ਸਰਕਾਰੀ ਹਾਈ ਸਕੂਲ ਗਗੜਾ ਵਿਖੇ ‘ਬਜ਼ੁਰਗ ਸਾਡਾ ਮਾਣ’ ਪ੍ਰੋਗਰਾਮ ਕਰਵਾਇਆ
ਜਗਰਾਉਂ, 5 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਸਰਕਾਰੀ ਹਾਈ ਸਕੂਲ ਗਗੜਾ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ’ਤੇ ‘ਬਜ਼ੁਰਗ ਸਾਡਾ ਮਾਣ’ ਪ੍ਰੋਗਰਾਮ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ। ਜਿਸ ਵਿੱਚ ਬੱਚਿਆਂ ਨੂੰ ਬਜ਼ੁਰਗਾਂ ਦੀ ਮਹੱਤਤਾ ਅਤੇ ਉਨ੍ਹਾਂ ਦੇ ਸਨਮਾਨ ਬਾਰੇ ਜਾਣਕਾਰੀ ਦਿੱਤੀ ਗਈ।
ਅਜੀਤ ਡੈਸਕ
06-11-2026