16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸਵਾਮੀ ਰੂਪ ਚੰਦ ਜੈਨ ਸਕੂਲ ਦਾ ਸਾਲਾਨਾ ਸਮਾਗਮ ‘ਆਰੋਹਣ’ ਕਰਵਾਇਆ

ਜਗਰਾਉਂ, 16 ਨਵੰਬਰ (ਵਿਨੋਦ ਕੁਮਾਰ)- ਸਵਾਮੀ ਰੂਪ ਚੰਦ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਦਾ ਸਾਲਾਨਾ ਸਮਾਗਮ ‘ਆਰੋਹਣ’ 2026-27 ਵਿਦਿਆਰਥੀਆਂ ਦੀ ਕਲਾਤਮਕ ਪ੍ਰਤਿਭਾ ਤੇ ਵਿੱਦਿਅਕ ਪ੍ਰਾਪਤੀਆਂ ਨੂੰ ਸਮਰਪਿਤ ਰਿਹਾ। ਪ੍ਰਿੰਸੀਪਲ ਰਾਜਪਾਲ ਕੌਰ ਦੀ ਅਗਵਾਈ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਲੋਕ ਕਲਾਵਾਂ ਤੇ ਵਿਸ਼ਾ-ਆਧਾਰਿਤ ਪੇਸ਼ਕਾਰੀਆਂ ਰਾਹੀਂ ਆਪਣੀ ਸਿਰਜਣਾਤਮਕਤਾ ਤੇ ਆਤਮ-ਵਿਸ਼ਵਾਸ ਦੀ ਛਾਪ ਛੱਡੀ।

ਸਵਾਮੀ ਰੂਪ ਚੰਦ ਜੈਨ ਸਕੂਲ ਜਗਰਾਉਂ ਵਿਖ਼ੇ ਸਮਾਗਮ ਦੀ ਸ਼ੁਰੂਆਤ ਕਰਵਾਉਣ ਸਮੇਂ ਪ੍ਰਿੰਸੀਪਲ ਰਾਜਪਾਲ ਕੌਰ ਤੇ ਪ੍ਰਬੰਧਕ ਕਮੇਟੀ ਮੈਂਬਰ। ਅਜੀਤ ਤਸਵੀਰ 17-11-2026
ਜਗਰਾਉਂ, 16 ਨਵੰਬਰ (ਵਿਨੋਦ ਕੁਮਾਰ)- ਸਵਾਮੀ ਰੂਪ ਚੰਦ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਦਾ ਸਾਲਾਨਾ ਸਮਾਗਮ ‘ਆਰੋਹਣ’ 2026-27 ਵਿਦਿਆਰਥੀਆਂ ਦੀ ਕਲਾਤਮਕ ਪ੍ਰਤਿਭਾ ਤੇ ਵਿੱਦਿਅਕ ਪ੍ਰਾਪਤੀਆਂ ਨੂੰ ਸਮਰਪਿਤ ਰਿਹਾ। ਪ੍ਰਿੰਸੀਪਲ ਰਾਜਪਾਲ ਕੌਰ ਦੀ ਅਗਵਾਈ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਲੋਕ ਕਲਾਵਾਂ ਤੇ ਵਿਸ਼ਾ-ਆਧਾਰਿਤ ਪੇਸ਼ਕਾਰੀਆਂ ਰਾਹੀਂ ਆਪਣੀ ਸਿਰਜਣਾਤਮਕਤਾ ਤੇ ਆਤਮ-ਵਿਸ਼ਵਾਸ ਦੀ ਛਾਪ ਛੱਡੀ। ਸਮਾਗਮ ਵਿਚ ਪ੍ਰਸਿੱਧ ਕਾਰੋਬਾਰੀ ਨਰੇਸ਼ ਜੈਨ ਤੇ ਅਸ਼ਵਨੀ ਜੈਨ ਨੇ ਮੁੱਖ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸਕੂਲ ਦੇ ਪ੍ਰਧਾਨ ਰਮੇਸ਼ ਜੈਨ, ਮੈਨੇਜਰ ਧਰਮਪਾਲ ਜੈਨ, ਸਕੱਤਰ ਵਿਜੇ ਕੁਮਾਰ ਜੈਨ, ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦੇ, ਇਲਾਕੇ ਦੇ ਸਕੂਲਾਂ ਦੇ ਪ੍ਰਿੰਸੀਪਲ ਅਤੇ ਮਾਪੇ ਵੀ ਹਾਜ਼ਰ ਸਨ। ਨੰਨ੍ਹੇ ਬੱਚਿਆਂ ਦੀਆਂ ਮਨਮੋਹਕ ਪੇਸ਼ਕਾਰੀਆਂ ਤੋਂ ਲੈ ਕੇ ਸੀਨੀਅਰ ਵਿਦਿਆਰਥੀਆਂ ਦੇ ਗਿੱਧੇ, ਭੰਗੜੇ ਤੇ ਲੁੱਡੀ ਤੱਕ ਪ੍ਰੋਗਰਾਮ ਦੇ ਹਰ ਰੰਗ ਨੇ ਦਰਸ਼ਕਾਂ ਦਾ ਧਿਆਨ ਖਿੱਚਿਆ। ਇਸ ਮੌਕੇ ਵਿੱਦਿਅਕ ਸੈਸ਼ਨ 2025-26 ਦੌਰਾਨ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਰਾਜਪਾਲ ਕੌਰ ਨੇ ਸਾਲਾਨਾ ਰਿਪੋਰਟ ਪੇਸ਼ ਕਰਦਿਆਂ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ। ਮੈਨੇਜਰ ਧਰਮਪਾਲ ਜੈਨ ਨੇ ਵਿਦਿਆਰਥੀਆਂ ਨੂੰ ਉੱਚੇ ਟੀਚੇ ਮਿੱਥ ਕੇ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਆ। ਸਮਾਗਮ ਦੇ ਅੰਤ ਵਿਚ ਪ੍ਰਿੰਸੀਪਲ ਰਾਜਪਾਲ ਕੌਰ ਤੇ ਪ੍ਰਬੰਧਕ ਕਮੇਟੀ ਨੇ ਮਹਿਮਾਨਾਂ ਤੇ ਮਾਪਿਆਂ ਦਾ ਧੰਨਵਾਦ ਕੀਤਾ ਤੇ ਪ੍ਰੋਗਰਾਮ ਦੀ ਸਫ਼ਲਤਾ ਲਈ ਅਧਿਆਪਕਾਂ ਤੇ ਸਮੂਹ ਸਟਾਫ਼ ਦੇ ਯੋਗਦਾਨ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਮਾ. ਗੁਰਮੇਲ ਸਿੰਘ ਦਿਓਲ ਬੋਪਾਰਾਏ ਕਲਾਂ ਦਾ ਕੈਨੇਡਾ ’ਚ ਦਿਹਾਂਤ ਅਗਲੀ ਖ਼ਬਰ ਸਾਬਕਾ ਵਿਧਾਇਕ ਐਸ.ਆਰ.ਕਲੇਰ, ਕੁਲਦੀਪ ਸਿੰਘ ਗਿੱਲ ਅਤੇ ਤੇਜਿੰਦਰਪਾਲ ਸਿੰਘ ਸਿੱਧੂ ਬੇਟ ਇਲਾਕੇ ’ਚ ਕੀਤੇ ਗਏ ਵਿਕਾਸ ਸਦਕਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।