16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਜਗਰਾਉਂ ’ਚ ਸ਼੍ਰੋਮਣੀ ਅਕਾਲੀ ਦਲ ਦੀ ‘ਮਾਵਾਂ-ਧੀਆਂ ਦੀ ਲਲਕਾਰ’ ਰੈਲੀ ਨੂੰ ਮਿਲਿਆ ਭਰਵਾਂ ਹੁੰਗਾਰਾ

ਜਗਰਾਉਂ, 16 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)- ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਐੱਸ. ਆਰ.

ਅਜੀਤ ਡੈਸਕ 17-11-2026
ਜਗਰਾਉਂ, 16 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)- ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਐੱਸ.ਆਰ. ਕਲੇਰ ਦੀ ਅਗਵਾਈ ਹੇਠ ਜਗਰਾਉਂ ਵਿਖੇ ‘ਮਾਵਾਂ-ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਰੈਲੀ ਕਰਵਾਈ ਗਈ। ਰੈਲੀ ਵਿਚ ਸਾਂਸਦ ਬੀਬਾ ਹਰਸਿਮਰਤ ਕੌਰ ਬਾਦਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਰਣਵੀਰ ਕੌਰ ਕਲੇਰ ਵਲੋਂ ਬੀਬਾ ਹਰਸਿਮਰਤ ਕੌਰ ਬਾਦਲ ਦਾ ਗੁਲਦਸਤਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਰੈਲੀ ਵਿਚ ਹਲਕਾ ਜਗਰਾਉਂ ਦੇ ਪਿੰਡਾਂ ਤੇ ਸ਼ਹਿਰ ਵਿਚੋਂ ਵੱਡੀ ਗਿਣਤੀ ’ਚ ਬੀਬੀਆਂ ਪਹੁੰਚੀਆਂ। ਬੀਬੀਆਂ ਵਲੋਂ ਨਸ਼ਿਆਂ ਦੇ ਖਿਲਾਫ਼ ਭਾਰੀ ਰੋਸ ਪ੍ਰਦਰਸ਼ਨ ਤੇ ਇਸ ਦੇ ਮੁਕੰਮਲ ਖ਼ਾਤਮੇ ਲਈ ਪ੍ਰਣ ਕੀਤਾ ਗਿਆ। ਰੈਲੀ ਵਿਚ ਪਹੁੰਚੀਆਂ ਬੀਬੀਆਂ ਦੇ ਇਕੱਠ ਅਤੇ ਜੋਸ਼ ਨੂੰ ਦੇਖ ਕੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਸਾਬਕਾ ਵਿਧਾਇਕ ਐੱਸ. ਆਰ. ਕਲੇਰ ਤੇ ਬੀਬਾ ਰਣਵੀਰ ਕੌਰ ਕਲੇਰ ਦਾ ਧੰਨਵਾਦ ਕੀਤਾ। ਬੀਬਾ ਹਰਸਿਮਰਤ ਕੌਰ ਬਾਦਲ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਝਾੜੂ ਵਾਲਿਆਂ ਨੇ ਪੰਜਾਬ ਅੰਦਰ ਨਸ਼ਿਆਂ ਦਾ ਖ਼ਾਤਮਾ ਕਰਨ ਦਾ ਵਾਅਦਾ ਕਰਕੇ ਸਰਕਾਰ ਬਣਾਈ ਪਰ ਇਨ੍ਹਾਂ ਨੇ ਨਸ਼ਿਆਂ ਦਾ ਖ਼ਾਤਮਾ ਤਾਂ ਕੀ ਕਰਨਾ, ਜੋ ਨਸ਼ਿਆਂ ਦੇ ਵਿਰੁੱਧ ਬੋਲਦਾ ਹੈ ਉਸ ਦੀ ਆਵਾਜ਼ ਨੂੰ ਜਾਂ ਤਾਂ ਗੋਲੀਆਂ ਮਾਰ ਕੇ ਖਾਮੋਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਸ਼ਹਿ ’ਤੇ ਤਸਕਰਾਂ ਵਲੋਂ ਪਰਵਿੰਦਰ ਸਿੰਘ ਝੋਟੇ ਦਾ ਜੋ ਕਤਲ ਕੀਤਾ ਹੈ ਉਸਦਾ ਭੁਗਤਾਨ ਸਰਕਾਰ ਨੂੰ ਦੇਣਾ ਪੈਣਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸਾਸ਼ਨ ਨਸ਼ਾ ਤਸਕਰਾਂ ਦੀ ਛੱਤਰੀ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਤੁਸੀਂ ਅਕਾਲੀ ਦਲ ਦੀ ਸਰਕਾਰ ਬਣਾਓੁ ਅਸੀ ਨਸ਼ਾਂ ਤਸਕਰਾਂ ਨੂੰ ਫੜ੍ਹ ਕੇ ਜੇਲਾਂ ਵਿਚ ਡੱਕਾਂਗੇ। ਇਸ ਰੈਲੀ ਨੂੰ ਸਾਬਕਾ ਵਿਧਾਇਕ ਐੱਸ. ਆਰ. ਕਲੇਰ, ਬੀਬਾ ਰਣਵੀਰ ਕੌਰ ਕਲੇਰ, ਡਾ: ਚੰਦ ਸਿੰਘ ਡੱਲਾ, ਚੇਅਰਮੈਨ ਦੀਦਾਰ ਸਿੰਘ ਮਲਕ, ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ, ਕਰਮਜੀਤ ਕੌਰ, ਅਮਨਦੀਪ ਕੌਰ ਗਾਲਿਬ ਆਦਿ ਨੇ ਵੀ ਸੰਬੋਧਨ ਕੀਤਾ। ਸਟੇਜ਼ ਦੀ ਭੂਮਿਕਾ ਸਤਪਾਲ ਕੌਰ ਲੀਲਾਂ ਨੇ ਬਾਖ਼ੂਬੀ ਨਾਲ ਨਿਭਾਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਜਗਰਾਉਂ ਦੀ ਸਮੁੱਚੀ ਲੀਡਰਸ਼ਿਪ, ਵੱਖ-ਵੱਖ ਵਿੰਗਾਂ ਦੇ ਸਰਕਲ ਪ੍ਰਧਾਨ, ਹਲਕਾ ਪ੍ਰਧਾਨ ਅਤੇ ਵੱਖ-ਵੱਖ ਪਿੰਡਾਂ ਦੇ ਮੋਹਤਬਰ ਆਗੂ ਹਾਜ਼ਰ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਜ਼ਿਲ੍ਹਾ ਪ੍ਰਧਾਨ ਡਾ: ਚੰਦ ਸਿੰਘ ਡੱਲਾ , ਚੇਅਰਮੈਨ ਦੀਦਾਰ ਸਿੰਘ ਮਲਕ, ਪਰਮਿੰਦਰ ਸਿੰਘ ਚੀਮਾ, ਰਣਧੀਰ ਸਿੰਘ ਚਕਰ, ਸਰਪ੍ਰੀਤ ਸਿੰਘ ਕਾਉਂਕੇ, ਮਨਦੀਪ ਸਿੰਘ ਗਾਲਿਬ, ਕੁਲਦੀਪ ਸਿੰਘ ਗਿੱਦੜਿਵੰਡੀ, ਤਜਿੰਦਰਪਾਲ ਸਿੰਘ ਕੰਨੀਆਂ, ਚਰਨਜੀਤ ਸਿੰਘ ਚੀਨੂੰ, ਦੀਪਇੰਦਰ ਸਿੰਘ ਭੰਡਾਰੀ, ਹਰਦੇਵ ਸਿੰਘ ਬੌਬੀ, ਰੇਸ਼ਮ ਸਿੰਘ ਮਾਣੂੰਕੇ, ਪਰਮਿੰਦਰ ਸਿੰਘ ਕੰਬੋ, ਸੁਖਦੇਵ ਸਿੰਘ ਜੱਗਾ ਸੇਖੋਂ, ਮਨਜਿੰਦਰ ਕੌਰ ਡੱਲਾ ਤੇ ਰਾਜਵੀਰ ਕੌਰ ਦੇਹੜਕਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਈ. ਟੀ. ਟੀ. 2364 ਭਰਤੀ ਦੀਆਂ ਰਹਿੰਦੀਆਂ ਲਿਸਟਾਂ ਪੰਜਾਬ ਸਰਕਾਰ ਜਲਦੀ ਜਾਰੀ ਕਰੇ- ਯੂਨੀਅਨ ਆਗੂ ਅਗਲੀ ਖ਼ਬਰ ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਸਾਥੀਆਂ ਨੂੰ ਜੱਦੀ ਪਿੰਡ ਸਰਾਭਾ ਵਿਖੇ ਵੱਖ-ਵੱਖ ਆਗੂਆਂ ਨੇ ਕੀਤੀਆਂ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।