15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਹਾਈ ਕੋਰਟ ਦੇ ਹੁਕਮਾਂ ’ਤੇ ਅਸ਼ਟਾਮ ਡਿਊਟੀ ਚੋਰੀ ਮਾਮਲੇ ’ਚ ਰਾਏਕੋਟ ਦੇ 31 ਵਸੀਕਿਆਂ ਤੇ 44 ਖ਼ਰੀਦਦਾਰਾਂ ਖ਼ਿਲਾਫ਼ ਮਾਮਲਾ ਦਰਜ

ਰਾਏਕੋਟ, 14 ਨਵੰਬਰ (ਸੁਸ਼ੀਲ)- ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਥਾਣਾ ਸਿਟੀ ਰਾਏਕੋਟ ਦੀ ਪੁਲਿਸ ਨੇ ਸਰਕਾਰ ਨਾਲ ਧੋਖਾਧੜੀ ਕਰਨ ਤੇ ਅਸ਼ਟਾਮ ਡਿਊਟੀ ਚੋਰੀ ਕਰਨ ਦੇ ਕਥਿਤ ਦੋਸ਼ਾਂ ਹੇਠ ਵੱਡੀ ਕਾਰਵਾਈ ਅਮਲ ਵਿਚ ਲਿਆਂਦੀ ਹੈ। ਸਬ-ਰਜਿਸਟਰਾਰ ਰਾਏਕੋਟ ਦੀ ਸ਼ਿਕਾਇਤ ’ਤੇ ਪੁਲਿਸ ਨੇ 31 ਵੱਖ-ਵੱਖ ਰਜਿਸਟਰੀਆਂ ਨਾਲ ਸੰਬੰਧਿਤ ਖਰੀਦਦਾਰਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ।

ਅਜੀਤ ਡੈਸਕ 15-11-2026
ਰਾਏਕੋਟ, 14 ਨਵੰਬਰ (ਸੁਸ਼ੀਲ)- ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਥਾਣਾ ਸਿਟੀ ਰਾਏਕੋਟ ਦੀ ਪੁਲਿਸ ਨੇ ਸਰਕਾਰ ਨਾਲ ਧੋਖਾਧੜੀ ਕਰਨ ਤੇ ਅਸ਼ਟਾਮ ਡਿਊਟੀ ਚੋਰੀ ਕਰਨ ਦੇ ਕਥਿਤ ਦੋਸ਼ਾਂ ਹੇਠ ਵੱਡੀ ਕਾਰਵਾਈ ਅਮਲ ਵਿਚ ਲਿਆਂਦੀ ਹੈ। ਸਬ-ਰਜਿਸਟਰਾਰ ਰਾਏਕੋਟ ਦੀ ਸ਼ਿਕਾਇਤ ’ਤੇ ਪੁਲਿਸ ਨੇ 31 ਵੱਖ-ਵੱਖ ਰਜਿਸਟਰੀਆਂ ਨਾਲ ਸੰਬੰਧਿਤ ਖਰੀਦਦਾਰਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਹਾਈ ਕੋਰਟ ਵਿਚ ਚੱਲ ਰਹੇ ਇਕ ਕੇਸ (ਸੀ.ਆਰ.ਐੱਮ.-ਐੱਮ. 43962-2016) ਦੌਰਾਨ ਦਿੱਤੇ ਗਏ ਹੁਕਮਾਂ ਤਹਿਤ ਸਾਲ 2013 ਤੋਂ 2016 (ਤੇ ਇਕ ਮਾਮਲਾ 2023) ਦਰਮਿਆਨ ਹੋਈਆਂ ਰਜਿਸਟਰੀਆਂ ਦੀ ਜਾਂਚ ਕੀਤੀ ਗਈ ਸੀ। ਵੱਖ-ਵੱਖ ਆਡਿਟ ਪਾਰਟੀਆਂ ਵਲੋਂ ਕੀਤੀ ਗਈ ਪੜਤਾਲ ਦੌਰਾਨ ਰਾਏਕੋਟ ਤਹਿਸੀਲ ਨਾਲ ਸੰਬੰਧਿਤ 31 ਵਸੀਕਿਆਂ ਵਿਚ ਅਸ਼ਟਾਮ ਡਿਊਟੀ ਦੀ ਵੱਡੀ ਕਮੀ ਪਾਈ ਗਈ। ਪੁਲਿਸ ਵਲੋਂ ਕੀਤੀ ਗਈ ਪੜਤਾਲ ਤੋਂ ਬਾਅਦ ਪਾਇਆ ਗਿਆ ਕਿ ਸੰਬੰਧਿਤ ਧਿਰਾਂ ਵਲੋਂ ਮੰਦਭਾਵਨਾ ਨਾਲ ਸਰਕਾਰ ਨੂੰ ਚੂਨਾ ਲਗਾਉਣ ਤੇ ਅਸ਼ਟਾਮ ਚੋਰੀ ਕਰਨ ਦੀ ਨੀਅਤ ਨਾਲ ਇਹ ਵਸੀਕੇ ਰਜਿਸਟਰ ਕਰਵਾਏ ਗਏ ਸਨ। ਥਾਣਾ ਸਿਟੀ ਰਾਏਕੋਟ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਮਾਮਲੇ ਦੀ ਅਗਲੇਰੀ ਤਫਤੀਸ਼ ਏ.ਐਸ.ਆਈ. ਗੁਰਪ੍ਰੀਤ ਸਿੰਘ ਨੂੰ ਸੌਂਪ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਇਨ੍ਹਾਂ 31 ਵਸੀਕਿਆਂ ਵਿੱਚੋਂ 24 ਦੇ ਕਰੀਬ ਵਸੀਕਿਆਂ ਦੀ ਰਿਕਵਰੀ ਕੀਤੀ ਜਾ ਚੁੱਕੀ ਹੈ।
ਪਿਛਲੀ ਖ਼ਬਰ ਡਾ . ਰਣਜੀਤ ਨੇ ਏ . ਆਈ . ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ 70 ਸਾਲਾ ਬਜ਼ੁਰਗ ਵਿਅਕਤੀ ਦੇ ਸਫਲਤਾ ਪੂਰਵਕ ਬਦਲੇ ਗੋਡੇ ਅਗਲੀ ਖ਼ਬਰ ਲੋਕ ਆਗੂਆਂ ’ਤੇ ਹਮਲੇ ਖ਼ਿਲਾਫ਼ ਵਫ਼ਦ ਐੱਸ.ਐੱਸ.ਪੀ. ਨੂੰ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।