11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਅੱਖਾਂ ਦਾ ਮੁਫ਼ਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ 15 ਨੂੰ

ਜਗਰਾਉਂ, 10 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)- ਅਜੈਬ ਸਿੰਘ ਸੱਗੂ ਵੈਲਫੇਅਰ ਕੌਂਸਲ ਵਲੋਂ ਲਾਈਨ ਕਲੱਬ ਮੇਨ ਜਗਰਾਉਂ ਦੀ ਸਹਿਯੋਗ ਨਾਲ 15 ਨਵੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਸ੍ਰੀ ਵਿਸ਼ਵਕਰਮਾ ਮੰਦਿਰ ਅੱਡਾ ਰਾਏਕੋਟ ਜਗਰਾਉਂ ਵਿਖੇ ਲਗਾਏ ਜਾ ਰਹੇ 22ਵੇਂ ਵਿਸ਼ਾਲ ਅੱਖਾਂ ਦੇ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਸਬੰਧੀ ਅਹਿਮ ਮੀਟਿੰਗ ਕੌਂਸਲ ਦੇ ਸਰਪ੍ਰਸਤ ਪੁਰਸ਼ੋਤਮ ਲਾਲ ਖ਼ਲੀਫ਼ਾ, ਕੰਵਲਜੀਤ ਸਿੰਘ ਮੱਲ੍ਹਾ, ਕਰਨਜੀਤ ਸਿੰਘ ਸੋਨੀ ਗਾਲਿਬ ਅਤੇ ਜਸਵੰਤ ਸਿੰਘ ਸੱਗੂ ਦੀ ਅਗਵਾਈ ਹੇਠ ਹੋਈ। ਇਸ ਮੌਕੇ 15 ਨਵੰਬਰ ਨੂੰ ਲਗਾਏ ਜਾਣ ਵਾਲੇ ਕੈਂਪ ਸਬੰਧੀ ਚਰਚਾ ਕੀਤੀ ਗਈ।

ਅਜੀਤ ਡੈਸਕ 11-11-2026
ਜਗਰਾਉਂ, 10 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)- ਅਜੈਬ ਸਿੰਘ ਸੱਗੂ ਵੈਲਫੇਅਰ ਕੌਂਸਲ ਵਲੋਂ ਲਾਈਨ ਕਲੱਬ ਮੇਨ ਜਗਰਾਉਂ ਦੀ ਸਹਿਯੋਗ ਨਾਲ 15 ਨਵੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਸ੍ਰੀ ਵਿਸ਼ਵਕਰਮਾ ਮੰਦਿਰ ਅੱਡਾ ਰਾਏਕੋਟ ਜਗਰਾਉਂ ਵਿਖੇ ਲਗਾਏ ਜਾ ਰਹੇ 22ਵੇਂ ਵਿਸ਼ਾਲ ਅੱਖਾਂ ਦੇ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਸਬੰਧੀ ਅਹਿਮ ਮੀਟਿੰਗ ਕੌਂਸਲ ਦੇ ਸਰਪ੍ਰਸਤ ਪੁਰਸ਼ੋਤਮ ਲਾਲ ਖ਼ਲੀਫ਼ਾ, ਕੰਵਲਜੀਤ ਸਿੰਘ ਮੱਲ੍ਹਾ, ਕਰਨਜੀਤ ਸਿੰਘ ਸੋਨੀ ਗਾਲਿਬ ਅਤੇ ਜਸਵੰਤ ਸਿੰਘ ਸੱਗੂ ਦੀ ਅਗਵਾਈ ਹੇਠ ਹੋਈ। ਇਸ ਮੌਕੇ 15 