06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸ੍ਰੀ ਗੁਰੂ ਰਾਮਦਾਸ ਕਾਲਜ ਹਲਵਾਰਾ ਦੇ ਚੇਅਰਮੈਨ ਵਲੋਂ ਗਰੀਨ ਦੀਵਾਲੀ ਮਨਾਉਣ ਦੀ ਅਪੀਲ

ਹਲਵਾਰਾ, 5 ਨਵੰਬਰ (ਮਨਦੀਪ ਸਿੰਘ ਉੱਭੀ)- ਸ੍ਰੀ ਗੁਰੂ ਰਾਮਦਾਸ ਕਾਲਜ ਹਲਵਾਰਾ ਦੇ ਚੇਅਰਮੈਨ ਰਣਜੀਤ ਸਿੰਘ ਵੱਲੋਂ ਕਾਲਜ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਗਰੀਨ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਵਾਤਾਵਰਨ ਦੀ ਸੰਭਾਲ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣੀ ਚਾਹੀਦੀ ਹੈ।

ਚੇਅਰਮੈਨ ਰਣਜੀਤ ਸਿੰਘ 06-11-2026
ਹਲਵਾਰਾ, 5 ਨਵੰਬਰ (ਮਨਦੀਪ ਸਿੰਘ ਉੱਭੀ)- ਸ੍ਰੀ ਗੁਰੂ ਰਾਮਦਾਸ ਕਾਲਜ ਹਲਵਾਰਾ ਦੇ ਚੇਅਰਮੈਨ ਰਣਜੀਤ ਸਿੰਘ ਵੱਲੋਂ ਕਾਲਜ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਗਰੀਨ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਵਾਤਾਵਰਨ ਦੀ ਸੰਭਾਲ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਟਾਕਿਆਂ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਅਤੇ ਇਸ ਦਾ ਮਾੜਾ ਪ੍ਰਭਾਵ ਮਨੁੱਖੀ ਸਿਹਤ ਦੇ ਨਾਲ-ਨਾਲ ਪਸ਼ੂ-ਪੰਛੀਆਂ ਉੱਤੇ ਵੀ ਪੈਂਦਾ ਹੈ। ਇਸ ਲਈ ਸਾਨੂੰ ਦੀਵਾਲੀ ਦੇ ਪਵਿੱਤਰ ਤਿਉਹਾਰ ਨੂੰ ਦੀਵੇ ਜਗਾ ਕੇ, ਮਠਿਆਈਆਂ ਵੰਡ ਕੇ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦਿਆਂ ਮਨਾਉਣਾ ਚਾਹੀਦਾ ਹੈ। ਇਸ ਮੌਕੇ ਚੇਅਰਮੈਨ ਰਣਜੀਤ ਸਿੰਘ ਨੇ ਸਮੂਹ ਵਿਦਿਆਰਥੀਆਂ, ਅਧਿਆਪਕਾਂ, ਸਟਾਫ਼ ਅਤੇ ਇਲਾਕਾ ਨਿਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੰਦਿਆਂ ਕਾਮਨਾ ਕੀਤੀ ਕਿ ਇਹ ਤਿਉਹਾਰ ਸਾਰਿਆਂ ਦੇ ਜੀਵਨ ਵਿੱਚ ਖੁਸ਼ਹਾਲੀ, ਸੁੱਖ-ਸ਼ਾਂਤੀ ਅਤੇ ਤਰੱਕੀ ਲੈ ਕੇ ਆਵੇ। 05Jag02 ਚੇਅਰਮੈਨ ਰਣਜੀਤ ਸਿੰਘ
ਪਿਛਲੀ ਖ਼ਬਰ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਲਈ ਪ੍ਰੇਮ ਸਿੰਘ ਭੰਗੂ ਵਰਕਰਾਂ ਦਾ ਕਾਫ਼ਲਾ ਲੈ ਕੇ ਹੋਏ ਰਵਾਨਾ ਅਗਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਅੰਤਰ-ਸਕੂਲ ਮੁਕਾਬਲਿਆਂ ’ਚ ਮਾਰੀਆਂ ਮੱਲਾਂ ਮਾਈਮ ਕੈਟਾਗਿਰੀ ’ਚ ਪਹਿਲਾ ਸਥਾਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।