07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸੈਕਰਡ ਹਾਰਟ ਸਕੂਲ ਜਗਰਾਉਂ ਵਿਖੇ ਸਾਲਾਨਾ ਖੇਡ ਸਮਾਰੋਹ ਕਰਵਾਇਆ

ਜਗਰਾਉਂ, 6 ਨਵੰਬਰ (ਵਿਨੋਦ ਕੁਮਾਰ)- ਸੈਕਰਡ ਹਾਰਟ ਸਕੂਲ ਜਗਰਾਉਂ ਵਿਖੇ ਸਾਲਾਨਾ ਖੇਡ ਸਮਾਗਮ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਸ਼ਾਨਦਾਰ ਖੇਡ ਸਮਾਗਮ ਵਿੱਚ ਦੇਸ਼ ਦਾ ਨਾਮ ਦੁਨੀਆ ਭਰ ਵਿਚ ਰੌਸ਼ਨ ਕਰਨ ਵਾਲੀ ਜੂਨੀਅਰ ਬਾਕਸਿੰਗ ਵਰਲਡ ਚੈਂਪੀਅਨ ਮਿਸ ਮਨਦੀਪ ਕੌਰ ਸੰਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਅਜੀਤ ਡੈਸਕ 07-11-2026
ਜਗਰਾਉਂ, 6 ਨਵੰਬਰ (ਵਿਨੋਦ ਕੁਮਾਰ)- ਸੈਕਰਡ ਹਾਰਟ ਸਕੂਲ ਜਗਰਾਉਂ ਵਿਖੇ ਸਾਲਾਨਾ ਖੇਡ ਸਮਾਗਮ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਸ਼ਾਨਦਾਰ ਖੇਡ ਸਮਾਗਮ ਵਿੱਚ ਦੇਸ਼ ਦਾ ਨਾਮ ਦੁਨੀਆ ਭਰ ਵਿਚ ਰੌਸ਼ਨ ਕਰਨ ਵਾਲੀ ਜੂਨੀਅਰ ਬਾਕਸਿੰਗ ਵਰਲਡ ਚੈਂਪੀਅਨ ਮਿਸ ਮਨਦੀਪ ਕੌਰ ਸੰਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਕੂਲ ਪ੍ਰਬੰਧਕਾਂ, ਸਟਾਫ਼ ਤੇ ਵਿਦਿਆਰਥੀਆਂ ਵਲੋਂ ਉਨ੍ਹਾਂ ਦਾ ਉੱਥੇ ਪਹੁੰਚਣ ’ਤੇ ਨਿੱਘਾ ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਇਕ ਭਗਤੀ ਨਾਚ ਨਾਲ ਕੀਤੀ ਗਈ। ਇਸ ਖੇਡ ਸਮਾਰੋਹ ਦੀ ਸ਼ੁਰੂਆਤ ਮੁੱਖ ਮਹਿਮਾਨ ਮਨਦੀਪ ਕੌਰ ਸੰਧੂ ਵਲੋਂ ਸ਼ਮਾਂ ਰੌਸ਼ਨ ਕਰਕੇ ਤੇ ਖੇਡ ਮਾਰਚ ਪਾਸਟ ਦੀ ਸਲਾਮੀ ਲੈ ਕੇ ਕੀਤੀ ਗਈ। ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਜਿਵੇਂ ਕਿ ਦੌੜਾਂ, ਲੌਂਗ ਜੰਪ ਤੇ ਹੋਰ ਰੌਚਕ ਖੇਡਾਂ ਵਿਚ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਤੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਵਿਸ਼ਵ ਚੈਂਪੀਅਨ ਮਨਦੀਪ ਕੌਰ ਸੰਧੂ ਨੇ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਇਕ ਅਹਿਮ ਹਿੱਸਾ ਹਨ, ਜੋ ਸਾਨੂੰ ਅਨੁਸ਼ਾਸਨ ਤੇ ਸਖ਼ਤ ਮਿਹਨਤ ਦੀ ਪ੍ਰੇਰਨਾ ਦਿੰਦੀਆਂ ਹਨ। ਉਨ੍ਹਾਂ ਨੇ ਆਪਣੇ ਬਾਕਸਿੰਗ ਦੇ ਸਫ਼ਰ ਤੇ ਅਨੁਭਵ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਜੀਵਨ ਵਿਚ ਕਦੇ ਹਾਰ ਨਾ ਮੰਨਣ ਅਤੇ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਨਿਰੰਤਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿਚ ਮੁੱਖ ਮਹਿਮਾਨ ਮਨਦੀਪ ਕੌਰ ਸੰਧੂ ਅਤੇ ਸਕੂਲ ਦੇ ਪ੍ਰਿੰਸੀਪਲ ਐਨ. ਸੀ. ਜੋਸਫ, ਵਾਈਸ ਪ੍ਰਿੰਸੀਪਲ ਵਿਨੀਤਾ ਤੇ ਹੋਰਾਂ ਵਲੋਂ ਜੇਤੂ ਖਿਡਾਰੀਆਂ ਨੂੰ ਮੈਡਲ ਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਿਸਟਰ ਐਨਸੀ ਜੋਸਫ ਨੇ ਮਨਦੀਪ ਕੌਰ ਸੰਧੂ ਨੂੰ ਇੱਕ ਵਿਸ਼ੇਸ਼ ਯਾਦਗਾਰੀ ਚਿੰਨ੍ਹ ਭੇਟ ਕਰਕੇ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੀ ਮੌਜੂਦਗੀ ਨੇ ਬੱਚਿਆਂ ਵਿੱਚ ਖੇਡਾਂ ਪ੍ਰਤੀ ਇਕ ਨਵਾਂ ਜੋਸ਼ ਭਰ ਦਿੱਤਾ ਹੈ।
ਪਿਛਲੀ ਖ਼ਬਰ ਪਿੰਡ ਮਲਕ ’ਚ ਬਾਬਾ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਦਿਹਾੜਾ 11 ਨੂੰ ਮਨਾਇਆ ਜਾਵੇਗਾ ਅਗਲੀ ਖ਼ਬਰ ਨੱਥੋਵਾਲ ਸਕੂਲ ’ਚ ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।