14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਜੀ.ਐੱਚ.ਜੀ. ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਸਾਲਾਨਾ ਐਲੂਮਨੀ ਮਿਲਣੀ ਅਤੇ ਵਿਸ਼ੇਸ਼ ਸੈਮੀਨਾਰ

ਗੁਰੂਸਰ ਸੁਧਾਰ, 14 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ) ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਗੁਰੂਸਰ ਸੁਧਾਰ ਵਿਖੇ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਵੰਬਰ ਮਹੀਨੇ ਨੂੰ ਪੰਜਾਬੀ ਮਹੀਨੇ ਵਜੋਂ ਮਨਾਉਂਦਿਆਂ ਸਾਲਾਨਾ ਐਲੂਮਨੀ ਐਸੋਸੀਏਸ਼ਨ ਮਿਲਣੀ ਅਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ । ਇਸ ਮੌਕੇ ਕਾਲਜ ਦੇ ਸਾਬਕਾ ਵਿਦਿਆਰਥੀਆਂ, ਸਾਬਕਾ ਅਧਿਆਪਕਾਂ ਅਤੇ ਹੋਰ ਪਤਵੰਤੇ ਸੱਜਣਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

ਅਜੀਤ ਡੈਸਕ 15-11-2026
ਗੁਰੂਸਰ ਸੁਧਾਰ, 14 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ) ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਗੁਰੂਸਰ ਸੁਧਾਰ ਵਿਖੇ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਵੰਬਰ ਮਹੀਨੇ ਨੂੰ ਪੰਜਾਬੀ ਮਹੀਨੇ ਵਜੋਂ ਮਨਾਉਂਦਿਆਂ ਸਾਲਾਨਾ ਐਲੂਮਨੀ ਐਸੋਸੀਏਸ਼ਨ ਮਿਲਣੀ ਅਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ । ਇਸ ਮੌਕੇ ਕਾਲਜ ਦੇ ਸਾਬਕਾ ਵਿਦਿਆਰਥੀਆਂ, ਸਾਬਕਾ ਅਧਿਆਪਕਾਂ ਅਤੇ ਹੋਰ ਪਤਵੰਤੇ ਸੱਜਣਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਸਮਾਗਮ ਵਿਚ ਪ੍ਰਸਿੱਧ ਲੇਖਕ ਜਸਵੀਰ ਸਿੰਘ ਰਾਣਾ ਅਤੇ ਸੇਵਾਮੁਕਤ ਆਈ.ਪੀ.ਐੱਸ. ਅਧਿਕਾਰੀ ਗੁਰਪ੍ਰੀਤ ਸਿੰਘ ਤੂਰ ਨੇ ਮੁੱਖ ਬੁਲਾਰਿਆਂ ਵਜੋਂ ਸ਼ਿਰਕਤ ਕੀਤੀ। ਸਮਾਗਮ ਦਾ ਆਗਾਜ਼ ਡਾ. ਰਛਪਾਲ ਸਿੰਘ ਗਿੱਲ, ਸਕੱਤਰ ਐਲੂਮਨੀ ਐਸੋਸੀਏਸ਼ਨ ਵਲੋਂ ਸਵਾਗਤੀ ਸ਼ਬਦਾਂ ਅਤੇ ਪ੍ਰੋਗਰਾਮ ਦੀ ਰੂਪ-ਰੇਖਾ ਸਾਂਝੀ ਕਰਨ ਨਾਲ ਹੋਇਆ ਤੇ ਉਨ੍ਹਾਂ ਮਿਲਣੀ ਦੇ ਮੁੱਖ ਉਦੇਸ਼ਾਂ ਉਪਰ ਚਾਨਣਾ ਪਾਇਆ। ਡਾ. ਸੰਤੋਖ ਸਿੰਘ ਗਿੱਲ ਪ੍ਰਧਾਨ ਐਲੂਮਨੀ ਐਸੋਸੀਏਸ਼ਨ ਨੇ ਸਮੂਹ ਮਹਿਮਾਨਾਂ ਅਤੇ ਸਾਬਕਾ ਵਿਦਿਆਰਥੀਆਂ ਦਾ ਰਸਮੀ ਸਵਾਗਤ ਕਰਦਿਆਂ ਐਸੋਸੀਏਸ਼ਨ ਦੇ ਉਦੇਸ਼ਾਂ ਅਤੇ ਗਤੀਵਿਧੀਆਂ ਬਾਰੇ ਵਿਚਾਰ ਸਾਂਝੇ ਕੀਤੇ। ਇਸ ਮਗਰੋਂ ਪ੍ਰਸਿੱਧ ਲੇਖਕ ਜਸਵੀਰ ਸਿੰਘ ਰਾਣਾ ਨੇ ‘ਕਿਤਾਬਾਂ ਰੋਟੀ ਵੀ ਦਿੰਦੀਆਂ ਹਨ’ ਵਿਸ਼ੇ ਉੱਤੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਤਾਬਾਂ, ਸਾਹਿਤ ਅਤੇ ਮਾਂ-ਬੋਲੀ ਦੀ ਮਹੱਤਤਾ ਨੂੰ ਬਾਖ਼ੂਬੀ ਉਜਾਗਰ ਕੀਤਾ। ਉਨ੍ਹਾਂ ਨੇ ਰਵਿੰਦਰਨਾਥ ਟੈਗੋਰ ਅਤੇ ਬਲਰਾਜ ਸਾਹਨੀ ਨਾਲ ਸਬੰਧਿਤ ਇੱਕ ਦਿਲਚਸਪ ਪ੍ਰਸੰਗ ਸਾਂਝਾ ਕੀਤਾ ਤੇ ਇਸ ਰਾਹੀਂ ਉਨ੍ਹਾਂ ਨੇ ਮਾਂ ਬੋਲੀ ਦੀ ਅਹਿਮੀਅਤ ਅਤੇ ਆਪਣੀ ਭਾਸ਼ਾ ਵਿਚ ਸਾਹਿਤ ਸਿਰਜਣ ਦੀ ਲੋੜ ਨੂੰ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਕਾਲਜ ਦੇ ਵਿਦਿਆਰਥੀਆਂ ਗੁਰਦੀਪ ਸਿੰਘ ਅਤੇ ਰਣਵੀਰ ਸਿੰਘ ਵਲੋਂ ਭੰਡਾਂ ਦੀ ਹਾਸਰਸ ਭਰਪੂਰ ਪੇਸ਼ਕਾਰੀ ਕੀਤੀ ਗਈ। ਇਸ ਤੋਂ ਬਾਅਦ ਸੇਵਾਮੁਕਤ ਆਈ.ਪੀ.ਐੱਸ. ਅਧਿਕਾਰੀ ਗੁਰਪ੍ਰੀਤ ਸਿੰਘ ਤੂਰ ਨੇ ‘ਸਮਕਾਲ ਤੇ ਨੌਜਵਾਨੀ’ ਵਿਸ਼ੇ ਉੱਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਸਮਾਜਿਕ ਬੁਰਾਈਆਂ ਤੋਂ ਸੁਚੇਤ ਰਹਿਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਸ਼ਰੀਕੇਬਾਜ਼ੀ, ਮਾੜੀ ਸੰਗਤ ਅਤੇ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਬਚਣ ਦੀ ਲੋੜ ਹੈ। ਇਸ ਤੋਂ ਬਾਅਦ ਐਲੂਮਨੀ ਐਸੋਸੀਏਸ਼ਨ ਦੇ ਮੈਂਬਰਾਂ ਵਲੋਂ ਮੁੱਖ ਵਿਸ਼ੇ ਨਾਲ ਸਬੰਧਿਤ ਖੁੱਲ੍ਹੀ ਵਿਚਾਰ-ਚਰਚਾ ਕੀਤੀ ਗਈ। ਇਸ ਵਿਚ ਡਾ. ਜਗਜੀਤ ਸਿੰਘ ਬਰਾੜ, ਮਨਜੀਤ ਸਿੰਘ ਬੱਧਣ, ਸੁਰਿੰਦਰ ਸਿੰਘ, ਗੁਰਮੀਤ ਸਿੰਘ ਮਦਲੀਪੁਰ, ਮਨਜੀਤ ਸਿੰਘ ਬਲਿੰਗ, ਸੁਖਦੇਵ ਸਿੰਘ ਰਾਣਾ, ਦਲਬੀਰ ਕੁਮਾਰ, ਜਸਵਿੰਦਰ ਸਿੰਘ, ਹਰਦੀਪ ਬਾਸੀ ਅਤੇ ਡਾ. ਮਾਨ ਸਿੰਘ ਤੂਰ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਸਮਕਾਲੀ ਸਮਾਜਿਕ, ਸੱਭਿਆਚਾਰਕ ਅਤੇ ਸਾਹਿਤਕ ਮੁੱਦਿਆਂ ਬਾਰੇ ਸਾਰਥਕ ਚਰਚਾ ਕੀਤੀ। ਮੰਚ ਸੰਚਾਲਨ ਡਾ. ਜਗਜੀਤ ਸਿੰਘ, ਡਾ. ਰਛਪਾਲ ਸਿੰਘ ਗਿੱਲ ਅਤੇ ਪ੍ਰਭਜੋਤ ਸੋਹੀ ਵਲੋਂ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਗਿਆ। ਅੰਤ ਵਿਚ ਕਾਲਜ ਪ੍ਰਿੰਸੀਪਲ ਡਾ. ਪਰਗਟ ਸਿੰਘ ਗਰਚਾ ਨੇ ਸਮੂਹ ਮਹਿਮਾਨਾਂ, ਬੁਲਾਰਿਆਂ, ਸਾਬਕਾ ਵਿਦਿਆਰਥੀਆਂ ਅਤੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ। 14Jag37 ਕੈਪਸ਼ਨ:
ਪਿਛਲੀ ਖ਼ਬਰ ਹਲਕਾ ਦਾਖਾ ’ਚ ‘ਆਪ’ ਦੀ ਟਿਕਟ ਲਈ ਮੋਹਰੀ ਕੇ.ਐੱਨ.ਐੱਸ ਕੰਗ ਪ੍ਰਭਾਵਸ਼ਾਲੀ ਉਮੀਦਵਾਰ ‘ ਆਪ’ ਦੇ ਦਫ਼ਤਰ ਵਰਕਰਾਂ ਦਾ ਜੁੜਦਾ... ਅਗਲੀ ਖ਼ਬਰ ਇੰਡੀਅਨ ਅਕੈਡਮੀ ਆਫ਼ ਫਾਈਨ ਆਰਟਸ ਨੇ ਕੌਮੀ ਬਾਲ ਦਿਵਸ ਮੌਕੇ ਵਿਦਿਆਰਥੀਆਂ ਦੇ ‘ਆਨ ਦਾ ਸਪਾਟ ਚਿੱਤਰਕਾਰੀ ਮੁਕਾਬਲੇ’ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।