ਪਿੰਡ ਹੇਰਾਂ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ 22 ਤੋਂ
ਗੁਰੂਸਰ ਸੁਧਾਰ, 11 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਇਤਿਹਾਸਕ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਦਸਵੀਂ ਪਿੰਡ ਹੇਰਾਂ ਵਿਖੇ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਤਿੰਨ ਰੋਜ਼ਾ ਸਮਾਗਮ 22 ਤੋਂ 24 ਨਵੰਬਰ ਤੱਕ ਕਰਵਾਏ ਜਾਣਗੇ। ਮੈਨੇਜਰ ਨਿਰਭੈ ਸਿੰਘ ਚੀਮਨਾ ਨੇ ਦੱਸਿਆ ਕਿ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਜਗਜੀਤ ਸਿੰਘ ਤਲਵੰਡੀ ਦੀ ਯੋਗ ਅਗਵਾਈ ਹੇਠ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਯਾਦਗਾਰੀ ਬਨਾਉਣ ਲਈ ਵੱਡੀ ਪੱਧਰ ’ਤੇ ਤਿਆਰੀਆਂ ਜਾਰੀ ਹਨ।
ਜਥੇਦਾਰ ਜਗਜੀਤ ਸਿੰਘ ਤਲਵੰਡੀ, ਮੈਨੇਜਰ ਨਿਰਭੈ ਸਿੰਘ ਚੀਮਨਾ
12-11-2026