06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਕੈਂਬਰਿਜ਼ ਮਾਡਰਨ ਸਕੂਲ ਦੇ ਵਿਦਿਆਰਥੀਆਂ ਨੇ ਕਰਾਟੇ ਮੁਕਾਬਲਿਆਂ ’ਚ ਜਿੱਤੇ ਤਗਮੇ

ਮਲੌਦ, 5 ਨਵੰਬਰ (ਸਹਾਰਨ ਮਾਜਰਾ)- ਕੈਂਬਰਿਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਚੋਮੋਂ ਮਲੌਦ ਦੇ ਵਿਦਿਆਰਥੀਆਂ ਨੇ ਕਰਾਟੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ, ਸਿਲਵਰ ਅਤੇ ਬ੍ਰੋਨਜ਼ ਮੈਡਲ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 06-11-2026
ਮਲੌਦ, 5 ਨਵੰਬਰ (ਸਹਾਰਨ ਮਾਜਰਾ)- ਕੈਂਬਰਿਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਚੋਮੋਂ ਮਲੌਦ ਦੇ ਵਿਦਿਆਰਥੀਆਂ ਨੇ ਕਰਾਟੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ, ਸਿਲਵਰ ਅਤੇ ਬ੍ਰੋਨਜ਼ ਮੈਡਲ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪ੍ਰਿੰਸੀਪਲ ਸੰਜੀਵ ਮੋਦਗਿੱਲ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਹਰਮਨਪ੍ਰੀਤ ਕੌਰ ਨੇ ਗੋਲਡ ਮੈਡਲ ਹਾਸਲ ਕੀਤਾ। ਜਦਕਿ ਏਕਮਜੀਤ ਸਿੰਘ, ਸਿਮਰਜੋਤ ਕੌਰ ਤੇ ਭਵਨੀਤ ਸ਼ਰਮਾ ਨੇ ਸਿਲਵਰ ਮੈਡਲ ਪ੍ਰਾਪਤ ਕੀਤੇ। ਇਸ ਤੋਂ ਇਲਾਵਾ ਕਰਮਨਜੋਤ ਕੌਰ, ਜਿਤੀਸ਼ਾ ਦੂਆ, ਹਰਮਨਜੋਤ ਕੌਰ, ਕਾਜਲ, ਮਹਿਕ, ਨਵੀ ਸ਼ਰਮਾ, ਜਸਲੀਨ ਕੌਰ, ਰਮਨਦੀਪ ਸਿੰਘ ਅਤੇ ਕੋਮਲਪ੍ਰੀਤ ਕੌਰ ਨੇ ਬ੍ਰੋਨਜ਼ ਮੈਡਲ ਜਿੱਤ ਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ। ਇਸ ਸਫਲਤਾ ਪਿੱਛੇ ਕਰਾਟੇ ਕੋਚ ਰਾਜਵਿੰਦਰ ਕੌਰ ਦੀ ਮਿਹਨਤ ਦਾ ਅਹਿਮ ਯੋਗਦਾਨ ਰਿਹਾ। ਸਕੂਲ ਦੇ ਪ੍ਰਿੰਸੀਪਲ ਸੰਜੀਵ ਮੋਦਗਿਲ ਅਤੇ ਵਾਈਸ ਪ੍ਰਿੰਸੀਪਲ ਕਰਮਦੀਪ ਕੌਰ ਨੇ ਜੇਤੂ ਵਿਦਿਆਰਥੀਆਂ, ਕੋਚ ਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਮਿਹਨਤ ਦੀ ਭਾਵਨਾ ਪੈਦਾ ਕਰਦੀਆਂ ਹਨ। ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਸਫਲਤਾਵਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਲੋਕ ਸੇਵਾ ਸੁਸਾਇਟੀ ਨੇ ਵਿਦਿਆਰਥੀਆਂ ਦੀ ਸਕਾਲਰਸ਼ਿੱਪ ਲਈ ਦਿੱਤੀ ਰਾਸ਼ੀ ਅਗਲੀ ਖ਼ਬਰ ਬ੍ਰਿਟਿਸ਼ ਕਾਨਵੈਂਟ ਸਕੂਲ ਫਤਿਹਪੁਰ ਦੇ ਵਿਦਿਆਰਥੀਆਂ ਨੇ ਹੋਪਅੱਪ ਜ਼ੀਰਕਪੁਰ ’ਚ ਮਾਣਿਆ ਆਨੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।