬ ਖੁਰਦ, ਸਰਪੰਚ ਅਜੀਤ ਪਾਲ ਸਿੰਘ ਅਮਰਗੜ੍ਹ ਕਲੇਰਾਂ, ਸਰਪੰਚ ਜਸਬੀਰ ਸਿੰਘ ਪਰਜੀਆਂ ਬਿਹਾਰੀਪੁਰ, ਸਰਪੰਚ ਨਾਹਰ ਸਿੰਘ ਕੰਨੀਆਂ, ਸਾਬਕਾ ਸਰਪੰਚ ਜੀਵਨ ਸਿੰਘ ਬਾਘੀਆਂ, ਸਾਬਕਾ ਸਰਪੰਚ ਜਤਿੰਦਰ ਸਿੰਘ ਸਫੀਪੁਰਾ, ਸਰਪੰਚ ਰਣਜੀਤ ਸਿੰਘ ਸਫੀਪੁਰਾ, ਸਰਪੰਚ ਹਰਜੀਤ ਸਿੰਘ ਸਾਬਕਾ ਸਰਪੰਚ ਗੁਰਮੀਤ ਸਿੰਘ ਅੱਬੂਪੁਰਾ, ਹਰਜੀਤ ਸਿੰਘ ਖ਼ਾਲਸਾ ਸੰਮਤੀ ਮੈਂਬਰ, ਬਲਦੇਵ ਸਿੰਘ ਅਖਾੜਾ, ਸਰਪੰਚ ਗੁਰਮੇਲ ਸਿੰਘ ਮੱਲ੍ਹਾ, ਸਿਮਰਨ ਸਿੰਘ ਮੱਲ੍ਹਾਂ, ਰਜਿੰਦਰ ਸਿੰਘ ਚਕਰ, ਬਲਦੇਵ ਸਿੰਘ ਚਕਰ, ਗੁਰਵਿੰਦਰ ਕੌਰ ਸਿਵੀਆ, ਡਾਕਟਰ ਸੁਖਵਿੰਦਰ, ਜਸਦੇਵ ਸਿੰਘ ਕਾਉਂਕੇ ਕਲਾਂ, ਸਰਪੰਚ ਸੁਖਵਿੰਦਰ ਸਿੰਘ ਗਗੜਾ, ਸਰਪੰਚ ਕੁਲਦੀਪ ਸਿੰਘ ਸਿੱਧਵਾਂ ਕਲਾਂ, ਸੁਖਦੇਵ ਸਿੰਘ ਗਿੱਦੜਵਿੰਡੀ, ਪਰਮਾ ਰਸੂਲਪੁਰ, ਸਰਪੰਚ ਸਰਬਣ ਸਿੰਘ ਚੀਮਨਾਂ ਦਰਸ਼ਨ ਸਿੰਘ ਚੀਮਨਾ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜ਼ਰ ਸਨ। 04Jag20