18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਦੀ ਢੱਟ ਕੋਆਪ੍ਰੋਟਿਵ ਬਹੁਮੰਤਵੀ ਐਗਰੀ: ਸਰਵਿਸ ਸੁਸਾਇਟੀ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਹੋਈ

ਚੌਂਕੀਮਾਨ, 18 ਨਵੰਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਢੱਟ ਵਿਖੇ ਦੀ ਢੱਟ ਕੋ-ਆਪ੍ਰੋਟਿਵ ਬਹੁਮੰਤਵੀ ਐਗਰੀ: ਸਰਵਿਸ ਸੁਸਾਇਟੀ (ਲਿਮ:) ਦੀ ਪ੍ਰਬੰਧਕੀ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਹੋਈ। ਇਸ ਮੌਕੇ ਸੈਕਟਰੀ ਗੁਰਦੀਸਪਾਲ ਸਿੰਘ ਨੇ ਦੱਸਿਆ ਕਿ 15 ਦਿਨ ਪਹਿਲਾਂ ਗ੍ਰਾਮ ਪੰਚਾਇਤ ਤੇ ਸਮੁੱਚੇ ਨਗਰ ਨਿਵਾਸੀਆਂ ਵੱਲੋਂ ਸੁਸਾਇਟੀ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਕੀਤੀ ਗਈ ਸੀ, ਜਿਸ ਵਿਚ ਦਰਸਨ ਸਿੰਘ, ਨੰਬਰਦਾਰਨੀ ਬੀਬੀ ਅਮਰ ਕੌਰ, ਬੀਬੀ ਦਲਜੀਤ ਕੌਰ, ਜਸਮਿੰਦਰ ਸਿੰਘ ਗਿੱਲ, ਹਰਪਾਲ ਸਿੰਘ, ਮੁਖਤਿਆਰ ਸਿੰਘ, ਮਨਜਿੰਦਰ ਸਿੰਘ, ਮਨਿੰਦਰ ਸਿੰਘ, ਜਸਪਾਲ ਸਿੰਘ, ਜਸਵੀਰ ਸਿੰਘ ਤੇ ਜਸਵੰਤ ਸਿੰਘ ਨੂੰ ਮੈਂਬਰ ਚੁਣ ਲਿਆ ਗਿਆ ਸੀ ਤੇ ਅੱਜ ਚੁਣੇ ਹੋਏ ਮੈਂਬਰਾਂ ਨੇ ਦਰਸ਼ਨ ਸਿੰਘ ਨੂੰ ਪ੍ਰਧਾਨ ਤੇ ਜਸਮਿੰਦਰ ਸਿੰਘ ਗਿੱਲ ਨੂੰ ਮੀਤ ਪ੍ਰਧਾਨ ਚੁਣ ਲਿਆ ਗਿਆ।

ਪਿੰਡ ਢੱਟ ਵਿਖੇ ਖੇਤੀਬਾੜੀ ਸਭਾ ਦੇ ਨਵ-ਨਿਯੁਕਤ ਪ੍ਰਧਾਨ ਦਰਸ਼ਨ ਸਿੰਘ ਤੇ ਮੀਤ ਪ੍ਰਧਾਨ ਜਸਮਿੰਦਰ ਸਿੰਘ ਗਿੱਲ ਸਮੇਤ ਸਮੁੱਚੀ ਕਮੇਟੀ ਦਾ ਸਨਮਾਨ ਕਰਨ ਸਮੇਂ ਗ੍ਰਾਮ ਪੰਚਾਇਤ ਤੇ ਪਿੰਡ ਦੇ ਪਤਵੰਤੇ ਸੱਜਣ। ਤਸਵੀਰ: ਤੇਜਿੰਦਰ ਸਿੰਘ ਚੱਢਾ 19-11-2026
ਚੌਂਕੀਮਾਨ, 18 ਨਵੰਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਢੱਟ ਵਿਖੇ ਦੀ ਢੱਟ ਕੋ-ਆਪ੍ਰੋਟਿਵ ਬਹੁਮੰਤਵੀ ਐਗਰੀ: ਸਰਵਿਸ ਸੁਸਾਇਟੀ (ਲਿਮ:) ਦੀ ਪ੍ਰਬੰਧਕੀ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਹੋਈ। ਇਸ ਮੌਕੇ ਸੈਕਟਰੀ ਗੁਰਦੀਸਪਾਲ ਸਿੰਘ ਨੇ ਦੱਸਿਆ ਕਿ 15 ਦਿਨ ਪਹਿਲਾਂ ਗ੍ਰਾਮ ਪੰਚਾਇਤ ਤੇ ਸਮੁੱਚੇ ਨਗਰ ਨਿਵਾਸੀਆਂ ਵੱਲੋਂ ਸੁਸਾਇਟੀ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਕੀਤੀ ਗਈ ਸੀ, ਜਿਸ ਵਿਚ ਦਰਸਨ ਸਿੰਘ, ਨੰਬਰਦਾਰਨੀ ਬੀਬੀ ਅਮਰ ਕੌਰ, ਬੀਬੀ ਦਲਜੀਤ ਕੌਰ, ਜਸਮਿੰਦਰ ਸਿੰਘ ਗਿੱਲ, ਹਰਪਾਲ ਸਿੰਘ, ਮੁਖਤਿਆਰ ਸਿੰਘ, ਮਨਜਿੰਦਰ ਸਿੰਘ, ਮਨਿੰਦਰ ਸਿੰਘ, ਜਸਪਾਲ ਸਿੰਘ, ਜਸਵੀਰ ਸਿੰਘ ਤੇ ਜਸਵੰਤ ਸਿੰਘ ਨੂੰ ਮੈਂਬਰ ਚੁਣ ਲਿਆ ਗਿਆ ਸੀ ਤੇ ਅੱਜ ਚੁਣੇ ਹੋਏ ਮੈਂਬਰਾਂ ਨੇ ਦਰਸ਼ਨ ਸਿੰਘ ਨੂੰ ਪ੍ਰਧਾਨ ਤੇ ਜਸਮਿੰਦਰ ਸਿੰਘ ਗਿੱਲ ਨੂੰ ਮੀਤ ਪ੍ਰਧਾਨ ਚੁਣ ਲਿਆ ਗਿਆ। ਇਸ ਮੌਕੇ ਸਰਪੰਚ ਲਖਵੀਰ ਸਿੰਘ ਢੱਟ ਦੀ ਅਗਵਾਈ ਵਿਚ ਗ੍ਰਾਮ ਪੰਚਾਇਤ, ਐੱਨ.ਆਰ.ਆਈਜ਼ ਤੇ ਪਤਵੰਤੇ ਸੱਜਣਾਂ ਵੱਲੋਂ ਸੁਸਾਇਟੀ ਦੀ ਸਮੁੱਚੀ ਕਮੇਟੀ ਦਾ ਸਿਰਪਾਉ ਪਾ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਨਵ-ਨਿਯੁਤਕ ਪ੍ਰਧਾਨ ਦਰਸ਼ਨ ਸਿੰਘ ਨੇ ਸਮੁੱਚੀ ਕਮੇਟੀ ਵੱਲੋਂ ਨਗਰ ਨਿਵਾਸੀਆਂ ਦਾ ਧੰਨਵਾਦ ਕੀਤਾ ਗਿਆ ਜਿੰਨ੍ਹਾਂ ਨੇ ਪ੍ਰਬੰਧਕੀ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕਰਵਾਈ ਤੇ ਉਨ੍ਹਾਂ ਨੇ ਸਮੁੱਚੇ ਮੈਂਬਰ ਸਾਹਿਬਾਨਾਂ ਵੱਲੋਂ ਭਰੋਸਾ ਦਿਵਾਇਆ ਕਿ ਸੁਸਾਇਟੀ ਨੂੰ ਤਰੱਕੀ ਵੱਲ ਲਿਜਾਇਆ ਜਾਵੇਗਾ ਤੇ ਕਿਸਾਨ ਵੀਰਾਂ ਨੂੰ ਹਰ ਸਹੂਲਤ ਮਹੁੱਈਆ ਕਰਵਾਈ ਜਾਵੇਗੀ ਜਿਸ ਨਾਲ ਉਹ ਆਪਣਾ ਖੇਤੀਬਾੜੀ ਦਾ ਧੰਦਾ ਕਰ ਸਕਣ। ਇਸ ਮੌਕੇ ਉਨ੍ਹਾਂ ਕਿਹਾ ਕਿ ਸੁਸਾਇਟੀ ਵਿਚ ਹੋਣ ਵਾਲੇ ਕੰਮਾਂ ਨੂੰ ਪੂਰਾ ਕਰਨ ਲਈ ਜਲਦੀ ਕੰਮ ਸ਼ੁਰੂ ਕਰਵਾਇਆ ਜਾਵੇਗਾ ਤੇ ਸਮੁੱਚੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨਵੇਂ ਖੇਤੀਬਾੜੀ ਦੇ ਸੰਦ ਵੀ ਖ਼ਰੀਦੇ ਜਾਣਗੇ। ਇਸ ਮੌਕੇ ਗ੍ਰਾਮ ਪੰਚਾਇਤ ਤੇ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ।
ਪਿਛਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਸਖ਼ਤ ਸ਼ਰਤਾਂ ਹੇਠ ਪੈਰੋਲ ਸਰਕਾਰ ਦੀ ਜ਼ਿਆਦਤੀ- ਵਿਧਾਇਕ ਇਯਾਲੀ ਅਗਲੀ ਖ਼ਬਰ ਏ. ਐਸ. ਕਾਲਜ ਖੰਨਾ ਦੀ ਗਤਕਾ ਟੀਮ ਵਲੋਂ ਅੰਤਰ-ਕਾਲਜ ਮੁਕਾਬਲੇ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।