13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਕਿਸਾਨਾਂ ਵਲੋਂ ਐੱਸ. ਡੀ. ਐੱਮ. ਦਫ਼ਤਰ ਜਗਰਾਉਂ ਵਿਖੇ ਧਰਨਾ ਅੱਜ

ਜਗਰਾਉਂ, 12 ਨਵੰਬਰ (ਗਾਲਿਬ)-ਪੰਜਾਬ ਵਿੱਚ ਝੋਨੇ ਦੀ ਖ਼ਰੀਦ ਕਰਨ ਵਾਲੀਆਂ 400 ਅਨਾਜ ਮੰਡੀਆਂ ਸਮੇਂ ਤੋਂ ਪਹਿਲਾਂ ਬੰਦ ਕਰ ਦਿੱਤੀਆਂ ਗਈਆਂ ਹਨ ਜਦੋਂ ਕਿ ਮੰਡੀਆਂ ਵਿੱਚ ਝੋਨੇ ਦੇ ਅੰਬਾਰ ਲੱਗੇ ਹੋਏ ਹਨ ਤੇ ਖ਼ੇਤਾਂ ਵਿੱਚੋਂ ਝੋਨਾ ਮੰਡੀਆਂ ਵਿੱਚ ਪਹੁੰਚ ਰਿਹਾ ਹੈ। ਇਸ ਮਸਲੇ ਦੇ ਹੱਲ ਲਈ ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ ਅੱਜ 13 ਨਵੰਬਰ ਨੂੰ ਐੱਸ.

ਅਜੀਤ ਡੈਸਕ 13-11-2026
ਜਗਰਾਉਂ, 12 ਨਵੰਬਰ (ਗਾਲਿਬ)-ਪੰਜਾਬ ਵਿੱਚ ਝੋਨੇ ਦੀ ਖ਼ਰੀਦ ਕਰਨ ਵਾਲੀਆਂ 400 ਅਨਾਜ ਮੰਡੀਆਂ ਸਮੇਂ ਤੋਂ ਪਹਿਲਾਂ ਬੰਦ ਕਰ ਦਿੱਤੀਆਂ ਗਈਆਂ ਹਨ ਜਦੋਂ ਕਿ ਮੰਡੀਆਂ ਵਿੱਚ ਝੋਨੇ ਦੇ ਅੰਬਾਰ ਲੱਗੇ ਹੋਏ ਹਨ ਤੇ ਖ਼ੇਤਾਂ ਵਿੱਚੋਂ ਝੋਨਾ ਮੰਡੀਆਂ ਵਿੱਚ ਪਹੁੰਚ ਰਿਹਾ ਹੈ। ਇਸ ਮਸਲੇ ਦੇ ਹੱਲ ਲਈ ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ ਅੱਜ 13 ਨਵੰਬਰ ਨੂੰ ਐੱਸ.ਡੀ.ਐੱਮ. ਅਤੇ ਡੀ. ਸੀ. ਦਫ਼ਤਰਾਂ ਦਾ ਘਿਰਾਓ ਕਰ ਕੇ ਮੰਗ ਪੱਤਰ ਦਿੱਤੇ ਜਾਣਗੇ। ਇਸੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂੁ ਜਗਤਾਰ ਸਿੰਘ ਦੇਹੜਕਾ, ਪ੍ਰਧਾਨ ਤਰਸੇਮ ਸਿੰਘ ਬੱਸੂਵਾਲ, ਪ੍ਰਧਾਨ ਗੁਰਦੀਪ ਸਿੰਘ ਸੰਨੀ ਜਗਰਾਉਂ ਨੇ ਦੱਸਿਆ ਕਿ ਅੱਜ 13 ਨਵੰਬਰ ਨੂੰ ਐੱਸ.ਡੀ.ਐੱਮ ਜਗਰਾਉਂ ਵਿਖੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਤੇ ਸਰਕਾਰ ਦੇ ਨਾਂਅ ਮੰਗ ਪੱਤਰ ਦਿੱਤੇ ਜਾਣਗੇ। ਉਨ੍ਹਾਂ ਯੂਨੀਅਨਾਂ ਦੇ ਵਰਕਰਾਂ ਤੇ ਕਿਸਾਨਾਂ ਨੂੰ ਇਸ ਪ੍ਰਦਰਸ਼ਨ ’ਚ ਸ਼ਾਮਿਲ ਹੋਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਰਕਬਾ ’ਚ ਮੁਫ਼ਤ ਅੰਗਹੀਣ ਸਹਾਇਤਾ ਕੈਂਪ 15 ਨੂੰ ਅਗਲੀ ਖ਼ਬਰ ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਵਿਖੇ ਅਥਲੈਟਿਕ ਮੀਟ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।