ਨੱਥੋਵਾਲ ਦੀ ਰੈਲੀ ’ਚ ਹਜ਼ਾਰਾਂ ਦੇ ਇਕੱਠ ਨੇ ਦਿਖਾਈ ਅਕਾਲੀ ਦਲ ਦੀ ਤਾਕਤ
ਰਾਏਕੋਟ, 14 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਬੀਤੇ ਕੱਲ੍ਹ ਵਿਧਾਨ ਸਭਾ ਹਲਕਾ ਰਾਏਕੋਟ ਦੇ ਪਿੰਡ ਨੱਥੋਵਾਲ ਵਿਖੇ ਕੀਤੀ ਗਈ ਵਿਸ਼ਾਲ ਰੈਲੀ ਨੇ ਹਲਕੇ ਦੀ ਸਿਆਸਤ ਵਿਚ ਨਵੀਂ ਹਲਚਲ ਪੈਦਾ ਕਰ ਦਿੱਤੀ ਹੈ। ਸਾਬਕਾ ਡਿਪਟੀ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਰਾਏਕੋਟ ਤੋਂ ਐਲਾਨੇ ਗਏ ਉਮੀਦਵਾਰ ਪ੍ਰਭਦੀਪ ਸਿੰਘ ਨੱਥੋਵਾਲ ਦੀ ਸ਼ਮੂਲੀਅਤ ਮੌਕੇ ਉਮੜੇ ਲੋਕਾਂ ਦੇ ਵਿਸ਼ਾਲ ਇਕੱਠ ਨੇ ਪਾਰਟੀ ਦੇ ਹੌਂਸਲੇ ਬੁਲੰਦ ਕਰ ਦਿੱਤੇ ਹਨ।
ਰ
ਰੈਨੇਸਾਂਸ ਕਾਨਵੈਂਟ ਸਕੂਲ ਚੌਂਕੀਮਾਨ ਵਿਖੇ ਪੰਜਾਬ ਸਟੇਟ ਜੂਨੀਅਰ ਸ਼ਤਰੰਜ ਚੈਂਪੀਅਨਸ਼ਿਪ ਵਿੱਚ ਭਾਗ ਲੈਣ ਵਾਲੇ ਖਿਡਾਰੀ। ਤਸਵੀਰ: ਤੇਜਿੰਦਰ ਸਿੰਘ ਚੱਢਾ
ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਲਕਾ ਇੰਚਾਰਜ ਪ੍ਰਭਦੀਪ ਸਿੰਘ ਨੱਥੋਵਾਲ। ਤਸਵੀਰ: ਬਲਵਿੰਦਰ ਸਿੰਘ ਲਿੱਤਰ
15-11-2026
ਰਾਏਕੋਟ, 14 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਬੀਤੇ ਕੱਲ੍ਹ ਵਿਧਾਨ ਸਭਾ ਹਲਕਾ ਰਾਏਕੋਟ ਦੇ ਪਿੰਡ ਨੱਥੋਵਾਲ ਵਿਖੇ ਕੀਤੀ ਗਈ ਵਿਸ਼ਾਲ ਰੈਲੀ ਨੇ ਹਲਕੇ ਦੀ ਸਿਆਸਤ ਵਿਚ ਨਵੀਂ ਹਲਚਲ ਪੈਦਾ ਕਰ ਦਿੱਤੀ ਹੈ। ਸਾਬਕਾ ਡਿਪਟੀ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਰਾਏਕੋਟ ਤੋਂ ਐਲਾਨੇ ਗਏ ਉਮੀਦਵਾਰ ਪ੍ਰਭਦੀਪ ਸਿੰਘ ਨੱਥੋਵਾਲ ਦੀ ਸ਼ਮੂਲੀਅਤ ਮੌਕੇ ਉਮੜੇ ਲੋਕਾਂ ਦੇ ਵਿਸ਼ਾਲ ਇਕੱਠ ਨੇ ਪਾਰਟੀ ਦੇ ਹੌਂਸਲੇ ਬੁਲੰਦ ਕਰ ਦਿੱਤੇ ਹਨ।ਰੈਲੀ ਵਿਚ ਪਿੰਡਾਂ ਅਤੇ ਕਸਬਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕਰਕੇ ਆਪਣੀ ਮੌਜੂਦਗੀ ਦਰਜ ਕਰਵਾਈ। ਰੈਲੀ ਦਾ ਵਿਸ਼ਾਲ ਇਕੱਠ ਉਸ ਸਮੇਂ ਵਿਸ਼ੇਸ਼ ਚਰਚਾ ਦਾ ਵਿਸ਼ਾ ਬਣਿਆ ਜਦੋਂ ਸੈਂਕੜਿਆਂ ਦੀ ਗਿਣਤੀ ਵਿਚ ਬੱਸਾਂ ਰਾਹੀਂ ਲੋਕਾਂ ਦੇ ਕਾਫ਼ਲੇ ਰੈਲੀ ਵਾਲੀ ਥਾਂ ਪੁੱਜੇ, ਜਦਕਿ ਲੋਕਾਂ ਦੀ ਵੱਡੀ ਸ਼ਮੂਲੀਅਤ ਨੇ ਸਮਾਗਮ ਨੂੰ ਪ੍ਰਭਾਵਸ਼ਾਲੀ ਰੂਪ ਦਿੱਤਾ। ਲੰਮੇ ਸਮੇਂ ਤੋਂ ਖਿੰਡੇ ਹੋਏ ਪਾਰਟੀ ਦੇ ਆਗੂ, ਅਹੁਦੇਦਾਰ ਅਤੇ ਵਰਕਰ ਵੀ ਇੱਕੋ ਮੰਚ ਉੱਤੇ ਇਕੱਠੇ ਨਜ਼ਰ ਆਏ। ਇਸ ਇਕੱਠ ਨੂੰ ਰਾਏਕੋਟ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਜਥੇਬੰਦਕ ਸਰਗਰਮੀ ਅਤੇ ਮੁੜ ਮਜ਼ਬੂਤੀ ਦੇ ਸੰਕੇਤ ਵਜੋਂ ਦੇਖਿਆ ਜਾ ਰਿਹਾ ਹੈ। ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਅਕਾਲੀ ਦਲ ਵਲੋਂ ਕੀਤੀ ਗਈ ਇਸ ਪਹਿਲੀ ਵੱਡੀ ਰੈਲੀ ਨੇ ਸਿਆਸੀ ਮਾਹੌਲ ਗਰਮਾ ਦਿੱਤਾ ਹੈ। ਰੈਲੀ ਦੀ ਖਾਸ ਗੱਲ ਇਹ ਰਹੀ ਕਿ ਇਸ ਵਿਚ ਸਿਰਫ਼ ਪਾਰਟੀ ਦੇ ਆਗੂਆਂ ਅਤੇ ਅਹੁਦੇਦਾਰਾਂ ਨੇ ਹੀ ਨਹੀਂ, ਸਗੋਂ ਵੱਡੀ ਗਿਣਤੀ ’ਚ ਆਮ ਲੋਕਾਂ ਨੇ ਵੀ ਸ਼ਮੂਲੀਅਤ ਕੀਤੀ। ਲੋਕਾਂ ਦੇ ਵੱਡੇ ਕਾਫ਼ਲਿਆਂ ਨੇ ਇਹ ਦਰਸਾਉਣ ਦੀ ਕੋਸ਼ਿਸ਼ ਕੀਤੀ ਕਿ ਪਾਰਟੀ ਆਪਣੇ ਰਵਾਇਤੀ ਜਨ ਆਧਾਰ ਨੂੰ ਮੁੜ ਇਕੱਠਾ ਕਰਨ ਲਈ ਸਰਗਰਮ ਹੋ ਚੁੱਕੀ ਹੈ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਭਦੀਪ ਸਿੰਘ ਨੱਥੋਵਾਲ ਦੀ ਉਮੀਦਵਾਰੀ ਬਾਰੇ ਗੱਲ ਕਰਦਿਆਂ ਕਿਹਾ ਕਿ ਪਾਰਟੀ ਨੇ ਰਾਏਕੋਟ ਹਲਕੇ ਦੇ ਲੋਕਾਂ ਨੂੰ ਉਨ੍ਹਾਂ ਦੇ ਰੂਪ ਵਿਚ ਇਕ ਚੰਗਾ ਵਕੀਲ ਦਿੱਤਾ ਹੈ। ਉਨ੍ਹਾਂ ਵਲੋਂ ਨੱਥੋਵਾਲ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਹੋਈ ਇਸ ਰੈਲੀ ਨੂੰ ਉਮੀਦਵਾਰੀ ਦੇ ਹੱਕ ਵਿਚ ਪਹਿਲੇ ਵੱਡੇ ਜਨਤਕ ਸ਼ਕਤੀ ਪ੍ਰਦਰਸ਼ਨ ਵਜੋਂ ਦੇਖਿਆ ਜਾ ਰਿਹਾ ਹੈ। ਪ੍ਰਭਦੀਪ ਸਿੰਘ ਨੱਥੋਵਾਲ ਦੀ ਸ਼ਖ਼ਸੀਅਤ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿਚ ਡਿਪਟੀ ਡਾਇਰੈਕਟਰ ਵਜੋਂ ਰਹੀ ਸੇਵਾ ਵੀ ਇਸ ਸਮਾਗਮ ਦੌਰਾਨ ਚਰਚਾ ਦਾ ਵਿਸ਼ਾ ਬਣੀ ਰਹੀ। ਉਨ੍ਹਾਂ ਦੀ ਉਮੀਦਵਾਰੀ ਨਾਲ ਰਾਏਕੋਟ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਚੋਣ ਸਰਗਰਮੀ ਨੂੰ ਨਵੀਂ ਦਿਸ਼ਾ ਦੇਣ ਦਾ ਯਤਨ ਕੀਤਾ ਹੈ। ਸਿਆਸੀ ਪੱਖੋਂ ਅਹਿਮ ਮੰਨੀ ਜਾ ਰਹੀ ਇਸ ਰੈਲੀ ਨੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਏਕੋਟ ਦੇ ਸਿਆਸੀ ਮੈਦਾਨ ਵਿਚ ਅਕਾਲੀ ਦਲ ਦੀ ਸਰਗਰਮੀ ਨੂੰ ਚਰਚਾ ਦੇ ਕੇਂਦਰ ਵਿਚ ਲਿਆ ਖੜ੍ਹਾ ਕੀਤਾ ਹੈ। ਹਜ਼ਾਰਾਂ ਲੋਕਾਂ ਦੀ ਸ਼ਮੂਲੀਅਤ, ਆਗੂਆਂ ਅਤੇ ਵਰਕਰਾਂ ਦਾ ਇਕ ਮੰਚ ਉੱਤੇ ਇਕੱਠ ਅਤੇ ਨੱਥੋਵਾਲ ਦੀ ਉਮੀਦਵਾਰੀ ਦੇ ਹੱਕ ਵਿਚ ਬਣਿਆ ਮਾਹੌਲ ਪਾਰਟੀ ਲਈ ਉਤਸ਼ਾਹਜਨਕ ਮੰਨਿਆ ਜਾ ਰਿਹਾ ਹੈ। ਹੁਣ ਇਸ ਵਿਸ਼ਾਲ ਰੈਲੀ ਤੋਂ ਬਾਅਦ ਰਾਏਕੋਟ ਹਲਕੇ ਦੀ ਸਿਆਸਤ ਵਿਚ ਅਗਲਾ ਕਦਮ ਕੀ ਹੋਵੇਗਾ, ਇਸ ਉੱਤੇ ਸਾਰੀਆਂ ਸਿਆਸੀ ਧਿਰਾਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।