15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਅਮਨਦੀਪ ਕੌਰ ਮਾਨ ਨੇ ਕੈਨੇਡਾ ਵਿਖੇ ‘ਅਕਾਊਂਟਿੰਗ’ ਦੀ ਡਿਗਰੀ ਹਾਸਲ ਕਰ ਕੇ ਮਾਪਿਆਂ ਤੇ ਇਲਾਕੇ ਦਾ ਨਾਂਅ ਕੀਤਾ ਰੌਸ਼ਨ

ਜਗਰਾਉਂ, 15 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਲੁਧਿਆਣਾ ਜ਼ਿਲ੍ਹੇ ਨੂੰ ਉਸ ਸਮੇਂ ਕੈਨੇਡਾ ’ਚ ਵੱਡਾ ਮਾਣ ਮਿਲਿਆ, ਜਦ ਪਿੰਡ ਭੂੰਦੜੀ ਤੋਂ ‘ਅਜੀਤ’ ਦੇ ਪੱਤਰਕਾਰ ਕੁਲਦੀਪ ਸਿੰਘ ਮਾਨ ਦੀ ਸਪੁੱਤਰੀ ਅਮਨਦੀਪ ਕੌਰ ਮਾਨ ਨੇ ਕੈਨੇਡਾ ਵਿਖੇ ‘ਅਕਾਊਂਟਿੰਗ’ ਦੀ ਡਿਗਰੀ ਹਾਸਲ ਕਰਕੇ ਆਪਣੇ ਮਾਪਿਆਂ ਅਤੇ ਪਿੰਡ ਭੂੰਦੜੀ ਤੇ ਇਲਾਕੇ ਦਾ ਨਾਂਅ ਰੋਸ਼ਨ ਕੀਤਾ। ਇਸ ਮਾਣਮੱਤੀ ਪ੍ਰਾਪਤੀ ਮੌਕੇ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਸਰੀ ਵਿਖੇ ਸਮਾਗਮ ਹੋਇਆ।

ਅਜੀਤ ਡੈਸਕ 16-11-2026
ਜਗਰਾਉਂ, 15 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਲੁਧਿਆਣਾ ਜ਼ਿਲ੍ਹੇ ਨੂੰ ਉਸ ਸਮੇਂ ਕੈਨੇਡਾ ’ਚ ਵੱਡਾ ਮਾਣ ਮਿਲਿਆ, ਜਦ ਪਿੰਡ ਭੂੰਦੜੀ ਤੋਂ ‘ਅਜੀਤ’ ਦੇ ਪੱਤਰਕਾਰ ਕੁਲਦੀਪ ਸਿੰਘ ਮਾਨ ਦੀ ਸਪੁੱਤਰੀ ਅਮਨਦੀਪ ਕੌਰ ਮਾਨ ਨੇ ਕੈਨੇਡਾ ਵਿਖੇ ‘ਅਕਾਊਂਟਿੰਗ’ ਦੀ ਡਿਗਰੀ ਹਾਸਲ ਕਰਕੇ ਆਪਣੇ ਮਾਪਿਆਂ ਅਤੇ ਪਿੰਡ ਭੂੰਦੜੀ ਤੇ ਇਲਾਕੇ ਦਾ ਨਾਂਅ ਰੋਸ਼ਨ ਕੀਤਾ। ਇਸ ਮਾਣਮੱਤੀ ਪ੍ਰਾਪਤੀ ਮੌਕੇ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਸਰੀ ਵਿਖੇ ਸਮਾਗਮ ਹੋਇਆ। ਇਸ ਮੌਕੇ ਮੈਂਬਰ ਪਾਰਲੀਮੈਂਟ ਸੁੱਖ ਧਾਲੀਵਾਲ ਵੱਲੋਂ ਅਮਨਦੀਪ ਕੌਰ ਮਾਨ ਨੂੰ ਡਿਗਰੀ ਪ੍ਰਾਪਤੀ ਕਰਨ ਮੌਕੇ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਅਮਨਦੀਪ ਕੌਰ ਮਾਨ ਸ਼ੁਰੂ ਤੋਂ ਹੀ ਪੜ੍ਹਾਈ ਵਿੱਚ ਬਹੁਤ ਹੁਸ਼ਿਆਰ ਰਹੀ ਹੈ। ਉਸ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੂੰਦੜੀ ਤੋਂ ਬਾਰ੍ਹਵੀਂ ਜਮਾਤ ਪਾਸ ਕਰਨ ਉਪਰੰਤ ਭਾਰਤ ਵਿ ਚ ਬੀ.ਏ. ਅਤੇ ਕੰਪਿਊਟਰ ਇੰਜੀਨੀਅਰਿੰਗ ਦੀ ਪੜ੍ਹਾਈ ਕੀਤੀ। ਇਸ ਸਬੰਧੀ ਪਿੰਡ ਭਰੋਵਾਲ ਕਲਾਂ ਵਿਖੇ ਕਰਵਾਏ ਗਏ ਸੱਭਿਆਚਾਰਕ ਸਮਾਗਮ ਦੌਰਾਨ ਸਨਮਾਨਿਤ ਵੀ ਕੀਤਾ ਗਿਆ ਸੀ। ਇਸ ਤੋਂ ਬਾਅਦ ਕੈਨੇਡਾ ਜਾਣ ਉਪਰੰਤ ਅਮਨਦੀਪ ਕੌਰ ਮਾਨ ਨੇ ਮੋਹਾਕ ਕਾਲਜ, ਹੈਮਿਲਟਨ (ਓਂਟਾਰੀਓ) ਤੋਂ ਕੰਪਿਊਟਰ ਇੰਜੀਨੀਅਰਿੰਗ ਦੀ ਡਿਗਰੀ ਪ੍ਰਾਪਤ ਕੀਤੀ। ਹੁਣ ਉਸ ਨੇ ਗ੍ਰੈਨਵਿਲ ਕਾਲਜ, ਓਪੁਲੈਂਸ ਐਜੂਕੇਸ਼ਨ ਗਰੁੱਪ ਸਰੀ ਕੈਨੇਡਾ ਤੋਂ ‘ਅਕਾਊਂਟਿੰਗ ਐਂਡ ਪੇਰੋਲ ਐਡਮਿਨਿਸਟ੍ਰੇਸ਼ਨ’ ਦੀ ਡਿਗਰੀ ਹਾਸਲ ਕਰਕੇ ਆਪਣੀਆਂ ਵਿੱਦਿਅਕ ਪ੍ਰਾਪਤੀਆਂ ਵਿਚ ਇਕ ਹੋਰ ਅਹਿਮ ਮੀਲ ਪੱਥਰ ਸਥਾਪਿਤ ਕੀਤਾ ਹੈ। ਅਮਨਦੀਪ ਕੌਰ ਮਾਨ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਭੂੰਦੜੀ ਵਿੱਚ ਖੁਸ਼ੀ ਦੀ ਲਹਿਰ ਹੈ। ਪਿੰਡ ਵਾਸੀਆਂ, ਰਿਸ਼ਤੇਦਾਰਾਂ ਅਤੇ ਸ਼ੁਭਚਿੰਤਕਾਂ ਵਲੋਂ ਪੱਤਰਕਾਰ ਕੁਲਦੀਪ ਸਿੰਘ ਮਾਨ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਅਮਨਦੀਪ ਕੌਰ ਮਾਨ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਸਾਬਕਾ ਕੈਬਨਿਟ ਮੰਤਰੀ ਢਿੱਲੋਂ ਵਲੋਂ ਅਕਾਲੀ ਵਰਕਰਾਂ ਨਾਲ ਮੀਟਿੰਗ ਅਗਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।