07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਬਲੌਜ਼ਮ ਸਕੂਲ ਵਿਖੇ ਗ੍ਰੀਨ ਦੀਵਾਲੀ ਮਨਾਉਂਣ ਦਾ ਦਿੱਤਾ ਸੰਦੇਸ਼

ਜਗਰਾਉਂ, 6 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਬਲੌਜ਼ਮ ਕਾਨਵੈਂਟ ਸਕੂਲ ਵਿਖੇ ਗ੍ਰੀਨ ਦੀਵਾਲੀ ਮਨਾਉਣ ਦੇ ਉਦੇਸ਼ ਨੂੰ ਮੁੱਖ ਰੱਖਦਿਆਂ ਵਿਦਿਆਰਥੀਆਂ ਵਿਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਵੱਖ-ਵੱਖ ਰਚਨਾਤਮਕ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਤੀਜੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਦੀਵੇ ਤੇ ਮੋਮਬੱਤੀਆਂ ਸਜਾਉਣ ਦੀ ਗਤੀਵਿਧੀ ਕਰਵਾਈ ਗਈ, ਜਿਸ ਵਿੱਚ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 07-11-2026
ਜਗਰਾਉਂ, 6 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਬਲੌਜ਼ਮ ਕਾਨਵੈਂਟ ਸਕੂਲ ਵਿਖੇ ਗ੍ਰੀਨ ਦੀਵਾਲੀ ਮਨਾਉਣ ਦੇ ਉਦੇਸ਼ ਨੂੰ ਮੁੱਖ ਰੱਖਦਿਆਂ ਵਿਦਿਆਰਥੀਆਂ ਵਿਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਵੱਖ-ਵੱਖ ਰਚਨਾਤਮਕ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਤੀਜੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਦੀਵੇ ਤੇ ਮੋਮਬੱਤੀਆਂ ਸਜਾਉਣ ਦੀ ਗਤੀਵਿਧੀ ਕਰਵਾਈ ਗਈ, ਜਿਸ ਵਿੱਚ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸੇ ਤਰ੍ਹਾਂ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਤੋਰਣ ਬਣਾਉਣ ਦੀ ਗਤੀਵਿਧੀ ਕਰਵਾਈ ਗਈ। ਵਿਦਿਆਰਥੀਆਂ ਨੇ ਰੰਗ-ਬਿਰੰਗੇ ਕਾਗਜ਼ਾਂ ਅਤੇ ਸਜਾਵਟੀ ਸਮੱਗਰੀ ਦੀ ਵਰਤੋਂ ਕਰਕੇ ਬਹੁਤ ਹੀ ਸੁੰਦਰ ਤੇ ਆਕਰਸ਼ਕ ਤੋਰਣ ਤਿਆਰ ਕੀਤੇ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਨਵਨੀਤ ਕੌਰ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਦੀਵਾਲੀ ਖੁਸ਼ੀਆਂ ਅਤੇ ਰੌਸ਼ਨੀਆਂ ਦਾ ਤਿਉਹਾਰ ਹੈ। ਸਾਨੂੰ ਇਸ ਤਿਉਹਾਰ ਨੂੰ ਵਾਤਾਵਰਣ ਪੱਖੀ ਢੰਗ ਨਾਲ ਮਨਾਉਣਾ ਚਾਹੀਦਾ ਹੈ। ਉਨ੍ਹਾਂ ਨੇ ਬੱਚਿਆਂ ਨੂੰ ਪਟਾਕਿਆਂ ਤੋਂ ਦੂਰ ਰਹਿਣ, ਪ੍ਰਦੂਸ਼ਣ ਘਟਾਉਣ ਅਤੇ ਕੁਦਰਤ ਦੀ ਸੰਭਾਲ ਕਰਨ ਦਾ ਸੰਦੇਸ਼ ਦਿੱਤਾ। ਇਸ ਦੇ ਨਾਲ ਹੀ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸ. ਮਨਪ੍ਰੀਤ ਸਿੰਘ ਬਰਾੜ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੀ ਸਿਰਜਣਾਤਮਕ ਸੋਚ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਉਨ੍ਹਾਂ ਵਿੱਚ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਪ੍ਰਦੂਸ਼ਣ ਰਹਿਤ ਤੇ ਸੁਰੱਖਿਅਤ ਦੀਵਾਲੀ ਮਨਾਉਣ ਦਾ ਸੰਕਲਪ ਲੈਣਾ ਚਾਹੀਦਾ ਹੈ।
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਕਾਲਜ ਹਲਵਾਰਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੀਆਂ ਖਿਡਾਰਨਾਂ ਨੇ ਅੰਤਰ-ਕਾਲਜ ਮੁਕਾਬਲਿਆਂ ’ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।