ਨਵੰਬਰ ਨੂੰ ਲਗਾਏ ਜਾਣ ਵਾਲੇ ਕੈਂਪ ਸਬੰਧੀ ਚਰਚਾ ਕੀਤੀ ਗਈ। ਇਸ ਕੈਂਪ ਵਿਚ ਸ਼ੰਕਰਾ ਹਸਪਤਾਲ ਮੁੱਲਾਂਪੁਰ ਤੋਂ ਮਾਹਿਰ ਡਾਕਟਰਾਂ ਦੀ ਟੀਮ ਮਰੀਜ਼ਾਂ ਦਾ ਚੈੱਕਅਪ ਕਰੇਗੀ, ਜੋ ਮਰੀਜ਼ ਆਪਰੇਸ਼ਨ ਵਾਲੇ ਸਾਹਮਣੇ ਆਉਣਗੇ ਉਨ੍ਹਾਂ ਦੇ ਆਪ੍ਰੇਸ਼ਨ ਸ਼ੰਕਰਾ ਹਸਪਤਾਲ ਵਿਖੇ ਕੌਂਸਲ ਵੱਲੋਂ ਮੁਫ਼ਤ ਕਰਵਾਏ ਜਾਣਗੇ। ਸੈਕਟਰੀ ਪ੍ਰਵੀਨ ਜੈਨ ਨੇ ਦੱਸਿਆ ਕਿ ਕੈਂਪ ਵਿੱਚ ਆਉਣ ਵਾਲੇ ਮਰੀਜ਼ ਆਪਣਾ ਆਧਾਰ ਕਾਰਡ ਨਾਲ ਲੈ ਕੇ ਆਉਣ। ਇਸ ਮੌਕੇ ਕੈਸ਼ੀਅਰ ਨਰੇਸ਼ ਗੁਪਤਾ, ਰਾਕੇਸ਼ ਸਿੰਗਲਾ, ਸੋਹਣ ਸਿੰਘ ਸੱਗੂ, ਨਗਰ ਕੌਂਸਲ ਪ੍ਰਧਾਨ ਕੰਵਰਪਾਲ ਸਿੰਘ, ਹਰਪ੍ਰੀਤ ਸਿੰਘ ਸੱਗੂ, ਸੁਖਪਾਲ ਸਿੰਘ ਖਹਿਰਾ, ਡਾਕਟਰ ਜੈਪਾਲ ਚੋਪੜਾ, ਸਤਵਿੰਦਰ ਸਿੰਘ ਸੱਗੂ, ਲਲਿਤ ਮੋਹਨ, ਸੁਰਜਨ ਸਿੰਘ, ਡਾਕਟਰ ਮਲਕੀਤ ਸਿੰਘ ਅਖਾੜਾ, ਸੋਹਨ ਲਾਲ ਛਾਬੜਾ ਸਮੇਤ ਕੌਂਸਲ ਦੇ ਹੋਰ ਮੈਂਬਰ ਮੌਜੂਦ ਸਨ। ਇਸ ਮੌਕੇ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਓਬੀਸੀ ਡਿਪਾਰਟਮੈਂਟ ਜ਼ਿਲ੍ਹਾ ਲੁਧਿਆਣਾ ਦੇ ਚੇਅਰਮੈਨ ਨਿਯੁਕਤ ਕਰਨ ’ਤੇ ਵਿਸ਼ੇਸ਼ ਤੌਰ ’ਤੇ ਕੌਂਸਲ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਗਦੇਵ ਸਿੰਘ ਮਠਾੜੂ, ਰੁਪਿੰਦਰ ਸਿੰਘ ਸੱਗੂ, ਹਰਜਿੰਦਰ ਸਿੰਘ ਗੁੱਲੂ, ਰਜਿੰਦਰ ਸਿੰਘ ਰਿੰਕੂ, ਰਾਮਪਾਲ ਸਿੰਘ, ਭਵਨਜੀਤ ਸਿੰਘ, ਰਜਿੰਦਰ ਸਿੰਘ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਮੌਜੂਦ ਸਨ।
ਪਿਛਲੀ ਖ਼ਬਰ ਪਿੰਡ ਹੰਬੜਾਂ ’ਚ ਬਣੀ ਸੜਕ ਦੇ ਕੁਝ ਮਹੀਨੇ ਪਹਿਲਾਂ ਰੱਖੇ ਉਦਘਾਟਨ ਪੱਥਰ ਨੂੰ ਪਈ ਸਹਾਰੇ ਦੀ ਲੋੜ ਅਗਲੀ ਖ਼ਬਰ ਸਰਕਾਰੀ ਸਹਾਇਤਾ ਤੋਂ ਸੱਖਣਾ ਇਤਿਹਾਸਕ ਪਿੰਡ ਅੱਚਰਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।