ਮੰਡੀਆਂ ’ਚ ਝੋਨੇ ਦੀ ਫ਼ਸਲ ਦੀ ਖ਼ਰੀਦ ਬੰਦ ਕਰਨਾ ਸਰਕਾਰ ਦਾ ਨਿੰਦਣਯੋਗ ਫ਼ੈਸਲਾ- ਧਾਲੀਵਾਲ, ਗਿੱਲ ਕੋਟਲੀ
ਹੰਬੜਾਂ, 11 ਨਵੰਬਰ (ਮੇਜਰ ਹੰਬੜਾਂ)- ਜਦੋਂ ਕਿ ਅਜੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਖੇਤਾਂ ’ਚ ਖੜੀ ਹੈ ਉਸ ਸਮੇਂ ਦਾਣਾ ਮੰਡੀਆਂ ਚੋਂ ਝੋਨੇ ਦੀ ਖ਼ਰੀਦ ਬੰਦ ਕੀਤੇ ਜਾਣਾ ਸਰਕਾਰ ਦਾ ਨਿੰਦਣਯੋਗ ਫ਼ੈਸਲਾ ਹੈ। ਇਹ ਪ੍ਰਗਟਾਵਾ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਸੀਨੀਅਰ ਆਗੂ ਗੁਰਮੀਤ ਸਿੰਘ ਧਾਲੀਵਾਲ ਤੇ ਕਬਾਇਨ ਕਾਰੋਬਾਰੀ ਸਾਬਕਾ ਸਰਪੰਚ ਮਨਮੋਹਨ ਸਿੰਘ ਗਿੱਲ ਕੋਟਲੀ ਨੇ ਮੰਡੀਆਂ ’ਚ ਝੋਨੇ ਦੀ ਖ਼ਰੀਦ ਬੰਦ ਕੀਤੇ ਜਾਣ ਨੂੰ ਕਿਸਾਨਾਂ ਨਾਲ ਕੋਝਾ ਮੁਜਾਕ ਦੱਸਦਿਆਂ ਕੀਤਾ।
ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਸੀਨੀਆਰ ਆਗੂ ਗੁਰਮੀਤ ਸਿੰਘ ਧਾਲੀਵਾਲ, ਕਬਾਇਨ ਕਾਰੋਬਾਰੀ ਮਨਮੋਹਨ ਸਿੰਘ ਗਿੱਲ ਕੋਟਲੀ।
12-11-2026