14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਤਾਰਾ ਦੇਵੀ ਸਕੂਲ ਵਿਖੇ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ

ਜਗਰਾਉਂ, 13 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਸੀਨੀਅਰ ਪੁਲਿਸ ਕਪਤਾਨ ਡਾ. ਅੰਕੁਰ ਗੁਪਤਾ ਦੇ ਦਿਸ਼ਾ-ਨਿਰਦੇਸ਼ ਹੇਠ ਸਾਂਝ ਕੇਂਦਰ ਜਗਰਾਉਂ ਵਲੋਂ ਸ਼੍ਰੀਮਤੀ ਤਾਰਾ ਦੇਵੀ ਜਿੰਦਲ ਆਰੀਆ ਵਿਦਿਆ ਮੰਦਿਰ ਵਿਖੇ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ ਗਈ।

ਅਜੀਤ ਡੈਸਕ 14-11-2026
ਜਗਰਾਉਂ, 13 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਸੀਨੀਅਰ ਪੁਲਿਸ ਕਪਤਾਨ ਡਾ. ਅੰਕੁਰ ਗੁਪਤਾ ਦੇ ਦਿਸ਼ਾ-ਨਿਰਦੇਸ਼ ਹੇਠ ਸਾਂਝ ਕੇਂਦਰ ਜਗਰਾਉਂ ਵਲੋਂ ਸ਼੍ਰੀਮਤੀ ਤਾਰਾ ਦੇਵੀ ਜਿੰਦਲ ਆਰੀਆ ਵਿਦਿਆ ਮੰਦਿਰ ਵਿਖੇ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਟ੍ਰੈਫ਼ਿਕ ਸੈੱਲ ਦੇ ਇੰਚਾਰਜ ਏ.ਐੱਸ.ਆਈ. ਹਰਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਟ੍ਰੈਫਿਕ ਸੰਬੰਧੀ ਨਿਯਮਾਂ ਦੀ ਜਾਣਕਾਰੀ ਦਿੱਤੀ ਅਤੇ ਬੱਚਿਆਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਤਾਂ ਕਿ ਹਾਦਸਿਆਂ ਤੋਂ ਬਚਿਆ ਜਾ ਸਕੇ। ਉਨ੍ਹਾਂ ਬੱਚਿਆਂ ਦੇ ਮਾਂ-ਬਾਪ ਨੂੰ ਨਾਬਾਲਿਗ ਬੱਚਿਆਂ ਨੂੰ ਵਹੀਕਲ ਨਾ ਦੇਣ ਲਈ ਕਿਹਾ। ਇਸ ਮੌਕੇ ਪ੍ਰਿੰਸੀਪਲ ਮਨੂ ਪ੍ਰਿਆ ਅਤੇ ਅਨੁਵਰਤ ਸਮਿਤੀ ਦੇ ਪ੍ਰਧਾਨ ਰਾਜਪਾਲ ਜੈਨ ਅਤੇ ਕੁਦਰਤ ਦੇ ਰਾਖੇ ਟਰੱਸਟ ਦੇ ਚੇਅਰਮੈਨ ਰਾਜਿੰਦਰ ਜੈਨ ਕਾਕਾ ਨੇ ਵੀ ਬੱਚਿਆਂ ਨੂੰ ਇੱਕ ਚੰਗੇ ਨਾਗਰਿਕ ਦੇ ਤੌਂਰ ’ਤੇ ਸਮਾਜ ਵਿੱਚ ਵਿਚਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਨਰਿੰਦਰ ਦੁਆ, ਏ.ਐੱਸ.ਆਈ. ਹਰਪ੍ਰੀਤ ਸਿੰਘ (ਸਾਂਝ ਕੇਂਦਰ) ਤੇ ਸਮੂਹ ਸਟਾਫ਼ ਹਾਜ਼ਰ ਸੀ। ਇਸ ਮੌਕੇ ਕੈਪਟਨ ਨਰੇਸ਼ ਵਰਮਾ ਨੇ ਮੰਚ ਸੰਚਾਲਨ ਕੀਤਾ।
ਪਿਛਲੀ ਖ਼ਬਰ ਗੁਰਮਿੰਦਰ ਸਿੰਘ ਸ਼ੇਰਗਿੱਲ ਖੁਦਾਈ ਚੱਕ ਦੁੱਧ ਉਤਪਾਦਕ ਸਹਿਕਾਰੀ ਸਭਾ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਧਨੋਆ ਵਲੋਂ ਡਾ. ਕੇ. ਐੱਨ. ਐੱਸ ਕੰਗ ਨੂੰ ‘ਆਪ’ ਉਮੀਦਵਾਰ ਐਲਾਨੇ ਜਾਣ ਦਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।