13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਐਲੂਮਨੀ ਮੀਟ ਤੇ ਸੈਮੀਨਾਰ 14 ਨੂੰ

ਗੁਰੂਸਰ ਸੁਧਾਰ, 12 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਗੁਰੂਸਰ ਸੁਧਾਰ ਵਿਖੇ ਨਵੰਬਰ ਮਹੀਨੇ ਨੂੰ ਪੰਜਾਬੀ ਮਹੀਨੇ ਵਜੋਂ ਮਨਾਉਂਦਿਆਂ ਐਲੂਮਨੀ ਐਸੋਸੀਏਸ਼ਨ ਦੇ ਸਹਿਯੋਗ ਨਾਲ ਕੱਲ੍ਹ 14 ਨਵੰਬਰ ਨੂੰ ਐਲੂਮਨੀ ਐਸੋਸੀਏਸ਼ਨ ਦੀ ਮਿਲਣੀ ਅਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਜਾਵੇਗਾ। ਸਵੇਰੇ 10:30 ਵਜੇ ਕਾਲਜ ਕੈਂਪਸ ਵਿਖੇ ਹੋਣ ਵਾਲੇ ਇਸ ਪ੍ਰੋਗਰਾਮ ਵਿਚ ਪ੍ਰਸਿੱਧ ਲੇਖਕ ਅਤੇ ਪ੍ਰੇਰਨਾਦਾਇਕ ਬੁਲਾਰੇ ਜਸਵੀਰ ਸਿੰਘ ਰਾਣਾ ਵਲੋਂ ‘ਕਿਤਾਬਾਂ ਰੋਟੀ ਵੀ ਦਿੰਦੀਆਂ ਹਨ’ ਵਿਸ਼ੇ ’ਤੇ ਆਪਣੇ ਵਿਚਾਰ ਪੇਸ਼ ਕੀਤੇ ਜਾਣਗੇ।

ਅਜੀਤ ਡੈਸਕ 13-11-2026
ਗੁਰੂਸਰ ਸੁਧਾਰ, 12 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਗੁਰੂਸਰ ਸੁਧਾਰ ਵਿਖੇ ਨਵੰਬਰ ਮਹੀਨੇ ਨੂੰ ਪੰਜਾਬੀ ਮਹੀਨੇ ਵਜੋਂ ਮਨਾਉਂਦਿਆਂ ਐਲੂਮਨੀ ਐਸੋਸੀਏਸ਼ਨ ਦੇ ਸਹਿਯੋਗ ਨਾਲ ਕੱਲ੍ਹ 14 ਨਵੰਬਰ ਨੂੰ ਐਲੂਮਨੀ ਐਸੋਸੀਏਸ਼ਨ ਦੀ ਮਿਲਣੀ ਅਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਜਾਵੇਗਾ। ਸਵੇਰੇ 10:30 ਵਜੇ ਕਾਲਜ ਕੈਂਪਸ ਵਿਖੇ ਹੋਣ ਵਾਲੇ ਇਸ ਪ੍ਰੋਗਰਾਮ ਵਿਚ ਪ੍ਰਸਿੱਧ ਲੇਖਕ ਅਤੇ ਪ੍ਰੇਰਨਾਦਾਇਕ ਬੁਲਾਰੇ ਜਸਵੀਰ ਸਿੰਘ ਰਾਣਾ ਵਲੋਂ ‘ਕਿਤਾਬਾਂ ਰੋਟੀ ਵੀ ਦਿੰਦੀਆਂ ਹਨ’ ਵਿਸ਼ੇ ’ਤੇ ਆਪਣੇ ਵਿਚਾਰ ਪੇਸ਼ ਕੀਤੇ ਜਾਣਗੇ। ਇਸ ਤੋਂ ਇਲਾਵਾ ਸੇਵਾਮੁਕਤ ਆਈ.ਪੀ.ਐੱਸ. ਅਧਿਕਾਰੀ ਗੁਰਪ੍ਰੀਤ ਸਿੰਘ ਤੂਰ ਵਲੋਂ ‘ਸਮਕਾਲ ਅਤੇ ਨੌਜਵਾਨੀ’ ਵਿਸ਼ੇ ’ਤੇ ਵਿਸ਼ੇਸ਼ ਵਿਚਾਰ-ਚਰਚਾ ਕੀਤੀ ਜਾਵੇਗੀ। ਇਸ ਸਮਾਗਮ ਦਾ ਮੁੱਖ ਉਦੇਸ਼ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨਾ, ਨੌਜਵਾਨ ਪੀੜ੍ਹੀ ਨੂੰ ਪੁਸਤਕਾਂ ਅਤੇ ਸਾਹਿਤ ਨਾਲ ਜੋੜਨ ਸਮੇਤ ਸਾਬਕਾ ਵਿਦਿਆਰਥੀਆਂ ਨਾਲ ਕਾਲਜ ਦੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਾ ਹੈ। ਪ੍ਰਿੰ.ਡਾ.ਪਰਗਟ ਸਿੰਘ ਗਰਚਾ, ਡਾ. ਰਛਪਾਲ ਸਿੰਘ ਗਿੱਲ, ਡਾ. ਜਗਜੀਤ ਸਿੰਘ ਤੇ ਐਲੂਮਨੀ ਪ੍ਰਧਾਨ ਸੰਤੋਖ ਸਿੰਘ ਨੇ ਸਾਬਕਾ ਵਿਦਿਆਰਥੀਆਂ, ਸਾਹਿਤ ਪ੍ਰੇਮੀਆਂ, ਅਧਿਆਪਕਾਂ ਅਤੇ ਇਲਾਕਾ ਨਿਵਾਸੀਆਂ ਨੂੰ ਇਸ ਸਮਾਗਮ ਵਿਚ ਵਧ ਚੜ੍ਹ ਕੇ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਹੈ।
ਪਿਛਲੀ ਖ਼ਬਰ ਅਨਾਜ ਮੰਡੀਆਂ ਬੰਦ ਕਰਨ ਦੇ ਵਿਰੋਧ ’ਚ ਐੱਸ. ਡੀ. ਐੱਮ. ਦਫ਼ਤਰ ਅੱਗੇ ਕਿਸਾਨਾਂ ਦਾ ਧਰਨਾ ਅੱਜ ਅਗਲੀ ਖ਼ਬਰ ਧਨਵੰਤ ਸਿੰਘ ਰੰਧਾਵਾ ਨੇ ਲੁਧਿਆਣਾ ਜ਼ਿਲ੍ਹੇ ਦੇ ਡੀ. ਡੀ. ਪੀ. ਓ. ਵਜੋਂ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।